ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਅਕਾਲ ਤਖ਼ਤ ਨੇ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਗੁਰਸ਼ਰਨ ਸਿੰਘ ਸੰਧੂ
ਅੰਮ੍ਰਿਤਸਰ 25 ਫਰਵਰੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਜਨਤਕ ਰੈਲੀਆਂ ਅਤੇ ਪ੍ਰਦਰਸ਼ਨਾਂ ਵਿੱਚ ਲਿਜਾਣ ਤੋਂ ਰੋਕਣ ਲਈ ਰਣਨੀਤੀ ਬਾਰੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਜਥੇਦਾਰ ਨੇ ਕਿਹਾ ਕਿ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ ਅਤੇ ਅੰਤਿਮ ਫੈਸਲਾ ਅਕਾਲ ਤਖ਼ਤ ਲਵੇਗਾ।
ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਨੇ ਪਹਿਲਾਂ ਹੀ 1998 ਵਿਚ ਗੁਰੂ ਗ੍ਰੰਥ ਸਾਹਿਬ ਨੂੰ ਮੈਰਿਜ ਪੈਲੇਸਾਂ ਵਿਚ ਲਿਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ।