Breaking News

ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ – ਬਿਜਲੀ ਮੰਤਰੀਐਸ.ਐਮ.ਐਸ. ਭੇਜਣ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਮਿਲੇਗੀ ਐਸ.ਐਮ.ਐਸ ਰਾਹੀਂ ਸੂਚਨਾ – ਬਿਜਲੀ ਮੰਤਰੀ
ਐਸ.ਐਮ.ਐਸ. ਭੇਜਣ ਦੀ ਕੀਤੀ ਗਈ ਸ਼ੁਰੂਆਤ

ਅਮਰੀਕ ਸਿੰਘ 
ਅੰਮ੍ਰਿਤਸਰ, 10 ਅਕਤੂਬਰ 
          ਅੰਮ੍ਰਿਤਸਰ ਸ਼ਹਿਰ ਵਿੱਚ ਬਿਜਲੀ ਬੰਦ ਹੋਣ ਤੇ ਹਰੇਕ ਵਿਅਕਤੀ ਨੂੰ ਐਸ.ਐਮ.ਐਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਪੇ ਅਤੇ ਇਸਨੂੰ ਸੂਚਨਾ ਰਾਹੀਂ ਕਿੰਨੇ ਤੋਂ ਕਿੰਨੇ ਵਜ਼ੇ ਤੱਕ ਬਿਜਲੀ ਬੰਦ ਰਹੇਗੀ ਬਾਰੇ ਵੀ ਦੱਸਿਆ ਜਾਵੇਗਾ।
          ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ ਤੇ ਕਲਿਕ ਕਰਕੇ ਇਸ ਸੇਵਾ ਦਾ ਆਰੰਭ ਕਰਨ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਪਹਿਲਾ ਪਾਇਲਟ ਪ੍ਰੋਜੈਕਟ ਬਟਾਲਾ ਸ਼ਹਿਰ ਵਿੱਚ ਇਸ ਦਾ ਟਰਾਇਲ ਸ਼ੁਰੂ ਕੀਤਾ ਗਿਆ ਸੀ। ਜਿਥੇ ਇਸ ਪ੍ਰੋਜੈਕਟ ਨੂੰ ਕਾਫ਼ੀ ਹੁੰਗਾਰਾ ਮਿਲਿਆ। ਜਿਸ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦੀ ਸ਼ੁਰੂਆਤ ਅੰਮ੍ਰਿਤਸਰ ਸ਼ਹਿਰੀ ਇਲਾਕੇ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਆਉਂਦੇ ਅਗਲੇ 15 ਦਿਨਾਂ ਵਿੱਚ ਸ਼ਹਿਰ ਦਾ ਬਾਕੀ ਹਿੱਸਾ ਜੋ ਕਿ ਸਭ-ਅਰਬਨ ਸਰਕਲ ਵਿਚ ਆਉਂਦਾ ਹੈ ਨੂੰ ਵੀ ਇਸ ਸਕੀਮ ਵਿੱਚ ਜੋੜ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ਵਿੱਚ 14 ਸਬ-ਸਟੇਸ਼ਨਾਂ ਤੋਂ ਚਲਦੇ ਲਗਭੱਗ 141 ਨੰਬਰ 11ਕੇ.ਵੀ. ਫੀਡਰ ਸ਼ਾਮਿਲ ਕੀਤੇ ਗਏ ਹਨ। ਜਿਸ ਰਾਹੀਂ 2.27 ਲੱਖ ਵੱਖ-ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਵੀ ਸੇਵਾ ਦਾ ਸਿੱਧਾ ਲਾਭ ਮਿਲੇਗਾ। ਉਨਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੀ ਟੀਮ ਵਧਾਈ ਦੀ ਪਾਤਰ ਹੈ ਕਿਉਂਕਿ ਕਾਫ਼ੀ ਦਿਨਾਂ ਤੋਂ ਇਸ ਪ੍ਰੋਜੈਕਟ ਤੇ ਕੰਮ ਕਰ ਰਹੀ ਸੀ। 
          ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਸੇ ਤਰ੍ਹਾਂ ਹੀ ਬਿਜਲੀ ਚੋਰੀ ਕਰਨ ਤੇ ਵੀ ਜੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।  ਉਨਾਂ ਦੱਸਿਆ ਕਿ ਬਿਜਲੀ ਵਿਭਾਗ ਦੀਆਂ ਇਮਾਰਤਾਂ ਨੂੰ ਵੀ ਜਲਦ ਹੀ ਮੁਰੰਮਤ ਕੀਤਾ ਜਾਵੇਗਾ ਤਾਂ ਜੋ ਉਥੇ ਕੰਮ ਕਰਦੇ ਸਟਾਫ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।
          ਇਸ ਮੌਕੇ ਬਾਰਡਰ ਜ਼ੋਨ ਦੇ ਚੀਫ ਇੰਜੀ: ਬਾਲ ਕ੍ਰਿਸ਼ਨ, ਐਸ.ਈ. ਸ੍ਰੀ ਰਾਮੇਸ਼ ਸਾਰੰਗਲ, ਐਸ.ਈ. ਸ੍ਰੀ ਜਤਿੰਦਰ ਸਿੰਘ, ਐਸ.ਈ.ਸ੍ਰੀ ਰਾਜੀਵ ਪਰਾਸ਼ਰ, ਐਸ.ਈ. ਤਰਨ ਤਾਰਨ ਜੀ.ਐਸ. ਖਹਿਰਾ ਅਤੇ ਪਾਵਰਕਾਮ ਇੰਨੋਵੇਸ਼ਨ ਇੰਚਾਰਜ ਇੰਜੀ: ਪਰਉਪਕਾਰ ਸਿੰਘ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਹੋਰ ਅਧਿਕਾਰੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …