Breaking News

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅਮਰੀਕ ਸਿੰਘ

ਅੰਮ੍ਰਿਤਸਰ, 14 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਐਡਵੋਕੇਟ ਧਾਮੀ ਨੇ ਇਸ ਮੌਕੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਵਜੋਂ ਸਤਿਕਾਰੇ ਜਾਂਦੇ ਭਗਤ ਕਬੀਰ ਸਿੰਘ ਨੇ ਆਪਣੇ ਕ੍ਰਾਂਤੀਕਾਰੀ ਉਪਦੇਸ਼ਾਂ ਰਾਹੀਂ ਤਤਕਾਲੀ ਧਾਰਮਿਕ ਨਿਘਾਰ ’ਤੇ ਕਰਾਰੀ ਚੋਟ ਮਾਰੀ ਅਤੇ ਮਾਨਵਤਾ ਨੂੰ ਸੱਚ ਦਾ ਉਪਦੇਸ਼ ਦਿੱਤਾ। ਉਨ੍ਹਾਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦਾ ਰਾਹ ਦਿਖਾਇਆ, ਜੋ ਸਾਡੇ ਲਈ ਅੱਜ ਵੀ ਪ੍ਰੇਰਣਾ ਸਰੋਤ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਲਖਬੀਰ ਸਿੰਘ, ਸ. ਮਨਜੀਤ ਸਿੰਘ, ਐਲ.ਏ. ਸ. ਪ੍ਰੀਤਪਾਲ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਹਾਜ਼ਰ ਸਨ।

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *