ਆਕਸਫੋਰਡ ਯੂਨੀਵਰਸਿਟੀ ਯੂਕੇ ਦੇ ਪ੍ਰੋਫੈਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਅਮਰੀਕ ਸਿੰਘ
ਅੰਮ੍ਰਿਤਸਰ, 02 ਅਗਸਤ,
– ਅਰਥ ਸ਼ਾਸਤਰ, ਆਕਸਫੋਰਡ ਬਰੁਕਸ ਯੂਨੀਵਰਸਿਟੀ, ਯੂਕੇ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋਫੈਸਰ ਪ੍ਰੋ. ਪ੍ਰੀਤਮ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਆਕਸਫੋਰਡ ਯੂਨੀਵਰਸਿਟੀ, ਇੰਗਲੈਂਡ ਵਿੱਚ ਸ਼ੁਰੂ ਕੀਤੀ ਗਈ “ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ” ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨਾਲ ਵਿਸ਼ੇੇਸ਼ ਮੀਟਿੰਗ ਕੀਤੀ।
ਪ੍ਰੋ. ਪ੍ਰੀਤਮ ਸਿੰਘ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਸ ਫੇਰੀ ਦੌਰਾਨ ਲੇਖਕ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਪੰਜਾਬ ਹਰਪ੍ਰੀਤ ਸੰਧੂ ਨੇ ਵਿਸ਼ੇੇਸ਼ ਭੂਮਿਕਾ ਨਿਭਾਈ। ਅੰਤਰਰਾਸ਼ਟਰੀ ਕਾਨੂੰਨ ਅਤੇ ਸਬੰਧਾਂ ਵਿੱਚ ਮੁਹਾਰਤ ਰੱਖਦੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਦੁਆਰਾ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ ਪ੍ਰਤੀਕਾਤਮਕਤਾ “ਸ੍ਰੀ ਸਾਹਿਬ” ਸਮਾਰਕ ਨੂੰ ਦਰਸਾਉਂਦੀ ਇੱਕ ਮਹੱਤਵਪੂਰਨ ਪਵਿੱਤਰ ਚਿੱਤਰਕਾਰੀ ਰਚਨਾ ਪ੍ਰੋ.ਪ੍ਰੀਤਮ ਸਿੰਘ ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਡਾ. ਜਸਪਾਲ ਸਿੰਘ ਸੰਧੂ ਨੂੰ ਭੇਟ ਕੀਤੀ। ਪ੍ਰੋ. ਪ੍ਰੀਤਮ ਸਿੰਘ ਨੇ ਵਾਈਸ ਚਾਂਸਲਰ ਪ੍ਰੋ. ਸੰਧੂੂ ਨੂੰ ਜਾਣੂ ਕਰਵਾਇਆ ਕਿ ਇਹ ਜੂਨੀਅਰ ਰਿਸਰਚ ਫੈਲੋਸ਼ਿਪ ਸਥਾਪਤ ਕਰਨ ਦਾ ਉਦੇਸ਼ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਸਬੰਧਤ ਖੇਤਰਾਂ ਵਿੱਚ ਸ਼ੁਰੂਆਤੀ ਕੈਰੀਅਰ ਖੋਜਕਰਤਾਵਾਂ ਦੀ ਸਹਾਇਤਾ ਕਰਨਾ ਹੈ। ਇਹ ਫੈਲੋਸ਼ਿਪ ਗੁਰੂ ਨਾਨਕ ਦੇਵ ਜੀ ਦੀਆਂ ਸਮਾਨਤਾਵਾਦੀ ਸਿੱਖਿਆਵਾਂ ਨੂੰ ਸਾਰੇ ਸੰਸਾਰ ਵਿੱਚ ਲੈ ਕੇ ਜਾਵੇਗੀ।
ਡਾ. ਸੰਧੂ ਨੇ ਆਕਸਫੋਰਡ ਯੂਨੀਵਰਸਿਟੀ, ਇੰਗਲੈਂਡ ਵਿੱਚ “ਗੁਰੂ ਨਾਨਕ ਜੂਨੀਅਰ ਰਿਸਰਚ ਫੈਲੋਸ਼ਿਪ” ਸ਼ੁਰੂ ਕਰਨ ਅਤੇ ਇਸ ਨੂੰ ਇਸ ਯੂਨੀਵਰਸਿਟੀ ਤੱਕ ਪਹੁੰਚਾਉਣ ਲਈ ਪ੍ਰੋ. ਪ੍ਰੀਤਮ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੇ ਹਰਪ੍ਰੀਤ ਸੰਧੂ ਦੁਆਰਾ ਕੁਦਰਤੀ ਅਤੇ ਇਤਿਹਾਸਕ ਸਥਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਯਤਨਾਂ ਦੀ ਵੀ ਸ਼ਲਾਘਾ ਕੀਤੀ।
________