ਐਡਵੋਕੇਟ ਧਾਮੀ ਨੇ ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾਅਮਰੀਕ ਸਿੰਘ ਅੰਮ੍ਰਿਤਸਰ, 3 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਅਧਿਕਾਰੀ ਖੁਦ ਕਰਨ, ਤਾਂ ਜੋ ਸ਼ਤਾਬਦੀ ਮੌਕੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਨਾ ਆਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਹੁਣ ਤਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਾਰਿਆਂ ਨੂੰ ਆਪੋ-ਆਪਣੀ ਜ਼ੁੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ।ਦੱਸਣਯੋਗ ਹੈ ਕਿ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ 6 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਸ ਉਪਰੰਤ ਇਸੇ ਦਿਨ ਸਕੂਲੀ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ ਕੀਰਤਨ ਹੋਵੇਗਾ ਅਤੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਜਾਣਗੇ। ਇਸੇ ਤਰ੍ਹਾਂ 7 ਅਗਸਤ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ ਨੂੰ ਕੀਰਤਨ ਦਰਬਾਰ ਸਮਾਗਮ ਹੋਵੇਗਾ। 8 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ, ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਸਾਕੇ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ ਦੁਨੀਆ ਮਾਜਰਾ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਕੁਲਦੀਪ ਸਿੰਘ ਰੋਡੇ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।