ਗੁਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦੇ ਦਰਸ਼ਨ ਕੀਤੇਗੁਰਸ਼ਰਨ ਸਿੰਘ ਸੰਧੂ ਕਾਹਨੂੰਵਾਨ/ਗੁਰਦਾਸਪੁਰ, 24 ਦਸੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਅੱਜ ਕਾਹਨੂੰਵਾਨ ਛੰਬ ਵਿੱਚ ਸਥਿਤ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਤੇ ਅਕੀਦਤ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਬਹਾਰਪ੍ਰੀਤ ਕੌਰ ਸੇਖਵਾਂ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਸਨ।ਛੋਟਾ ਘੱਲੂਘਾਰਾ ਸਮਾਰਕ ਦੇ ਗਾਈਡ ਦਮਨਜੀਤ ਸਿੰਘ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ 1746 ਸੰਨ ਵਿੱਚ ਵਾਪਰੇ ਛੋਟੇ ਘੱਲੂਘਾਰੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਛੋਟਾ ਘੱਲੂਘਾਰਾ ਸਾਕੇ ਸਬੰਧੀ ਬਣੀ ਦਸਤਾਵੇਜੀ ਫਿਲਮ ਵੀ ਦੇਖੀ ਅਤੇ ਨਾਲ ਹੀ ਸਮਾਰਕ ਵਿੱਚ ਬਣੀ ਸ਼ਹੀਦੀ ਗੈਲਰੀ, ਲਾਇਬ੍ਰੇਰੀ ਦਾ ਦੌਰਾ ਵੀ ਕੀਤਾ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਉਹ ਵੱਡਭਾਗੇ ਹਨ ਜਿਨ੍ਹਾਂ ਨੂੰ ਸ਼ਹੀਦਾਂ ਦੀ ਇਸ ਪਾਵਨ ਧਰਤੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਾਰੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਜ਼ੁਲਮ ਵਿਰੁੱਧ ਲੜਾਈ ਕਰਦਿਆਂ ਆਪਣਾ ਆਪਾ ਤਾਂ ਵਾਰ ਦਿੱਤਾ ਪਰ ਦੁਸ਼ਮਣ ਦੀ ਈਨ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਬਹੁਤ ਸ਼ਾਨਾਮੱਤਾ ਅਤੇ ਸ਼ਹੀਦੀਆਂ ਨਾਲ ਭਰਿਆ ਪਿਆ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸਨੂੰ ਪੜ੍ਹਨਾ ਤੇ ਜਾਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਪਿਆਂ ਨੂੰ ਖੁਦ ਆਪ ਅਤੇ ਆਪਣੇ ਬੱਚਿਆਂ ਨੂੰ ਅਜਿਹੇ ਸਮਾਰਕ ਜਰੂਰ ਦਿਖਾਉਣੇ ਚਾਹੀਦੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਛੋਟਾ ਸ਼ਹੀਦੀ ਘੱਲੂਘਾਰਾ ਸਮਾਰਕ ਦਾ ਪ੍ਰਬੰਧ ਬਹੁਤ ਵਧੀਆ ਕੀਤਾ ਜਾ ਰਿਹਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਰੀ ਟੀਮ ਤੇ ਪ੍ਰਬੰਧਕ ਵਧਾਈ ਦੇ ਹੱਕਦਾਰ ਹਨ।