ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਿਙਆਂ ਨੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ Amritsar Crime Latest News National Politics Punjab Uncategorized World ਨਸ਼ੇ ‘ਚ ਜਵਾਨੀ ਤਬਾਹ ਹੋ ਰਹੀ ਹੈ ਸਰਕਾਰਾਂ ਅੱਖਾਂ ਨਾ ਮੀਟਣ: ਬਾਬਾ ਬਲਬੀਰ ਸਿੰ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਿਙਆਂ ਨੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ ਨਸ਼ੇ ‘ਚ ਜਵਾਨੀ ਤਬਾਹ ਹੋ ਰਹੀ ਹੈ ਸਰਕਾਰਾਂ ਅੱਖਾਂ ਨਾ ਮੀਟਣ: ਬਾਬਾ ਬਲਬੀਰ ਸਿੰ ਅੰਮ੍ਰਿਤਸਰ:- 02 ਨਵੰਬਰ ਅਮਰੀਕ ਸਿੰਘ ਅੰਮ੍ਰਿਤਸਰ ਨਵੰਬਰ 2 ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ, ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਮਹੱਲਾ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਅਨੁਸਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਬਾਬਾ ਇੰਦਰ ਸਿੰਘ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ। ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸਿਰਪਾਓ ਸੁੰਦਰ ਫੁਲਹਾਰਾਂ ਨਾਲ ਸਨਮਾਨਿਆ ਗਿਆ। ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਾਰੀਆਂ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ। ਗੁ: ਮੱਲ ਅਖਾੜਾ ਸਾਹਿਬ ਤੋਂ ਮਹੱਲਾ ਅਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆ ਨੇ ਸਲਾਮੀ ਦਿੱਤੀ। ਗੁ: ਮੱਲ ਅਖਾੜਾ ਸਹਿਬ ਪਾਤਸਾਹੀ ਛੇਵੀਂ ਵਿਖੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ਪੂਰਨ ਅਤੇ ਸ਼ਾਨਾਮਤਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੁਆਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ। ਸਰਕਾਰਾਂ ਅੱਖਾਂ ਮੇਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਨੂੰ ਵਿਰੁੱਧ ਫੈਸਲਾ ਕੁੰਨ ਲੜਾਈ ਲੜਨ, ਨੌਜਵਾਨ ਧਰਮੀ ਬਨਣ ਤੇ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਮਹੱਲੇ ਦੇ ਅੱਗੇ ਅੱਗੇ ਗੱਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗੱਤਕਾ ਖਿਡਾਰੀਆਂ ਨੇ ਜੰਗਜ਼ੂ ਕਰਤੱਬ ਦੇ ਜੌਹਰ ਦਿਖਾਏ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿੱਚ ਸ਼ਾਮਲ ਹੋਏ। ਨਿਹੰਗ ਸਿੰਘਾਂ ਵੱਲੋਂ ਇੱਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਦੀ ਸਵਾਰੀ ਕਰ ਕੇ ਘੋੜ ਦੌੜ ਅਤੇ ਕਿਲੇ੍ਹ ਪੁੱਟਣ ਦੇ ਜੌਹਰ ਦਿਖਾਏ। ਨਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ।ਮਹੱਲੇ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ ਚਲਦਾਵਹੀਰ ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਜੀਤ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਰਾਜਾ ਰਾਮ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ੍ਹਾ ਸਿੰਘ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਰਘੁਬੀਰ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਬਾਬ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਕੁਲਦੀਪ ਸਿੰਘ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਸਨ।
Read More »Latest News
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ ਦੇਸੀ ਘਿਉ ਦੇ ਦੀਵੇ ਬੁੱਢਾ ਦਲ ਦੇ ਮੁਖੀ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਾਂਝੇ ਤੌਰ ਤੇ ਬਾਲੇ ਅਮਰੀਕ ਸਿੰਘ ਅੰਮ੍ਰਿਤਸਰ:- 01 ਨਵੰਬਰ ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਨਿਹੰਗ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਰਹਿਰਾਸ ਦਾ ਪਾਠ ਕੀਤਾ ਗਿਆ ਅਤੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਾਏ ਗਏ। ਉਪਰੰਤ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਨਮਾਨਿਤ ਕੀਤਾ ਉਪਰੰਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਬਾਬਾ ਹਰਨਾਮ ਸਿੰਘ ਦਮਦਮੀ ਟਕਸਾਲ, ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਸ਼ਮੇਸ਼ ਤਰਨਾਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਉ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਦੀਤਾ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਮਾਨ੍ਹਾ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਤਰਲੋਕ ਸਿੰਘ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸਨ ਸਿੰਘ ਤਰਨਾ ਦਲ ਗੁ: ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ, ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ ਜਥੇਦਾਰ ਬੁੱਢਾ ਦਲ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੀਪ ਸਿੰਘ ਤਰਨਾ ਦਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਮਹਿੰਦਰ ਸਿੰਘ ਤਰਨਾ ਦਲ, ਬਾਬਾ ਜਵੰਦ ਸਿੰਘ , ਬਾਬਾ ਛਤਰਪਾਲ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਪੱਟੀ, ਬਾਬਾ ਨਿਰਮਲ ਸਿੰਘ ਦਲ ਝਾੜ ਸਾਹਿਬ, ਦਲ ਬਾਬਾ ਥਾਨ ਸਿੰਘ , ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਗੁਰਮੇਜ ਸਿੰਘ ਬਾਲੇਵਾਲ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਨਿਬਾਹੂ ਸਿੰਘ ਮੁਸਤਰਾਪੁਰ (ਗੁਰਦਾਸਪੁਰ) ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ। ਸਨਮਾਨ ਉਪਰੰਤ ਬੁੱਢਾ ਦਲ ਦੇ ਮੁਖੀ ਅਤੇ ਬਾਕੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਨੇ ਸਵੱਈਆਂ ਦੇ ਪਾਠ ਕੀਤੇ। ਬਾਅਦ ਵਿਚ ਬੁੱਢਾ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸਾਂਝੇ ਤੌਰ ਘਿਓ ਦੇ ਦੀਵੇ ਬਾਲੇ। ਇਸ ਸਮੇਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਗਿ. ਭਗਵਾਨ ਸਿੰਘ ਜੌਹਲ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਕਰਮ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਹਰਦੀਪ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ। Amritsar Crime Latest News National Politics Punjab Uncategorized World
Read More »ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਰਲ-ਮਿਲ ਕੇ ਕਰਨਾ ਪਵੇਗਾ- ਐਮ.ਪੀ ਔਜਲਾ
ਗੁਰਜੀਤ ਸਿੰਘ ਔਜਲਾ ਨੇ ਮਸਲਿਆਂ ਦੇ ਹੱਲ ਲਈ ਭਾਜਪਾ ਆਗੂ ਤਰਨਜੀਤ ਸੰਧੂ ਨਾਲ ਮੁਲਾਕਾਤ ਕੀਤੀ। Amritsar Crime Latest News National Politics Punjab Uncategorized World ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਰਲ-ਮਿਲ ਕੇ ਕਰਨਾ ਪਵੇਗਾ- ਐਮ.ਪੀ ਔਜਲਾ ਗੁਰਜੀਤ ਸਿੰਘ ਔਜਲਾ ਨੇ ਮਸਲਿਆਂ ਦੇ ਹੱਲ ਲਈ ਭਾਜਪਾ ਆਗੂ ਤਰਨਜੀਤ ਸੰਧੂ ਨਾਲ ਮੁਲਾਕਾਤ ਕੀਤੀ। …
Read More »-
ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਆਸਪਾਸ ਦੇ ਖੇਤਰ ‘ਚ ਵਧਾਈ ਸੁਰੱਖਿਆ
ਦਿਨ ਬਰ ਦਿਨ ਪੰਜਾਬ ਚ ਮੋਹਲ ਖ਼ਰਾਬ ਹੋਣ ਦੀਆ ਖ਼ਬਰਾਂ ਆਉਂਦੀਆਂ ਰਹਿੰਦੀਆਂ ਨੇ ਅੱਤਵਾਦੀਆਂ ਨੇ …
Read More »
-
ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਿਙਆਂ ਨੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ Amritsar Crime Latest News National Politics Punjab Uncategorized World ਨਸ਼ੇ ‘ਚ ਜਵਾਨੀ ਤਬਾਹ ਹੋ ਰਹੀ ਹੈ ਸਰਕਾਰਾਂ ਅੱਖਾਂ ਨਾ ਮੀਟਣ: ਬਾਬਾ ਬਲਬੀਰ ਸਿੰ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਨਿਹੰਗ ਸਿੰਘਾਂ ਦੇ ਸੁੰਦਰ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਿਙਆਂ ਨੇ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ ਨਸ਼ੇ ‘ਚ ਜਵਾਨੀ ਤਬਾਹ ਹੋ ਰਹੀ ਹੈ ਸਰਕਾਰਾਂ ਅੱਖਾਂ ਨਾ ਮੀਟਣ: ਬਾਬਾ ਬਲਬੀਰ ਸਿੰ ਅੰਮ੍ਰਿਤਸਰ:- …
Read More » -
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ
-
ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਰਲ-ਮਿਲ ਕੇ ਕਰਨਾ ਪਵੇਗਾ- ਐਮ.ਪੀ ਔਜਲਾ
-
ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ
-
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ