Breaking News

ਆਤਿਸ਼ਬਾਜੀ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਦੇ ਹੁਕਮ ਜਾਰੀ ਕੀਤੇ

ਆਤਿਸ਼ਬਾਜੀ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਪਾਬੰਦੀ ਦੇ ਹੁਕਮ ਜਾਰੀ ਕੀਤੇ

ਅਮਰੀਕ ਸਿੰਘ 
ਗੁਰਦਾਸਪੁਰ, 4 ਅਕਤੂਬਰ
  ਰਾਮਲੀਲਾ, ਦੀਵਾਲੀ, ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਦੇ ਮੌਕੇ ਲੋਕਾਂ ਵੱਲੋਂ ਕੀਤੀ ਜਾਂਦੀ ਆਤਿਸ਼ਬਾਜੀ ਦੀ ਵਰਤੋਂ ਨਾਲ ਕਿਸੇ ਕਿਸਮ ਦੀ ਦੁਰਘਾਟਨਾ ਨਾ ਵਾਪਰੇ ਇਸ ਲਈ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣ ਹਾਈ ਕੋਰਟ, ਚੰਡੀਗੜ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਅਤੇ ਸਿਵਲ ਰਿਟ ਪਟੀਸ਼ਨ ਨੰਬਰ 23905 ਆਫ 2017 ਵਿੱਚ ਜਾਰੀ ਕੀਤੇ ਹੁਕਮਾਂ ਦੇ ਹਵਾਲੇ ਨਾਲ ਪੰਜਾਬ ਸਰਕਾਰ, ਇੰਡਸਟਰੀ ਐਂਡ ਕਮਰਸ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਪਟਾਕਿਆਂ/ਆਤਿਸ਼ਬਾਜ਼ੀ ਆਦਿ ਚਲਾਉਣ ’ਤੇ ਇਨ੍ਹਾਂ ਦਿਨਾਂ (ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਡੇਅ) ਤੋਂ ਇਲਾਵਾ ਬਾਕੀ ਦਿਨਾਂ ’ਤੇ ਪਾਬੰਦੀ ਲਗਾਈ ਹੋਈ ਹੈ, ਸਬੰਧੀ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਹ ਹੁਕਮ ਮਿਤੀ 3 ਅਕਤੂਬਰ 2022 ਤੋਂ 3 ਦਸੰਬਰ 2022 ਤੱਕ ਲਾਗੂ ਰਹੇਗਾ।
     


About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …