ਕੇਂਦਰ ਨੂੰ ਧਰਮ ਵਿੱਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ — ਧਾਲੀਵਾਲਅਜਨਾਲਾ ਹਲਕੇ ਵਿਚ ਚਾਰ ਮੰਡੀਆਂ ਦੇ ਸਟੀਲ ਕਵਰ ਸ਼ੈਡ ਦੇ ਰੱਖੇ ਨੀਂਹ ਪੱਥਰਹਰੇਕ ਸ਼ੈੱਡ ਤੇ ਖਰਚ ਆਉਣਗੇ 84 ਲੱਖ ਰੁਪਏਗੁਰਸ਼ਰਨ ਸਿੰਘ ਸੰਧੂ ਅੰਮ੍ਰਿਤਸਰ 4 ਫਰਵਰੀ ———— ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਦੀਆਂ ਸਾਰੀਆਂ ਮੰਡੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ । ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸੁਧਾਰ, ਆਵਾਣ, ਗੱਗੋਮਾਹਲ ਅਤੇ ਪਿੰਡ ਚਮਿਆਰੀ ਵਿਖੇ ਦਾਣਾ ਮੰਡੀਆਂ ਵਿੱਚ ਬਣਨ ਵਾਲੀ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕਰਨ ਪਿਛੋਂ ਕੀਤਾ। ਉਨਾਂ ਦੱਸਿਆ ਕਿ ਇਨਾਂ ਮੰਡੀਆਂ ਵਿੱਚ ਬਣਨ ਵਾਲੇ ਹਰੇਕ ਸ਼ੈਡ ਤੇ 84 ਲੱਖ ਰੁਪਏ ਖਰਚ ਆਉਣਗੇ ਅਤੇ ਮੰਡੀਆਂ ਵਿੱਚ ਯਾਰਡ ਵੀ ਬਣਾਏ ਜਾਣਗੇ। ਉਨਾਂ ਦੱਸਿਆ ਕਿ ਮੌਸਮ ਖਰਾਬ ਹੋਣ ਦੀ ਸ਼ੂਰਤ ਵਿੱਚ ਕਿਸਾਨਾਂ ਨੂੰ ਫਸਲ ਸਾਂਭਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾਂ ਪੈਂਦਾ ਸੀ, ਪਰ ਇਨਾਂ ਸ਼ੈਡਾਂ ਦੇ ਬਣਨ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਅਜਨਾਲਾ ਹਲਕੇ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਹਰੇਕ ਪਿੰਡ ਵਿੱਚ ਮਾਡਰਨ ਸਥਾਂ, ਪੰਚਾਇਤ ਘਰ ਅਤੇ ਪਸ਼ੂ ਹਸਪਤਾਲ ਵੀ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਆਉਣ ਵਾਲੇ ਕਣਕ ਸੀਜਨ ਨੂੰ ਮੁੱਖ ਰੱਖਦੇ ਹੋਏ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਿਸ ਤਰ੍ਹਾਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ, ਉਸੇ ਤਰ੍ਹਾਂ ਕਣਕ ਸੀਜ਼ਨ ਦੌਰਾਨ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰੈਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸ: ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਧਰਮ ਵਿਚ ਕੋਈ ਵੀ ਦਖਲ ਅੰਦਾਜੀ ਨਹੀਂ ਕਰਨੀ ਚਾਹੀਦੀ ਅਤੇ ਕੇਂਦਰ ਸਰਕਾਰ ਨੂੰ ਆਪਣਾ ਹੈਲਮੈਟ ਵਾਲਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਰੇਕ ਸਿੱਖ ਲਈ ਦਸਤਾਰ ਸਭ ਤੋਂ ਉੱਚੀ ਹੈ ਅਤੇ ਇਸ ਨੂੰ ਉਤਾਰ ਕੇ ਹੈਲਮੈਟ ਨਹੀਂ ਪਾਇਆ ਜਾ ਸਕਦਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਸ: ਧਾਲੀਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਕਿਹਾ ਕਿ ਵਿਅਕਤੀ ਚਾਹੇ ਕਿਸੇ ਵੀ ਜਾਤ—ਧਰਮ ਦਾ ਕਿਉਂ ਨਾ ਹੋਵੇ ਜੇਕਰ ਉਸਦੀ ਸਜ੍ਹਾ ਪੂਰੀ ਹੋ ਚੁੱਕੀ ਹੋਵੇ ਤਾਂ ਉਸਨੂੰ ਰਿਹਾ ਕਰ ਦੇਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਨੇ ਵੀ ਕੇਂਦਰ ਨੂੰ ਸਜ੍ਹਾ ਪੂਰੀ ਹੋ ਚੁਕੇ ਕੈਦੀਆਂ ਨੂੰ ਛੱਡਣ ਲਈ ਕਿਹਾ ਹੈ। ਇਸ ਮੌਕੇ ਮੁੱਖ ਇੰਜੀਨੀਅਰ ਪੰਜਾਬ ਮੰਡੀ ਬੋਰਡ ਜੇ.ਐਸ.ਕੰਗ, ਐਸ.ਡੀ.ਓ. ਰਮਨ ਕੁਮਾਰ , ਬੀ.ਡੀ.ਪੀ.ਓ. ਸੁਰਜੀਤ ਸਿੰਘ ਬਾਜਵਾ, ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਰਾਜੀਵ ਮਦਾਨ, ਗੁਰਜੰਟ ਸਿੰਘ ਸੋਹੀ, ਸ: ਸੁਖਰਾਜ ਸਿੰਘ ਛੀਨਾ, ਸ: ਰਾਜਇੰਦਰ ਸਿੰਘ ਰਮਦਾਸ, ਸ: ਬਲਦੇਵ ਸਿੰਘ, ਸ: ਕਾਬਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜਰ ਸਨ।