Breaking News

ਐਮ ਐਸ ਪੀ ਕਮੇਟੀ ਬਾਰੇ ਗਜ਼ਟ ਰੱਦ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ ਨੇ ਐਨ ਐਸ ਤੋਮਰ ਨੂੰ ਆਖਿਆ
ਖੇਤੀਬਾੜੀ ਮੰਤਰੀ ਨੂੰ ਆਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਅੰਦੋਲਨ ਦੇ ਪ੍ਰਤੀਨਿਧਾਂ ਨਾਲ ਕੀਤੇ  ਵਾਅਦੇ ਮੁਤਾਬਕ ਕਮੇਟੀ ਦਾ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ
ਜ਼ੋਰ ਦੇਕੇ  ਆਖਿਆ ਕਿ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦਿੱਤਾ ਜਾਵੇ

ਐਮ ਐਸ ਪੀ ਕਮੇਟੀ ਬਾਰੇ ਗਜ਼ਟ ਰੱਦ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ ਨੇ ਐਨ ਐਸ ਤੋਮਰ ਨੂੰ ਆਖਿਆ
ਖੇਤੀਬਾੜੀ ਮੰਤਰੀ ਨੂੰ ਆਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਅੰਦੋਲਨ ਦੇ ਪ੍ਰਤੀਨਿਧਾਂ ਨਾਲ ਕੀਤੇ  ਵਾਅਦੇ ਮੁਤਾਬਕ ਕਮੇਟੀ ਦਾ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ
ਜ਼ੋਰ ਦੇਕੇ  ਆਖਿਆ ਕਿ ਕੀਤੇ ਵਾਅਦੇ ਮੁਤਾਬਕ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦਿੱਤਾ ਜਾਵੇ

ਗੁਰਸ਼ਰਨ ਸਿੰਘ ਸੰਧੂ 
ਚੰਡੀਗੜ੍ਹ, 16 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਐਨ ਐਸ ਤੋਮਰ ਨੁੰ ਆਖਿਆ ਕਿ ਉਹ ਐਮ ਐਸ ਪੀ ਕਮੇਟੀ ਦੇ ਗਠਨ ਬਾਰੇ ਗਜ਼ਟ ਰੱਦ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ 2021 ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਲ ਵੇਲੇ ਕੀਤੇ ਵਾਅਦੇ ਮੁਤਾਬਕ ਨਵੇਂ ਸਿਰੇ ਤੋਂ ਕਮੇਟੀ ਦਾ ਗਠਨ ਕੀਤਾ ਜਾਵੇ।


ਉਹਨਾਂ ਵੱਲੋਂ ਸੰਸਦ ਵਿਚ ਮਾਮਲਾ ਚੁੱਕਣ ਤੋਂ ਬਾਅਦ ਕੇਂਦਰੀ ਮੰਤਰੀ ਵੱਲੋਂ ਐਮ ਐਸ ਪੀ ਕਮੇਟੀ ਦੇ ਮੈਂਬਰਾਂ ਬਾਰੇ ਸਰਕਾਰ ਦਾ ਗਜ਼ਟ ਵਿਖਾਉਣ ਬਾਰੇ ਪ੍ਰਤੀਕਰਮ ਦਿੰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਮੇਟੀ ਨੂੰ ਇਸਦੇ ਮੌਜੂਦਾ ਸਰੁਪ ਵਿਚ ਰੱਦ ਕਰਨਾ ਹੈ ਤੇ ਇਹ ਕਿਸਾਨਾਂ ਨੂੰ ਵੀ ਪ੍ਰਵਾਨ ਨਹੀਂ ਹੈ।


ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਾਨੂੰ ਨਿਰਪੱਖ ਕਮੇਟੀ ਦੀ ਜ਼ਰੂਰਤ ਹੈ ਜੋ 9 ਦਸੰਬਰ 2021 ਨੁੰ ਕਿਸਾਨ ਅੰਦੋਲਨ ਦੇ ਪ੍ਰਤੀਨਿਧਾਂ ਨਾਲ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਦੀ ਭਾਵਨਾ ਅਨੁਸਾਰ ਹੋਵੇ। ਉਹਨਾਂ ਕਿਹਾ ਕਿ ਦੇਸ਼ ਭਰ ਦੇ ਕਿਸਾਨ ਮਹਿਸੂਸ ਕਰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਕਮੇਟੀ ਕ‌ਿਸਾਨਾਂ ਅਤੇ ਮਾਹਿਰਾਂ ਦੀ ਪ੍ਰਤੀਨਿਧਤਾ ਨਹੀਂ ਕਰਦੀ ਜਿਹਨਾਂ ਨੇ 
ਕਿਸਾਨ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕੀਤਾ ਸੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਵਿਚ ਕੇਂਦਰ ਸਰਕਾਰ ਦੇ ਪ੍ਰਤੀਨਿਧ ਹੀ ਸ਼ਾਮਲ ਹਨ ਅਤੇ ਇਸਦਾ ਚੇਅਰਮੈਨ ਸਾਬਕਾ ਖੇਤੀਬਾੜੀ  ਸਕੱਤਰ ਸੰਜੈ ਅਗਰਵਾਲ ਨੂੰ ਲਗਾਇਆ ਗਿਆ ਹੈ ਜੋ ਤਿੰਨ ਖੇਤੀ ਕਾਨੂੰਨ ਘੜਨ ਵਾਲਾ ਸੀ।ਇਸ ਵਿਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਤੇ ਕਈ ਹੋਰਮੈਂਬਰ  ਸ਼ਾਮਲ ਹਨ ਜਿਹਨਾਂ ਨੇ ਖੇਤੀ ਕਾਨੂੰਨਾਂ ਦੀ ਡੱਟ ਕੇ ਹਮਾਇਤ ਕੀਤੀ ਸੀ।


ਉਹਨਾਂ ਕਿਹਾ ਕਿ ਦੂਜੇ ਪਾਸੇ ਇਸ ਵਿਚ ਪੰਜਾਬ ਤੋਂ ਸਰਕਰਾ ਦਾ ਕੋਈ ਵੀ ਪ੍ਰਤੀਨਿਧ ਸ਼ਾਮਲ ਨਹੀ਼ ਹੈ ਤੇ ਨਾ ਹੀ ਸੂਬੇ ਦੀ ਖੇਤੀਬਾੜੀ ਯੂਨੀਵਰਸਿਟੀ ਦਾ ਜਾਂ ਸੂਬੇ ਦਾ ਕੋਈ ਹੋਰ ਪ੍ਰਤੀਨਿਧ ਸ਼ਾਮਲ ਹੈ ਤੇ ਨਾ ਹੀ ਖੇਤੀਬਾੜੀ ਯੂਨੀਵਰਸਿਟੀ ਦੇ ਮੈਂਬਰ ਹੀ ਕਮੇਟੀ ਵਿਚ ਸ਼ਾਮਲ ਕੀਤੇ ਗਏ ਹਨ। ਉੲਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਇਸ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਸਤੇ ਕੰਮ ਕਰਨ ਦੀ ਆਸ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਸ ਵਿਚ ਸਿਰਫ ਤਿੰਨ ਕਿਸਾਨ ਪ੍ਰਤੀਨਿਧ ਹਨ ਜਿਹਨਾਂ ਤੋਂ ਕਿਤੇ ਜ਼ਿਆਦਾ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਹੈ।


ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿਐਮ  ਐਸ ਪੀ ਕਮੇਟੀ ਸਿਰਫ ਨਾਂ ਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਪਸ਼ਟ ਕਿਹਾ ਸੀ ਕਿ ਕਮੇਟੀ ਉਹ ਢੰਗ ਤਰੀਕੇ ਲੱਭੇਗੀ ਜਿਸ ਨਾਲ ਐਮ ਐਸ ਪੀ ਨੂੰ ਕਾਨੂੰਨੀ ਗਰੰਟੀਦਾ  ਰੂਪ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਬਜਾਏ ਕਮੇਟੀ ਨੂੰ ਇਸ ਲਈ ਕੰਮ ਕਰਨ ਦਾ ਅਧਿਕਾਰ ਦੇਣ ਦੇ ਇਸ ਕਮੇਟੀ ਨੂੰ ਐਮ ਐਸ ਪੀ ਨੂੰ ਹੋਰ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਬਣਾਉਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ।


ਸਰਦਾਰਲੀ ਬਾਦਲ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ 26 ਜੁਲਾਈ 2020 ਨੂੰ ਕਿਸਾਨਾਂ ਦੀਆਂ ਭਾਵਨਾਵਾਂ ਬਾਰੇ ਉਹਨਾਂ ਨੁੰ ਜਾਣੂ ਕਰਵਾ ਦਿੱਤਾਸੀ।  ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਸਾਨਾਂ ਦੇ ਖਦਸ਼ੇ ਜ਼ਾਹਰ ਕੀਤੇ ਸਨ ਜਿਹਨਾਂ ਨੂੰ ਡਰ ਸੀ ਕਿ ਆਰਡੀਨੈਂਸਾਂ ਉਹਨਾਂ ਦੀ ਜਿਣਸ ਦੀ ਐਮ ਐਸ ਪੀ ’ਤੇ ਯਕੀਨੀ ਖਰੀਦ ਨੂੰ ਖਤਮ ਕਰਵਾਉਣ ਦਾ ਸਬੱਬ ਬਣਨਗੇ। ਇਹ ਵੀ ਦੱਸਿਆਸੀ  ਕਿ ਕਿਸਾਨਾਂ ਨੂੰ ਠੋਸ ਭਰੋਸਾ ਦੇਣ ਦੀ ਲੋੜ ਹੈਪਰ  ਉਹ ਦਿੱਤਾ ਨਹੀਂ ਗਿਆ। ਸਰਦਾਰਨੀ ਬਾਦਲ ਨੇ ਮੰਤਰੀ ਨੂੰ ਇਹਵੀ  ਚੇਤੇ ਕਰਵਾਇਆਕਿ  ਉਹਨਾਂ ਨੇ ਕੈਬਨਿਟ ਦੇ ਮੈਂਬਰ ਵਜੋਂ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਮੈਨੁੰ ਇਹ ਆਖਿਆ ਗਿਆ ਸੀ ਕਿ ਜਦੋਂ ਇਹਨਾਂ ਆਰਡੀਨੈਂਸਾਂ ਦੇ ਕਾਨੂੰਨ ਬਣਾਏ ਜਾਣਗੇ ਤਾਂ ਕਿਸਾਨਾਂ ਦੀਆਂ ਚਿੰਤਾਵਾਂ ਦੂਰਕੀਤੀਆਂ  ਜਾਣਗੀਆਂ ਪਰ ਬਜਾਏ ਅਜਿਹਾ ਕਰਨ ਦੇ ਸਰਕਾਰ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾਬਿੱਲ  ਪੇਸ਼ ਕਰ ਕੇ ਉਸਦਾ ਕਾਨੂੰਨ ਬਣਾ ਦਿੱਤਾ।ਉਹਨਾਂ ਕਿਹਾਕਿ  ਉਹਨਾਂ ਨੇ ਅਸਤੀਫਾ ਦੇਣ ਤੋਂ ਪਹਿਲਾਂ ਭਾਜਪਾ ਦੇ ਪ੍ਰਧਾਨ ਸ੍ਰੀ ਜੇ ਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ ਸੀ ਤੇ ਉਹਨਾਂ ਦਾ ਦਖਲ ਮੰਗਿਆਸੀ  ਪਰ ਜਦੋਂ ਕੁਝ ਵੀ ਨਾ ਹੋਇਆਤਾਂ  ਮੈਂ ਕਿਸਾਨਾਂ ਨਾਲਇਕਜੁੱਟਤਾ  ਪ੍ਰਗਟ ਕਰਦਿਆਂ ਕੇਂਦਰੀ ਵਜ਼ਾਰਤ ਤੋਂ  ਅਸਤੀਫਾ ਦੇ ਦਿੱਤਾ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …