ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਪੁਲਸ ਮੁਲਾਜ਼ਮ ਵਲੋਂ ਮਾਰੀ ਗਈ ਆਪਣੇ ਆਪ ਨੂੰ ਗੋਲੀ
ਪਰਿਵਾਰਿਕ ਮੈਂਬਰ ਤੋਂ ਦੁਖੀ ਹੋ ਕੇ ਕੀਤੀ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਅੰਮ੍ਰਿਤਸਰ ਦੇ ਛੇਹਰਟਾ ‘ਚ ਜਸਵੰਤ ਸਿੰਘ ਨਾਂ ਦੇ ਪੁਲਸ ਮੁਲਾਜ਼ਮ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਗੁਆਂਢੀਆਂ ਨੇ ਦੱਸਿਆ ਕਿ ਜਸਵੰਤ ਸਿੰਘ ਏਐੱਸਆਈ ਹੈ ਅਤੇ ਪੀਸੀਆਰ ਡਿਊਟੀ ਕਰ ਰਿਹਾ ਹੈ। ਕਰੀਬ ਇਕ ਮਹੀਨਾ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਮਾਨਸਿਕ ਤਣਾਅ ‘ਚ ਰਹਿਣ ਲੱਗਾ। ਐਤਵਾਰ ਸਵੇਰੇ ਉਸ ਨੇ ਆਪਣੇ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲੈ ਗਏ।ਇਸ ਮੌਕੇ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Bite: ਗੁਰਵਿੰਦਰ ਸਿੰਘ