Breaking News

ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਕੈਦੀਆਂ ਦੇ ਬਣੇ ਖਾਣੇ ਦੀ ਵੀ ਕੀਤੀ ਜਾਂਚ

ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਕੈਦੀਆਂ ਦੇ ਬਣੇ ਖਾਣੇ ਦੀ ਵੀ ਕੀਤੀ ਜਾਂਚ


ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ, 30 ਨਵੰਬਰ 
            ਅੱਜ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਹਰਪ੍ਰਤੀ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਕੈਦੀਆਂ ਦੇ ਮੁਸ਼ਕਿਲਾਂ ਨੂੰ ਸੁਣਿਆ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ਖਾਣੇ ਦੀ ਰਸੋਈ ਘਰ ਵਿੱਚ ਜਾ ਕੇ ਜਾਂਚ ਵੀ ਕੀਤੀ।
            ਸ੍ਰੀਮਤੀ ਰੰਧਾਵਾ ਨੇ ਦੱਸਿਆ ਕਿ ਜਿਲ੍ਹਾ ਲੀਗਲ ਸਰਵਿਸ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਹਰ ਮਹੀਨੇ ਕੈਂਪ ਕੋਰਟ ਵੀ ਲਗਾਈ ਜਾਂਦੀ ਹੈ ਅਤੇ ਹੁਣ ਤੱਕ ਇਸ ਕੈਂਪ ਕੋਰਟ ਵਲੋਂ ਛੋਟੇ ਮੋਟੇ ਅਪਰਾਧਾਂ ਲਈ ਸਜਾ ਭੁਗਤ ਰਹੇ ਤਕਰੀਬਨ 200 ਕੈਦੀਆਂ ਨੂੰ ਰਿਹਾ ਵੀ ਕੀਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਕੇਸਾਂ ਦੀ ਸਥਿਤੀ ਅਤੇ ਕੇਸ ਸਬੰਧੀ ਹੋਰ ਤੱਥਾਂ ਪ੍ਰਤੀ ਜਾਣੂ ਕਰਵਾਉਣ ਲਈ ਕੇਸ ਇਨਫਾਰਮੇਸ਼ਨ ਕਾਰਡ ਵੀ ਬਣਾ ਕੇ ਦਿੱਤੇ ਜਾਣਗੇ ਤਾਂ ਜੋ ਇਨਾਂ ਨੂੰ ਆਪਣੇ ਕੇਸ ਪ੍ਰਤੀ ਸਹੀ ਜਾਣਕਾਰੀ ਹੋਵੇ ਅਤੇ ਜੋ ਹਵਾਲਾਤੀ ਅਤੇ ਕੈਦੀ ਆਪਣੇ ਕੇਸ ਦੀ ਪੈਰਵੀ ਲਈ ਵਕੀਲ ਨਹੀਂ ਨਿਯੁੱਕਤ ਕਰ ਸਕਦੇ ਉਨਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਵਕੀਲ ਦੀਆਂ ਸੇਵਾਵਾਂ ਵੀ ਮੁਫ਼ਤ ਪ੍ਰਦਾਨ ਕਰਵਾਈਆਂ ਜਾਣਗੀਆਂ।
            ਇਸ ਮੌਕੇ ਸ੍ਰੀਮਤੀ ਰੰਧਾਵਾ ਵਲੋਂ ਸੁਪਰਡੰਟ ਕੇਂਦਰੀ ਜੇਲ੍ਹ ਸ: ਸੁਰਿੰਦਰ ਸਿੰਘ ਨਾਲ ਵੀ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਆਦੇਸ਼ ਦਿੱਤੇ। ਇਸ ਮੌਕੇ ਸ: ਪੁਸ਼ਪਿੰਦਰ ਸਿੰਘ ਸੀ.ਜੀ.ਐਮ.-ਕਮ-ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਅਤੇ ਸ੍ਰੀ ਸ਼ਿਆਮਲ ਜੋਤੀ ਡਿਪਟੀ ਸੁਪਰਡੰਟ ਜੇਲ੍ਹ ਵੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …