Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਬੀ-ਜ਼ੋਨ” ਦਾ ਜ਼ੋਨਲ ਯੁਵਕ ਮੇਲਾ ਧੂਮ ਧੜੱਕੇ ਨਾਲ ਸ਼ੁਰੂਪਰਵਾਸ ਲਈ ਅਕਸਰ ਰਾਸ਼ਟਰ ਅਤੇ ਨੌਜਵਾਨਾਂ ਦੋਵਾਂ ਨੂੰ ਭਾਰੀ ਕੀਮਤ ਅਦਾ ਕਰਨੀ ਪੈਂਦੀ ਹੈ : ਡਾ. ਰਵੀਜੀਤ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਬੀ-ਜ਼ੋਨ” ਦਾ ਜ਼ੋਨਲ ਯੁਵਕ ਮੇਲਾ ਧੂਮ ਧੜੱਕੇ ਨਾਲ ਸ਼ੁਰੂ
ਪਰਵਾਸ ਲਈ ਅਕਸਰ ਰਾਸ਼ਟਰ ਅਤੇ ਨੌਜਵਾਨਾਂ ਦੋਵਾਂ ਨੂੰ ਭਾਰੀ ਕੀਮਤ ਅਦਾ ਕਰਨੀ ਪੈਂਦੀ ਹੈ : ਡਾ. ਰਵੀਜੀਤ ਸਿੰਘ

ਅਮਰੀਕ ਸਿੰਘ 
ਅੰਮ੍ਰਿਤਸਰ 28 ਸਤੰਬਰ

– ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ “ਬੀ-ਜ਼ੋਨ” ਦਾ ਤਿੰਨ ਰੋਜ਼ਾ ਜ਼ੋਨਲ ਯੁਵਕ ਮੇਲਾ ਬੜੇ ਉਤਸ਼ਾਹ ਨਾਲ ਸ਼ੁਰੂ ਹੋਇਆ, ਜਿਸ ਦੀ ਪ੍ਰਧਾਨਗੀ ਡਾ. ਦਲਜੀਤ ਸਿੰਘ ਅੱਖਾਂ ਦੇ ਹਸਪਤਾਲ ਤੋਂ ਡਾ. ਰਵੀਜੀਤ ਸਿੰਘ ਨੇ ਕੀਤੀ। ਮਿਤੀ 30 ਸਤੰਬਰ ਨੂੰ ਸੰਪੰਨ ਹੋਣ ਵਾਲੇ ਇਸ ਫੈਸਟੀਵਲ ਵਿੱਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲੇ ਦੇ ਕਾਲਜਾਂ ਹਿੱਸਾ ਲੈ ਰਹੇ ਹਨ।
ਯੂਨੀਵਰਸਿਟੀ ਦੇ ਡੀਨ ਵਿਿਦਆਰਥੀ ਭਲਾਈ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਮੱੁਖ ਮਹਿਮਾਨ, ਅਧਿਆਪਕਾਂ, ਵਿਿਦਆਰਥੀ-ਕਲਾਕਾਰਾਂ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਵਿਿਦਆਰਥੀਆਂ ਨੂੰ ਯੁਵਕ ਮੇਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਮੇਲੇ ‘ਚ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਬਾਰੇ ਜਾਣਕਾਰੀ ਦਿੱਤੀ। ਇਹ ਮੇਲੇ ਪ੍ਰੋ.(ਡਾ.) ਜਸਪਾਲ ਸਿੰਘ ਸੰਧੂ, ਵਾਈਸ-ਚਾਂਸਲਰ ਅਗਵਾਈ ਹੇਠ ਆਯੋਜਿਤ ਕੀਤੇ ਜਾ ਰਹੇ ਹਨ।
ਡਾ. ਰਵੀਜੀਤ ਸਿੰਘ, ਡਾ. ਬੇਦੀ ਅਤੇ ਡਾ. ਅਮਨਦੀਪ ਸਿੰਘ ਨੇ ਇਸ ਮੌਕੇ ਦੀਪ ਜਗਾ ਕੇ ਯੁਵਕ ਮੇਲੇ ਦਾ ਆਗਾਜ਼ ਕੀਤਾ। ਦੇਸ਼ ਦੀ ਨੌਜੁਆਨ ਪੀੜ੍ਹੀ ਦਾ ਪਰਦੇਸ ਪਰਵਾਸ ਬਾਰੇ ਵਿਿਦਆਰਥੀਆਂ ਨੂੰ ਸੰਬੋਧਨ ਹੁੰਦਿਆਂ ਡਾ. ਰਵੀਜੀਤ ਸਿੰਘ ਨੇ ਕਿਹਾ ਕਿ ਦੇਸ਼ ਦੇ ਨਿਰੰਤਰ ਵਿਕਾਸ ਲਈ ਭਾਰਤ ਵਿੱਚ ਦੇਸ਼ ਦੇ ਨੌਜਵਾਨਾਂ ਦਾ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮੀਰ ਹੈ, ਪਰ ਅਸੀਂ ਅਕਸਰ ਇਸ ਨੂੰ ਸਮਝਣ ਅਤੇ ਖੋਜਣ ਵਿੱਚ ਅਸਫਲ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ‘ਚ ਮੌਜੂਦ ਸਰੋਤਾਂ, ਸੱਭਿਆਚਾਰ ਅਤੇ ਮਨੁੱਖੀ ਪੂੰਜੀ ਦੀ ਪਛਾਣ ਕਰਕੇ ਆਪਣਾ ਆਪਣਾ ਨਜ਼ਰੀਆ ਬਦਲਣ ਦੀ ਲੋੜ ਹੈ। ਉਨ੍ਹਾਂ ਵਿਿਦਆਰਥੀਆਂ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਗਲੋਬਲ ਐਕਸਪੋਜਰ ਦੇ ਲੁਭਾਉਣੇ ਮੌਕਿਆਂ ਬਾਰੇ ਗਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪਰਵਾਸ ਅਕਸਰ ਨੌਜਵਾਨਾਂ ਅਤੇ ਰਾਸ਼ਟਰ ਦੋਵਾਂ ਲਈ ਭਾਰੀ ਕੀਮਤ ‘ਤੇ ਆਉਂਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਵਿਿਦਆਰਥੀ ਆਪਣੇ ਪਿੱਛੇ ਪਰਿਵਾਰ, ਆਪਣੇ ਸੱਭਿਆਚਾਰ ਅਤੇ ਆਪਣੀਆਂ ਜੜ੍ਹਾਂ ਵਰਗੀਆਂ ਅਨਮੋਲ ਚੀਜ਼ਾਂ ਛੱਡ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪਰਵਾਸ ਮਾਪਿਆਂ ‘ਤੇ ਭਾਰੀ ਪੈਂਦਾ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਇਕੱਲੇ ਰਹਿ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਪੈਸਾ ਕਮਾਉਣ ਜਾਂਦੇ ਅਤੇ ਉਥੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਮਾਤਾ-ਪਿਤਾ, ਜਿਨ੍ਹਾਂ ਨੇ ਸਾਡੇ ਵਿੱਚ ਆਪਣੀ ਜ਼ਿੰਦਗੀ ਦਾ ਨਿਵੇਸ਼ ਕੀਤਾ ਹੈ, ਉਹ ਪਿੱਛੇ ਰਹਿ ਗਏ ਹਨ। ਉਹ ਅਲੱਗ-ਥਲੱਗ ਹੋ ਕੇ ਸੀਮਤ ਹੋ ਜਾਂਦੇ ਹਨ ਤੇ ਆਪਣੇ ਬੱਚਿਆਂ ਦੀ ਨਿੱਘ ਨੂੰ ਗੁਆ ਲੈਂਦੇ ਹਨ। ਡਾ. ਸਿੰਘ ਨੇ ਨੌਜਵਾਨਾਂ ਨੂੰ ਆਪਣੇ ਫੈਸਲਿਆਂ ‘ਤੇ ਮੁੜ ਵਿਚਾਰ ਕਰਨ ਅਤੇ ਭਵਿੱਖ ਬਾਰੇ ਡੂੰਘਾਈ ਨਾਲ ਸੋਚਣ ਦੀ ਅਪੀਲ ਕੀਤੀ ਕਰਦਿਆਂ ਕਿਹਾ ਕਿ ਉਹ ਆਪਣੇ ਭਵਿੱਖ ਦਾ ਨਿਰਮਾਣ ਭਾਰਤ ਦੇਸ਼ ਵਿਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦਾ ਆਪਣੇ ਨੌਜਵਾਨਾਂ ਤੋਂ ਬਿਨਾਂ ਭਵਿੱਖ ਨਹੀਂ ਹੈ ਅਤੇ ਭਾਰਤ ਨੂੰ ਤੁਹਾਡੀ, ਤੁਹਾਡੇ ਹੁਨਰ, ਤੁਹਾਡੀ ਪ੍ਰਤਿਭਾ ਦੀ ਲੋੜ ਹੈ ਅਤੇ ਇਹ ਸਭ ਇੱਕ ਮਜ਼ਬੂਤ, ਵਧੇਰੇ ਖੁਸ਼ਹਾਲ ਰਾਸ਼ਟਰ ਬਣਾਉਣ ਵਿੱਚ ਮਦਦ ਕਰ ਸਕਦੇ ਹਨ।
ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਦਸਮੇਸ਼ ਆਡੀਟੋਰੀਅਮ ਵਿੱਚ ਭੰਗੜਾ, ਸਮੂਹ ਸ਼ਬਦ/ਭਜਨ, ਸਮੂਹ ਗੀਤ (ਭਾਰਤੀ), ਫੋਕ ਆਰਕੈਸਟਰਾ ਦੇ ਮੁਕਾਬਲੇ ਕਰਵਾਏ ਗਏ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਕਲਾਸੀਕਲ ਇੰਸਟਰੂਮੈਂਟਲ (ਪ੍ਰਫਾਰਮੈਂਸ), ਕਲਾਸੀਕਲ ਇੰਸਟਰੂਮੈਂਟਲ (ਨਾਨ-ਪਰਫਾਰਮੈਂਸ), ਕਲਾਸੀਕਲ ਵੋਕਲ ਤੇ ਆਰਕੀਟੈਕਚਰ ਵਿਭਾਗ ਵਿੱਚ ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ, ਪੋਸਟਰ ਮੇਕਿੰਗ, ਕਲੇਅ ਮਾਡਲੰਿਗ, ਆਨ ਦਾ ਸਪਾਟ ਫੋਟੋਗ੍ਰਾਫੀ, ਇੰਸਟੌਲੇਸ਼ਨ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਕੁਇਜ਼ ਮੁਕਾਬਲੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ 29 ਸਤੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਕਾਸਟਿਊਮ ਪਰੇਡ, ਮਾਈਮ, ਿਿਮਮਕਰੀ, ਸਕਿੱਟ, ਵਨ ਐਕਟ ਪਲੇਅ ਦਾ ਆਯੋਜਨ ਕੀਤਾ ਜਾਵੇਗਾ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਵਾਰ ਗਾਇਨ, ਕਵੀਸ਼ਰੀ, ਗੀਤ/ਗਜ਼ਲ, ਲੋਕ ਗੀਤ ਦੇ ਮੁਕਾਬਲੇ ਕਰਵਾਏ ਜਾਣਗੇ। ਆਰਕੀਟੈਕਚਰ ਵਿਭਾਗ ਵਿੱਚ ਰੰਗੋਲੀ, ਫੁਲਕਾਰੀ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਜਾਣਗੇ। ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਪੋਇਟੀਕਲ ਸਿੰਪੋਜ਼ੀਅਮ, ਭਾਸ਼ਣ ਅਤੇ ਬਹਿਸ ਦਾ ਆਯੋਜਨ ਕੀਤਾ ਜਾਵੇਗਾ। ਮਿਤੀ 30 ਸਤੰਬਰ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਗਿੱਧਾ ਅਤੇ ਜਨਰਲ ਡਾਂਸ ਦੇ ਮੁਕਾਬਲੇ ਕਰਵਾਏ ਜਾਣਗੇ। ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ (ਸੋਲੋ) ਦੇ ਮੁਕਾਬਲੇ ਕਰਵਾਏ ਜਾਣਗੇ।

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …