ਤੀਜੇ ਪੜਾਅ ਦੀ ਅਰਦਾਸ ਸਮਾਗਮ 3 ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਹੋਵੇਗਾ।
ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ।
ਤੀਜੇ ਪੜਾਅ ਦੀ ਅਰਦਾਸ ਸਮਾਗਮ 3 ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਹੋਵੇਗਾ।
ਅਮਰੀਕ ਸਿੰਘ
ਅਨੰਦਪੁਰ ਸਾਹਿਬ, 19 ਨਵੰਬਰ
ਨੈਸ਼ਨਲ ਸਕਿਉਰਿਟੀ ਐਕਟ(NSA) ਤਹਿਤ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਬੰਦੀ ਸਿੰਘਾਂ ਦੇ ਪਰਿਵਾਰਾਂ, ਸਿੱਖ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸਿੱਖ ਸੰਗਤਾਂ ਵੱਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ । ਉਪਰੰਤ ਅੰਮ੍ਰਿਤ ਸੰਚਾਰ ਵਿਚ ਸੈਂਕੜੇ ਨੌਜਵਾਨਾਂ ਨੇ ਹਿੱਸਾ ਲੈਂਦਿਆਂ ਗੁਰੂ ਵਾਲੇ ਬਣੇ।
ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਦੱਸਿਆ ਕਿ ਇਹ ਪੰਜਾਂ ਤਖ਼ਤਾਂ ’ਤੇ ਕੀਤੇ ਜਾ ਰਹੇ ਅਰਦਾਸ ਸਮਾਗਮ ਦਾ ਦੂਸਰਾ ਪੜਾਅ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਅਗਲਾ ਅਰਦਾਸ ਸਮਾਗਮ ਤਿੰਨ ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ( ਬਠਿੰਡਾ) ਵਿਖੇ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਏਜੰਡਾ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਹੱਟਾਂ ਕੇ ਅੰਮ੍ਰਿਤਧਾਰੀ ਬਣਾਉਣ ਦਾ ਰਿਹਾ।
ਬਲਵਿੰਦਰ ਕੌਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨੀ ਨੂੰ ਅੰਮ੍ਰਿਤ ਛਕਣ ਦੀ ਲਹਿਰ ਨੂੰ ਪ੍ਰਚੰਡ ਕਰਨ ਪ੍ਰਤੀ ਸੁਨੇਹੇ ਤੋਂ ਘਬਰਾ ਕੇ ਜ਼ਾਲਮ ਸਰਕਾਰ ਨੇ ਪਿੰਡ ਜੱਲੂਪੁਰ ’ਚ ਦਹਿਸ਼ਤ ਪਾਉਣ ਲਈ ਕਲ ਫਿਰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਸੀ । ਪਰ ਕਲਗ਼ੀਧਰ ਪਾਤਸ਼ਾਹ ਨੇ ਕਿਰਪਾ ਕੀਤੀ ਸੰਗਤਾਂ ਮਾਨਸਾ ਬਠਿੰਡਾ ਪਾਤੜਾਂ ਡੇਰਾ ਬਾਬਾ ਨਾਨਕ ਕਾਦੀਆਂ ਗਲ ਕੀ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਆਪ ਮੁਹਾਰੇ ਹੀ ਵੱਡੀ ਗਿਣਤੀ ਵਿੱਚ ਪਹੁੰਚ ਗਈਆਂ ਤੇ ਅੱਜ ਦੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੇ ਅਰਦਾਸ ਸਮਾਗਮ ਨੂੰ ਕਲਗ਼ੀਧਰ ਪਾਤਸ਼ਾਹ ਨੇ ਆਪ ਕਿਰਪਾ ਕਰਕੇ ਸਫਲਤਾ ਬਖ਼ਸ਼ੀ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਦੀਆਂ ਸੰਗਤਾਂ ਦਾ ਇਸ ਵਰਤੀ ਕਲਾ ਲਈ ਅਸੀਂ ਸਮੂਹ ਬੰਦੀ ਸਿੰਘਾਂ ਦੇ ਪਰਿਵਾਰ ਅਤੇ ਸੰਗਤ ਦਾ ਕੋਟਿਨ ਕੋਟਿ ਸ਼ੁਕਰਾਨਾ ਕਰਦੇ ਹਾਂ । ਅੱਗੇ ਵੀ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕਰਦੇ ਹਾਂ । ਏਸੇ
ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅਗਲਾ ਤੀਜੇ ਪੜਾਅ ਦਾ ਅਰਦਾਸ ਸਮਾਗਮ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ 3 ਦਸੰਬਰ ਐਤਵਾਰ ਨੂੰ ਹੋਵੇਗਾ । ਇਸ ਸਮਾਗਮ ਲਈ ਇਕ ਦਿਨ ਪਹਿਲਾਂ ਪਿੰਡ ਜੱਲੂਪੁਰ ਖੇੜਾ ਤੋ ਚਲਣ ਦਾ ਪ੍ਰੋਗਰਾਮ ਸੀ, ਪਰ ਜਿਵੇਂ ਮਿਥੇ ਦਿਨ ’ਤੇ ਪਿੰਡ ਜੱਲੂਪੁਰ ਦੀ ਚਾਰ ਚੁਫੇਰਿਓਂ ਆਉਂਦੀਆਂ ਸੜਕਾਂ ਤੇ ਪੁਲਿਸ ਦੀ ਨਾਕਾਬੰਦੀ ਹੋਣ ਅਤੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਬਦਲਣ ਕਾਰਨ ਸੰਗਤ ਨੂੰ ਹੋਣ ਵਾਲੀ ਤੰਗੀ ਦੇ ਮੱਦੇਨਜ਼ਰ ਉਲੀਕੇ ਤੀਸਰੇ ਪੜਾਅ ਦੇ ਅਰਦਾਸ ਸਮਾਗਮ ਵਿੱਚ ਸ਼ਮੂਲੀਅਤ ਲਈ ਬੰਦੀ ਸਿੰਘਾਂ ਦੇ ਪਰਿਵਾਰ ਅਤੇ ਸੰਗਤ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਇਕ ਦਸੰਬਰ ਤੋ ਹੀ ਇਕੱਠੇ ਹੋਣ ਦੀ ਬੇਨਤੀ ਕੀਤੀ ਗਈ।