ਅੰਮਿ੍ਤਸਰ ਵਿਕਾਸ ਅਥਾਰਟੀ ਨੇ ਗਲਿਆਰੇ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਵਿੱਢਿਆਗੁਰਸ਼ਰਨ ਸਿੰਘ ਸੰਧੂ ਅੰਮਿ੍ਤਸਰ, 21 ਜਨਵਰੀਅੰਮਿ੍ਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਬੰਧਕ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ ਸਰਕਾਰੀ ਇਮਾਰਤਾਂ ਅਤੇ ਰਸਤਿਆਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਪਹਿਲ ਤਹਿਤ ਵਧੀਕ ਮੁੱਖ ਪ੍ਬੰਧਕ ਸ੍ਰੀ ਰਜਤ ਉਬਰਾਏ ਨੇ ਸ੍ਰੀ ਦਰਬਾਰ ਸਾਹਿਬ ਦੁਆਲੇ ਬਣੇ ਗਲਿਆਰੇ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਐਕਸੀਅਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਲਿਆਰੇ ਨੂੰ ਤਰਜੀਹ ਸੰਗਤ ਦੀ ਸਹੂਲਤ ਵਾਸਤੇ ਦਿੱਤੀ ਗਈ ਹੈ, ਕਿਉਂਕਿ ਇਸ ਰਸਤੇ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਦੀ ਆਮਦ ਹੈ ਅਤੇ ਨਾਜਾਇਜ਼ ਕਬਜਿਆਂ ਕਾਰਨ ਰਸਤੇ ਵਿੱਚ ਰੋਕ ਲੱਗਦੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਨੂੰ ਨਿਰੰਤਰ ਇਸ ਕੰਮ ਉਤੇ ਤਾਇਨਾਤ ਕਰ ਦਿੱਤਾ ਹੈ ਅਤੇ ਜਦ ਤੱਕ ਇਹ ਗਲਿਆਰਾ ਸਾਫ ਨਹੀਂ ਹੁੰਦਾ ਤਦ ਤੱਕ ਕੰਮ ਜਾਰੀ ਰਹੇਗਾ।