Breaking News

ਕਲੈਰੀਕਲ ਕਾਮਿਆਂ ਨੇ ਅਚਾਨਕ ਸਪੀਕਰ ਦੇ ਮੂਹਰੇ ਰੱਖੀਆਂ ਮੰਗਾਂਸਪੀਕਰ ਵੱਲੋ ਮੰਗਾਂ ਦੀ ਪੂਰਤੀ ਦਾ ਭਰੋਸਾਸੰਘਰਸ਼ ਜਾਰੀ ਰਹੇਗਾ

ਕਲੈਰੀਕਲ ਕਾਮਿਆਂ ਨੇ ਅਚਾਨਕ ਸਪੀਕਰ ਦੇ ਮੂਹਰੇ ਰੱਖੀਆਂ ਮੰਗਾਂ
ਸਪੀਕਰ ਵੱਲੋ ਮੰਗਾਂ ਦੀ ਪੂਰਤੀ ਦਾ ਭਰੋਸਾ
ਸੰਘਰਸ਼ ਜਾਰੀ ਰਹੇਗਾ


ਅਮਰੀਕ ਸਿੰਘ 
ਫਿਰੋਜ਼ਪੁਰ 13 ਅਕਤੂਬਰ 
 ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਮੁਤਾਬਿਕ ਜਿ਼ਲ੍ਹਾ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਅੱਜ ਚੌਥੇ ਦਿਨ ਵੀ ਹੜਤਾਲ ਤੇ ਰਿਹਾ । ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਵਿਖੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਜਿਉ ਹੀ ਮੀਟਿੰਗ ਦੀ ਸਮਾਪਤੀ ਕਰਕੇ ਜਾਣ ਲੱਗੇ ਤਾਂ ਸਥਾਨਕ ਪੀ.ਐਸ.ਐਮ.ਐਸ.ਯੂ. ਜਿ਼ਲ੍ਹਾ ਫਿਰੋਜ਼ਪੁਰ ਇਕਾਈ ਦੇ ਆਹੁੱਦੇਦਾਰਾਂ ਨੇ ਅਚਾਨਕ ਹੀ ਸਪੀਕਰ ਦੇ ਸਾਹਮਣੇ ਆ ਕੇ ਉਨ੍ਹਾਂ ਨੂੰ ਜਥੇਬੰਦੀ ਦੀ ਗੱਲ ਸੁਣਨ ਲਈ ਰੋਕ ਲਿਆ । ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਅਸ਼ੋਕ ਕੁਮਾਰ ਸੂਬਾ ਜਨਰਲ ਸਕੱਤਰ ਕਮਿ਼ਸਨਰ ਦਫਤਰ ਕਰਮਚਾਰੀ ਯੂਨੀਅਨ, ਪਰਮਿੰਦਰ ਸਿੰਘ ਭੂਮੀ ਰੱਖਿਆ, ਅਮਨਦੀਪ ਸਿੰਘ ਖਜ਼ਾਨਾ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ ਵਿਭਾਗ, ਮੈਡਮ ਵੀਰਪਾਲ ਕੌਰ ਨੇ ਮੁਲਾਜ਼ਮਾਂ ਦੇ ਵੱਡੇ ਇਕੱਠ ਸਪੀਕਰ ਪੰਜਾਬ ਨੂੰ ਮੁਲਾਜ਼ਮਾਂ ਦੀ ਚੱਲ ਰਹੀ ਕਲਮ ਛੋੜ ਹੜਤਾਲ ਸਬੰਧੀ ਜਾਣੂ ਕਰਵਾਇਆ ਅਤੇ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ । ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਾਜ਼ਮਾਂ ਦੀ ਲਟਕ ਰਹੀਆਂ ਮੰਗਾਂ ਦੀ ਪੂਰਤੀ ਕਰ ਦਿੱਤੀ ਜਾਵੇਗੀ ਅਤੇ ਪੁਰਾਣੀ ਪੈਨਸ਼ਨ ਜਲਦੀ ਬਹਾਲ ਕਰ ਦਿੱਤੀ ਜਾਵੇਗੀ
 







About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …