Breaking News

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਕੀਤਾ ਉਦਘਾਟਨ

ਗੁਰਸ਼ਰਨ ਸਿੰਘ ਸੰਧੂ ਅਤੇ ਅਮਰੀਕ ਸਿੰਘ ਤੋਂ
ਗੁਰਦਾਸਪੁਰ 16 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ (ਮੱਛੀ ਪਾਰਕ) ਗੁਰਦਾਸਪੁਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਇਸ਼ਫਾਕ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਾ: ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ਼ਹੀਦ ਦੀ ਪਤਨੀ ਆਬਕਾਰੀ ਕਮਿਸ਼ਨਰ ਸ੍ਰੀਮਤੀ ਰਾਜਵਿੰਦਰ ਕੌਰ ਬਾਜਵਾ, ਸ. ਮਾਤਾ ਜਸਬੀਰ ਕੌਰ, ਸ਼ਹੀਦ ਦੇ ਚਾਚਾ ਹਰਦੀਪ ਸਿੰਘ ਬਾਜਵਾ, ਹੋਮ ਗਾਰਡ ਦੇ ਸਾਬਕਾ ਜ਼ਿਲ੍ਹਾ ਕਮਾਂਡੈਂਟ, ‘ਆਪ’ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਕਸ਼ਮੀਰ ਸਿੰਘ ਵਾਹਲਾ ਅਤੇ ਕੁੰਵਰ ਰਜਿੰਦਰ ਸਿੰਘ ਵਿੱਕੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ‘ਆਪ’ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਸਨਮਾਨ ਵਿੱਚ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿੱਚ 1 ਕਰੋੜ ਰੁਪਏ ਦਾ ਵਾਧਾ ਕੀਤਾ ਹੈ। ਇਹ ਸਹਾਇਤਾ ਉਨ੍ਹਾਂ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਦਿੱਤੀਆਂ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *