Breaking News

ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਪਾਲਕੀ ਸਾਹਿਬ ਵਾਲੀ ਗੱਡੀ ਦੇ ਸ਼ੀਸ਼ੇ ਟੁੱਟਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ।

ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ : ਪ੍ਰੋ. ਸਰਚਾਂਦ ਸਿੰਘ


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਪਾਲਕੀ ਸਾਹਿਬ ਵਾਲੀ ਗੱਡੀ ਦੇ ਸ਼ੀਸ਼ੇ ਟੁੱਟਣ ਨਾਲ ਸਿੱਖ ਹਿਰਦੇ ਵਲੂੰਧਰੇ ਗਏ।

ਗੁਰਸ਼ਰਨ ਸਿੰਘ ਸੰਧੂ
ਅੰਮ੍ਰਿਤਸਰ 1 ਮਾਰਚ
ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰਾਂ ਫੇਲ ਸਾਬਿਤ ਹੋ ਚੁੱਕੀ ਹੈ। ਜਿੱਥੇ ਅਜਨਾਲਾ ਹਿੰਸਕ ਘਟਨਾਚੱਕਰ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਇਕ ਵੱਡਾ ਪ੍ਰਸ਼ਨ ਚਿੰਨ੍ਹ ਖੜ੍ਹਾ ਦਿੱਤਾ ਹੈ, ਉੱਥੇ ਹੀ ਇਸ ਘਟਨਾਚੱਕਰ ਦੌਰਾਨ ਸਾਹਮਣੇ ਆਈ ਇਕ ਤਸਵੀਰ ਨੇ ਸਿੱਖ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਜਾਰੀ ਕੀਤੀ ਤਸਵੀਰ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪਾਲਕੀ ਸਾਹਿਬ ਵਾਲੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਗੱਡੀ, ਜਿਸ ’ਤੇ ਖ਼ਾਲਸਾ ਵਹੀਰ ਲਿਖਿਆ ਸਾਫ਼ ਪੜ੍ਹਿਆ ਜਾ ਸਕਦਾ ਹੈ ਅਤੇ ਗੱਡੀ ਦੇ ਸ਼ੀਸ਼ੇ ਟੁੱਟੇ ਹੋਏ ਸਾਫ਼ ਦਿਖਾਈ ਦੇ ਰਹੇ ਹਨ। ਕਿਉਂਕਿ ਇਸ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਹਨ, ਇਸ ਲਈ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੈ। ਸਿੱਖ ਹਿਰਦੇ ਪੰਜਾਬ ਸਰਕਾਰ ਤੋਂ ਜਵਾਬ ਮੰਗ ਰਹੇ ਹਨ ਕਿ ਉਹ ਦੱਸੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਇਸ ਬੇਅਦਬੀ ਦੇ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ ਹੈ?। ਜਿਸ ਨੇ ਅਜਿਹੇ ਹਾਲਾਤ ਪੈਦਾ ਕਰਨ ਵਿਚ ਭੂਮਿਕਾ ਨਿਭਾਈ ਹੈ। 
ਪ੍ਰੋ: ਸਰਚਾਂਦ ਸਿੰਘ ਨੇ ਪ੍ਰਦਰਸ਼ਨਕਾਰੀਆਂ ਵੱਲੋਂ ਉਕਤ ਤੱਥਾਂ ਨੂੰ ਛੁਪਾਉਣ ’ਤੇ ਵੀ ਸਵਾਲ ਉਠਾਏ ਹਨ। ਅਤੇ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਉਕਤ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ, ਕੀ ਇਹ ਪਰਦਾਪੋਸ਼ੀ ਪੰਜਾਬ ਵਿਚ ਡਰ ਦਾ ਮਾਹੌਲ ਸਿਰਜਣ ਲਈ ਦੋਹਾਂ ਧਿਰਾਂ ਦੀ ਸਾਂਝੀ ਸਾਜ਼ਿਸ਼ ਦਾ ਹਿੱਸਾ ਨਹੀਂ? ਉਨ੍ਹਾਂ ਕਿਹਾ ਕਿ ਰਾਜ ਅਰਾਜਕਤਾ ਵਲ ਲਗਾਤਾਰ ਵਧ ਰਿਹਾ ਹੈ ਅਤੇ ਕਾਲੇ ਦਿਨਾਂ ਦੀ ਆਹਟ ਮੁੜ ਸੁਣਾਈ ਦੇ ਰਹੀ ਹੈ।
ਭਾਜਪਾ ਆਗੂ ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਲਈ ਹੀ ਪੰਜਾਬੀਆਂ ਦੇ ਮਨੋਂ ਲੱਥੀ।ਅਤੇ ਹੁਣ ਸਤਾ ਧਾਰੀ ਧਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਾਉਣ ਵਿਚ ਹਿੱਸੇਦਾਰ ਸਾਬਤ ਹੋ ਰਹੀ ਹੈ। ਜਿਸ ਦੇ ਲਈ ਉਸ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ।  ਜਿਸ ਤਰੀਕੇ ਨਾਲ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾ ਰਹੀ ਹੈ, ਜਾਗਰੂਕ ਸਿੱਖ ਕੌਮ ਅਤੇ ਪੰਜਾਬੀਆਂ ਨੂੰ ਪੂਰੀ ਤਰਾਂ ਸਮਝ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰੇਕ ਬਾਸ਼ਿੰਦਾ ਪੰਜਾਬ ਵਿਚ ਅਮਨ ਸ਼ਾਂਤੀ ਚਾਹੁੰਦਾ ਹੈ। ਪੰਜਾਬ ਜਿਨ੍ਹਾਂ ਜਿਨ੍ਹਾਂ ਖੇਤਰਾਂ ਵਿਚ ਪਛੜਿਆ ਹੈ ਉਨ੍ਹਾਂ ਵਿਚ ਪੰਜਾਬ ਨੂੰ ਅੱਗੇ ਆਉਣਾ ਚਾਹੀਦਾ ਹੈ। ਲੋਕ ਨਸ਼ਿਆਂ ਤੋਂ ਮੁਕਤੀ ਚਾਹੁੰਦੇ ਹਨ। ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਵਿਚੋਂ ਉਭਾਰਨ ਦੇ ਲਈ ਪੰਜਾਬ ਸਰਕਾਰ ਕੋਲ ਕੋਈ ਵੀ ਵਿਜ਼ਨ ਨਹੀਂ ਹੈ। ਪੰਜਾਬ ਵਿਚ ਸਮਾਜ ਵਿਰੋਧੀ ਅਨਸਰ ਸਿਰ ਚੁੱਕ ਰਹੇ ਹਨ। ਸਰਕਾਰ ਉਨ੍ਹਾਂ ਨਾਲ ਨਜਿੱਠਣ ਦੀ ਬਜਾਏ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਦੀ ਭੂਮਿਕਾ ਨਿਭਾ ਰਹੀ ਹੈ। ਜੋ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੇ ਹਿਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਹਾਲਾਤ ਲਈ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਅਜਨਾਲਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜੋ ਬੇਅਦਬੀ ਹੋਈ ਹੈ, ਉਸ ਦੇ ਲਈ ਵੀ ਰਾਜ ਸਰਕਾਰ ਜ਼ਿੰਮੇਵਾਰ ਹੈ ਅਤੇ ਸਰਕਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੰਜਾਬ ਦੇ ਲੋਕ ਭੱਜਣ ਨਹੀਂ ਦੇਣਗੇ।  
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਜਿਸ ਤਰਾਂ ਕੇਜਰੀਵਾਲ ਸਰਕਾਰ ਦਿੱਲੀ ਵਿਚ ਘਿਰ ਚੁੱਕੀ ਹੈ, ਇਹ ਸਾਬਤ ਕਰਦਾ ਹੈ ਕਿ, ਕੇਜਰੀਵਾਲ, ਸਰਕਾਰ ਚਲਾਉਣ ਦੇ ਸਮਰੱਥ ਨਹੀਂ ਹਨ। ਸਿਰਫ਼ ਤੇ ਸਿਰਫ਼ ਭਾਜਪਾ ਹੀ ਦੇਸ਼, ਪੰਜਾਬ ਅਤੇ ਭਾਰਤੀ ਸਮਾਜ ਦੀ ਅਗਵਾਈ ਕਰਨ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਉਪ ਮੁੱਖਮੰਤਰੀ ਸਿਸੋਦੀਆ, ਮੰਤਰੀ ਸਤੇਂਦਰ ਜੈਨ ਅਤੇ ਪੰਜਾਬ ਦੇ ਤਿੰਨ ’ਆਪ’ ਵਿਧਾਇਕਾਂ ਦੀ ਜੇਲ੍ਹ ਯਾਤਰਾ ਦੱਸ ਰਹੀ ਹੈ ਕਿ ਆਮ ਆਦਮੀ ਪਾਰਟੀ ਹੁਣ ਭ੍ਰਿਸ਼ਟਾਚਾਰ ਵਿਚ ਨਕੋ ਨੱਕ ਡੁੱਬ ਚੁੱਕੀ ਹੈ।  
ਤਸਵੀਰ ਨਾਲ ਹੈ।
______

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …