Breaking News

ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

 ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੱਜ ਦੇ ਦਿਹਾੜੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼  

ਅਮਰੀਕ ਸਿੰਘ

ਅੰਮ੍ਰਿਤਸਰ 15 ਜੂਨ

ਅਮਰੀਕ ਸਿੰਘ

ਅੰਮ੍ਰਿਤਸਰ 15 ਜੂਨ

ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਕਾਲ ਤਖਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿੱਚ ਕਈ ਰਾਗੀ ਢਾਡੀ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਅਤੇ ਗੁਰ-ਇਤਿਹਾਸ ਸੁਣਾਏ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੇ ਮਨਾਂ ਵਿਚ ਧਾਰਨਾ ਬਣੀ ਹੋਈ ਸੀ ਕਿ ਇਸ ਜਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ, ਪਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜੁਲਮ ਦੇ ਖਿਲਾਫ ਲੜਨ ਦਾ ਉਪਦੇਸ਼ ਦਿੱਤਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਗੇ ਬੋਲਦੇ ਹੋਏ ਕਿਹਾ ਕਿ   ਸਰਕਾਰਾਂ ਬੰਦੀ ਸਿੱਖਾਂ ਨੂੰ ਇਸ ਲਈ ਰਿਹਾਅ ਨਹੀ ਕਰ ਰਹੀਆਂ ਕਿਉਕਿ ਬਹੁਗਿਣਤੀ ਵੋਟ ਬੈਂਕ ਦੇ ਰੁਸਣ ਦਾ ਖਤਰਾ ਹੈ ਪੰਥਕ ਏਕਤਾ ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ  

ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ, ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।

ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਿਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਉੱਥੇ ਹੀ ਅੱਜ  ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਾਰਤ ਅਤੇ  ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *