fbpx
Breaking News

ਕੇਂਦਰ ਸਰਕਾਰ ਅਤੇ ਵਿਦੇਸ਼ੀ ਕੰਪਨੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿੱਚ ਚੰਗੀ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਾਂਗੇ: ਤਰਨਜੀਤ ਸਿੰਘ ਸੰਧੂ।

ਕੇਂਦਰ ਸਰਕਾਰ ਅਤੇ ਵਿਦੇਸ਼ੀ ਕੰਪਨੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿੱਚ ਚੰਗੀ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਾਂਗੇ: ਤਰਨਜੀਤ ਸਿੰਘ ਸੰਧੂ।

ਅਮਰੀਕ ਸਿੰਘ 
ਅੰਮ੍ਰਿਤਸਰ 28 ਮਾਰਚ

) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਨਵੀਂ ਪੀੜੀ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ, ਸਿਰਫ਼ ਡਿੱਗਰੀ ਹਾਸਲ ਕਰਨ ਨਾਲ ਨੌਕਰੀ ਅਤੇ ਰੁਜ਼ਗਾਰ ਸੰਭਵ ਨਹੀਂ ਹੈ। ਸਮੇਂ ਦੇ ਨਾਲ ਤਾਲਮੇਲ ਰੱਖਣ ਲਈ ਹੁਨਰ ਅਤੇ ਕਿੱਤਾਮੁਖੀ ਸਿੱਖਿਆ ‘ਤੇ ਵਧੇਰੇ ਧਿਆਨ ਦਿੱਤਾ ਜਾਵੇਗਾ। ਬੱਚਿਆਂ ਨੂੰ ਪੇਸ਼ੇਵਰ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਸਰਦਾਰ ਤਰਨਜੀਤ ਸਿੰਘ ਸੰਧੂ ਨਿਸ਼ਕਾਮ ਸੇਵਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਕੁਝ ਸਮਾਂ ਬਿਤਾਇਆ। ਉਨ੍ਹਾਂ ਜੀਵਨ ਵਿੱਚ ਸਾਰਥਕ ਕਰਨ ਲਈ ਬਚਿਆਂ ਨੂੰ ਪ੍ਰੇਰਿਤ ਕੀਤਾ। ਸਰਦਾਰ ਸੰਧੂ ਨੇ ਸਰਦਾਰਾ ਸਿੰਘ ਦੀ ਸਰਕਾਰੀ ਨੌਕਰੀ ਛੱਡ ਕੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਬਣਾਉਣ ਲਈ ਕੰਮ ਕਰਨ ਲਈ ਸ਼ਲਾਘਾ ਕੀਤੀ। ਜੋ ਕਿ ਪਿਛਲੇ 20 ਸਾਲਾਂ ਤੋਂ ਕਿਤਾਬਾਂ, ਵਰਦੀਆਂ ਅਤੇ ਮੁਫ਼ਤ ਸਿੱਖਿਆ ਦੇ ਕੇ ਨਿਰਸਵਾਰਥ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡਾ ਫ਼ਰਜ਼ ਬਣਦਾ ਹੈ ਕਿ ਗ਼ਰੀਬ ਬੱਚਿਆਂ ਨੂੰ ਵੀ ਵਧੀਆ ਸਿੱਖਿਆ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਲਾਵਾ ਉਹ ਵਿਦੇਸ਼ੀ ਸੰਸਥਾਵਾਂ ਅਤੇ ਅਮਰੀਕਾ ਵਿੱਚ ਵਸੇ ਭਾਰਤੀ ਪ੍ਰਵਾਸੀਆਂ ਤੋਂ ਅਜਿਹੇ ਸਕੂਲਾਂ ਲਈ ਹਰ ਸੰਭਵ ਵਿੱਤੀ ਮਦਦ ਲੈ ਕੇ ਆਉਣਗੇ।
ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੇ ਮਜ਼ਬੂਤ ਭਾਈਵਾਲੀ ਦਾ ਰੂਪ ਧਾਰ ਲਿਆ ਹੈ। ਭਾਰਤ ਨੇ ਆਪਣੇ ਆਪ ਨੂੰ ਵਿਸ਼ਵ ਸ਼ਕਤੀ ਵਜੋਂ ਸਥਾਪਿਤ ਕੀਤਾ ਹੈ। ਅਤੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਆਪਣੇ ਅੰਮ੍ਰਿਤਸਰ ਅਤੇ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਵਾਂਗੇ। ਪੰਜਾਬੀ ਨੌਜਵਾਨਾਂ ਵਿੱਚ ਸਮਰੱਥਾ ਹੈ, ਉਨ੍ਹਾਂ ਨੂੰ ਆਪਣੀ ਸੋਚ ਬਦਲਣ ਅਤੇ ਉਨ੍ਹਾਂ ਨੂੰ ਸੇਧ ਦੇਣ ਦੀ ਲੋੜ ਹੈ। ਸਾਨੂੰ ਆਪਣੀ ਸਿੱਖਿਆ ਵਿੱਚ ਹੁਨਰ ਨੂੰ ਪਹਿਲ ਦੇਣੀ ਹੋਵੇਗੀ। ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਵਿਦੇਸ਼ ਜਾਣ ਦੀ ਕਾਹਲੀ ਜਲਦੀ ਖ਼ਤਮ ਹੋਣ ਵਾਲੀ ਹੈ। ਕਿਉਂਕਿ ਭਾਰਤੀ ਅਰਥਵਿਵਸਥਾ ਇੱਕ ਬੇਮਿਸਾਲ ਅਤੇ ਕ੍ਰਾਂਤੀਕਾਰੀ ਦੌਰ ਵਿੱਚ ਹੈ। ਸਿਰਫ਼ ਦ੍ਰਿੜ੍ਹ ਇਰਾਦੇ, ਜਾਗਰੂਕਤਾ ਅਤੇ ਸਿੱਖਿਆ ਵਿੱਚ ਤਬਦੀਲੀ ਦੀ ਲੋੜ ਹੈ। ਹੁਣ ਸਮਾਂ ਪੱਛਮ ਤੋਂ ਪੂਰਬ ਵੱਲ ਵਧ ਰਿਹਾ ਹੈ। ਹੁਣ ਭਾਰਤ ਵਿੱਚ ਨਿਵੇਸ਼ ਆ ਰਿਹਾ ਹੈ ਅਤੇ ਇੱਥੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋ ਰਹੇ ਹਨ। ਇਸ ਵਿੱਚ ਬਹੁਤ ਸੰਭਾਵਨਾਵਾਂ ਹਨ, ਅਸੀਂ ਕੇਂਦਰ ਸਰਕਾਰ ਅਤੇ ਵਿਦੇਸ਼ੀ ਕੰਪਨੀਆਂ ਦੀ ਮਦਦ ਨਾਲ ਭਾਰਤ ਦੇ ਬਾਕੀ ਹਿੱਸਿਆਂ ਵਾਂਗ ਅੰਮ੍ਰਿਤਸਰ, ਪੰਜਾਬ ਵਿੱਚ ਸੱਚਮੁੱਚ ਬਹੁਤ ਵਧੀਆ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੇਰਾ ਫੋਕਸ ਬਹੁਤ ਵਿਆਪਕ ਹੈ, ਸ਼ਹਿਰ ਦੇ ਵਿਕਾਸ ਲਈ ਲੋਕਾਂ ਨੂੰ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਅਮਰੀਕਾ ਨਾਲ ਭਾਰਤ ਦੇ ਸਬੰਧ ਸੈਮੀਕੰਡਕਟਰਾਂ ਵਰਗੇ ਕਈ ਖੇਤਰਾਂ ਵਿੱਚ ਸਾਂਝੇਦਾਰੀ ਵਿੱਚ ਬਦਲ ਗਏ ਹਨ। ਸਿੱਖਿਆ ਅਤੇ ਗਿਆਨ ਦੇ ਖੇਤਰ ਵਿੱਚ ਵੀ ਭਾਈਵਾਲੀ ਹੈ, ਭਾਰਤ ਵਿੱਚ ਆਈਆਈਟੀ ਵਿੱਚ ਤਿੰਨ ਸਾਲ ਅਤੇ ਅਮਰੀਕਾ ਵਿੱਚ ਇੱਕ ਸਾਲ ਦਾ ਫ਼ਾਰਮੂਲਾ ਪਹਿਲ ਦੇ ਆਧਾਰ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਰੱਖਿਆ ਖੇਤਰ ਵਿੱਚ, ਸਾਡੇ ਕੋਲ ਛਜੀਈ ਇੰਜਣਾਂ ਦਾ ਸੰਯੁਕਤ ਉਤਪਾਦਨ ਹੈ।  ਉਸ ਨੇ ਕਿਹਾ “ਮੈਂ ਮਹਿਸੂਸ ਕਰਦਾ ਹਾਂ ਕਿ ਅੰਮ੍ਰਿਤਸਰ, ਜੋ ਮੇਰਾ ਘਰ ਹੈ, ਨੂੰ ਇਸ ਬਿਰਤਾਂਤ ਦਾ ਹਿੱਸਾ ਹੋਣਾ ਚਾਹੀਦਾ ਹੈ,”

About Gursharan Singh Sandhu

Check Also

ਭਾਜਪਾ ਵੱਲੋਂ ਕਿਸਾਨਾਂ ਤੇ ਸਿੱਖ ਕੌਮ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਇਨਕਾਰੀ ਹੋਣ ਦੀ ਕੀਤੀ ਨਿਖੇਧੀ

Amritsar Crime Latest News National Politics Punjab Uncategorized World ਭਾਜਪਾ ਵੱਲੋਂ ਕਿਸਾਨਾਂ ਤੇ ਸਿੱਖ ਕੌਮ …

Translate »