ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਦੀ ਦਿੱਤੀ ਵਧਾਈਅਮਰੀਕ ਸਿੰਘ ਅਤੇ ਗੁਰਸ਼ਰਨ ਸੰਧੂ ਅੰਮ੍ਰਿਤਸਰ 27 ਅਗਸਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਸੁਹਾਵਣਾ ਬਣਾਉਣ ਦਾ ਪ੍ਰੇਰਨਾ ਸਰੋਤ ਹੈ ਅਤੇ ਇਸ ਦੀ ਪਾਲਣਾ ਕਰਨਾ ਸਭ ਦਾ ਫਰਜ਼ ਹੈ | ਇਸ ਸ਼ੁਭ ਮੌਕੇ 'ਤੇ. ਗੁਰਬਾਣੀ ਆਸ਼ੇ ਅਨੁਸਾਰ ਜੀਵਨ ਬਤੀਤ ਕਰੀਏ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬ-ਵਿਆਪਕ ਪਵਿੱਤਰ ਗ੍ਰੰਥ ਦੀ ਦਾਤ ਬਖਸ਼ੀ, ਜਿਨ੍ਹਾਂ ਦੀਆਂ ਵਡਮੁੱਲੀਆਂ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਕ ਹਨ।ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਗਲਤ ਕੰਮਾਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ।ਉਨ੍ਹਾਂ ਸਿੱਖ ਕੌਮ ਨੂੰ ਪਹਿਲੇ ਪ੍ਰਕਾਸ਼ ਪੁਰਬ ਮੌਕੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।