ਐਡਵੋਕੇਟ ਧਾਮੀ ਵੱਲੋਂ ਸ. ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਅਮਰੀਕ ਸਿੰਘ ਅੰਮ੍ਰਿਤਸਰ, 19 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਸ. ਪਾਲ ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਸ. ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁਖਦਾਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ. ਪੁਰੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।amrik Singh Correspondent punjabnewsexpresscom