Breaking News

ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਜੇਲ੍ਹ ਦਾ ਨਿਰੀਖਣ

ਕੈਦੀਆਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਵੱਲੋਂ ਜੇਲ੍ਹ ਦਾ ਨਿਰੀਖਣ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 20 ਦਸੰਬਰ
 ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਬੈਰਕਾਂ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਸ੍ਰੀ ਆਸ਼ੀਸ਼ ਸਾਲਦੀ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਅੰਮ੍ਰਿਤਸਰ ਅਤੇ ਸ ਪੁਸ਼ਪਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਨਾਲ ਪੁੱਜੇ ਹੋਏ ਸਨ। ਜੇਲ੍ਹ ਦੌਰੇ ਦੌਰਾਨ ਜੇਲ੍ਹ ਸੁਪਰਡੈਂਟ ਸੁਰਿੰਦਰ ਸਿੰਘ ਵੀ ਮੌਕੇ ’ਤੇ ਮੌਜੂਦ ਰਹੇ। ਮਾਣਯੋਗ ਸੈਸ਼ਨ ਜੱਜ ਨੇ ਰਸੋਈ ਦੀ ਵੀ ਜਾਂਚ ਕੀਤੀ ਜਿੱਥੇ ਸੁਣਵਾਈ ਅਧੀਨ ਕੈਦੀਆਂ ਲਈ ਖਾਣਾ ਪਕਾਇਆ ਜਾ ਰਿਹਾ ਹੈ। ਮੁੱਢਲੀ ਜਾਂਚ ਇਹ ਤਸੱਲੀਬਖਸ਼ ਪਾਇਆ ਗਿਆ। ਦੱਸਣਯੋਗ ਹੈ ਕਿ ਸੈਸ਼ਨ ਜੱਜ ਨੇ ਜੇਲ ਦੇ ਅਹਾਤੇ ਵਿਚ ਇਸ ਸਬੰਧੀ ਸਪੀਕਰ ਉਤੇ ਐਲਾਨ ਕੀਤਾ ਕਿ ਜੇਕਰ ਕੋਈ ਕੈਦੀ ਆਪਣੀ ਸ਼ਿਕਾਇਤ ਦੱਸਣਾ ਚਾਹੁੰਦਾ ਹੈ ਤਾਂ ਉਹ ਆ ਕੇ ਦੱਸ ਸਕਦਾ ਹੈ। ਕੈਦੀਆਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸਹਾਇਤਾ ਸੇਵਾਵਾਂ ਜਿਸ ਵਿੱਚ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਪੀੜਤ ਮੁਆਵਜ਼ਾ ਸਕੀਮਾਂ, ਪੈਰਾ ਲੀਗਲ ਵਲੰਟੀਅਰ ਸੇਵਾਵਾਂ, ਕਾਨੂੰਨੀ ਸਹਾਇਤਾ ਕਲੀਨਿਕ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜੇਲ੍ਹ ਦੇ ਕੈਦੀਆਂ ਨੂੰ ਇਸ ਬਾਰੇ ਵੀ ਜਾਗਰੂਕ ਕੀਤਾ ਗਿਆ ਕਿ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਇੱਕ ਲੀਗਲ ਏਡ ਕਲੀਨਿਕ ਸਥਾਪਿਤ ਕੀਤਾ ਗਿਆ ਹੈ ਜਿੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਿੱਖਿਅਤ ਪੈਰਾ ਲੀਗਲ ਵਲੰਟੀਅਰ ਤਾਇਨਾਤ ਕੀਤੇ ਗਏ ਹਨ, ਉਹ ਆਪਣੇ ਕੇਸ ਨਾਲ ਸਬੰਧਤ ਕਿਸੇ ਵੀ ਪੁੱਛਗਿੱਛ ਲਈ ਉੱਥੇ ਜਾ ਸਕਦੇ ਹਨ।
===—

 

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …