Breaking News

ਅੰਮਿ੍ਤਸਰ ਵਿੱਚ ਸਵੇਰੇ ਗੁਰਦੁਆਰੇ ਨਤਮਸਤਕ ਹੋਣ ਜਾ ਰਹੇ ਨੌਜਵਾਨ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕੀਤਾ ਕਤਲ

https://we.tl/t-YlNshYGKG4

ਅੰਮਿ੍ਤਸਰ ਵਿੱਚ ਸਵੇਰੇ ਗੁਰਦੁਆਰੇ ਨਤਮਸਤਕ ਹੋਣ ਜਾ ਰਹੇ ਨੌਜਵਾਨ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕੀਤਾ ਕਤਲ

ਮ੍ਰਿਤਕ ਨੌਜਵਾਨ 5 ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਅੰਮ੍ਰਿਤਸਰ

Anchor : ਅੰਮ੍ਰਿਤਸਰ ਵਿੱਚ ਇਸ ਸਮੇਂ ਲਾਅ ਏਨ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਸਾਫ ਦਿਖਾਈ ਦੇ ਰਹੀ ਹੈ ਆਏ ਦਿਨ ਹੀ ਅੰਮ੍ਰਿਤਸਰ ਵਿਚ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਹੁਣ ਆਮ ਹੀ ਹੁੰਦੀਆਂ ਨਜ਼ਰ ਆਈਆਂ ਅਜੇ ਪਿਛਲੇ ਦਿਨੀਂ ਹੀ ਅੰਮ੍ਰਿਤਸਰ ਵਿੱਚ ਇੱਕ ਆਪ ਆਗੂ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ ਇਕ ਨੌਜਵਾਨ ਨੂੰ ਗੋਲੀ ਮਾਰ ਇਹ ਕਤਲ ਕਰ ਦਿੱਤਾ ਅਜੇ ਉਹ ਮਾਮਲਾ ਸ਼ਾਂਤ ਹੀ ਨਹੀਂ ਸੀ ਹੋਇਆ ਕਿ ਅੰਮ੍ਰਿਤਸਰ ਵਿਚ ਸਵੇਰੇ ਤੜਕਸਾਰ ਇੱਕ ਹੋਰ ਕਤਲ ਦੀ ਖਬਰ ਸਾਹਮਣੇ ਆ ਗਈ ਜ਼ਿਲ੍ਹਾ ਅੰਮ੍ਰਿਤਸਰ ਦੇ ਖੰਡਵਾਲਾ ਨਜ਼ਦੀਕ ਘਣੂਪੁਰ ਕਾਲੇ ਵਿਖੇ ਸਵੇਰੇ ਤੜਕਸਾਰ ਛੇਹਰਟਾ ਸਾਹਿਬ ਗੁਰਦੁਆਰਾ ਨਤਮਸਤਕ ਹੋਣ ਜਾ ਰਹੇ ਪਰਿਵਾਰ ਦੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹਰਿੰਦਰ ਸਿੰਘ ਨਾਮਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਉਸ ਸਮੇਂ ਉਸ ਦੀ ਪਤਨੀ ਵੀ ਨਜ਼ਦੀਕ ਮੌਜੂਦ ਸੀ ਜਿਸਨੂੰ ਕਿ ਮਮੂਲੀ ਸੱਟਾਂ ਲੱਗੀਆਂ ਹਨ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਿੰਦਰ ਸਿੰਘ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਜੇ ਪੰਜ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਹੈ ਅਤੇ ਅੱਜ ਸਵੇਰੇ ਉਹ ਆਪਣੇ ਪਰਿਵਾਰ ਨਾਲ ਜਦੋਂ ਛੇਹਰਟਾ ਸਾਹਿਬ ਗੁਰਦੁਆਰੇ ਨਤਮਸਤਕ ਹੋਣ ਜਾਣ ਲੱਗਾ ਤਾਂ ਪਿੱਛੇ ਤੋਂ ਆਏ ਕੁਝ ਨੌਜਵਾਨਾਂ ਨੇ ਉਸਦਾ ਕਤਲ ਕਰ ਦਿੱਤਾ ਜਿਸ ਤੋਂ ਬਾਅਦ ਇਲਾਕੇ ਵਿੱਚ ਵੀ ਸਨਸਨੀ ਫੈਲ ਗਈ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਕਿਸੇ ਨਾਲ ਵੀ ਕਿਸੇ ਤਰੀਕੇ ਦੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਤੇ ਕਾਫੀ ਲੰਬੇ ਸਮੇਂ ਤੋਂ ਦੁਬਈ ਵਿਚ ਹੀ ਰਹਿੰਦਾ ਸੀ ਅਤੇ ਪੰਜ ਦਿਨ ਪਹਿਲਾਂ ਹੀ ਉਹ ਭਾਰਤ ਪਰਤਿਆ ਸੀ ਅਤੇ ਕਿਨ੍ਹਾਂ ਵਿਅਕਤੀਆਂ ਵੱਲੋਂ ਉਸ ਦਾ ਕਤਲ ਕੀਤਾ ਗਿਆ ਇਸ ਦਾ ਅਜੇ ਕਿਸੇ ਨੂੰ ਵੀ ਕੋਈ ਪਤਾ ਨਹੀਂ ਇਸਦੇ ਨਾਲ ਹੀ ਮ੍ਰਿਤਕ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ

ਬਾਈਟ : ਨਰਿੰਦਰ ਸਿੰਘ (ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ )

ਇਸ ਮੌਕੇ ਪੁਲਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਸ ਅਧਿਕਾਰੀ ਸਿਰਫ਼ ਇੰਨਾ ਕਹਿ ਕੇ ਚਲਦੇ ਬਣੇ ਕਿ ਅਜੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਕਿਸੇ ਵੀ ਤਰੀਕੇ ਦਾ ਸਪੱਸ਼ਟ ਜਵਾਬ ਪੁਲਸ ਵੱਲੋਂ ਪੱਤਰਕਾਰਾਂ ਨੂੰ ਨਹੀਂ ਦਿੱਤਾ ਗਿਆ

ਬਾਈਟ : ਗੁਰਵਿੰਦਰ ਸਿੰਘ (ਥਾਣਾ ਮੁਖੀ ਛੇਹਰਟਾ )

Jaskaran Singh Amritsar

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *