Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਰੰਭ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਰੰਭ

ਅਮਰੀਕ ਸਿੰਘ 
ਅੰਮ੍ਰਿਤਸਰ  ਸਤੰਬਰ 10
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ), ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਰੰਭ ਅੱਜ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਮਾਣਯੋਗ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਤੀ ਹੇਠ ਕੀਤਾ ਗਿਆ। ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਕਮੇਟੀ ਰੂਮ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਵੇਗੀ। ਇਸ ਦੇ ਉਦਘਾਟਨੀ ਸੈਸ਼ਨ ਵਿਚ ਡਾ. ਰਵਿੰਦਰ ਸਿੰਘ ਸਾਹਨੀ, ਡੀਨ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਫ਼ੈਕਲਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ, ਨਵੀਂ ਦਿੱਲੀ ਤੋਂ ਸ੍ਰੀ ਅਸ਼ੋਕ ਸਿਲਵਟਕਰ ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਸ਼ੈਲੇਂਦਰ ਸਿੰਘ ਸਾਈਂਟੀਫ਼ਿਕ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਡਾ. ਰਵਿੰਦਰ ਸਿੰਘ ਸਾਹਨੀ ਜੀ ਨੇ ਆਪਣੇ ਭਾਸ਼ਣ ਦੌਰਾਨ ਭਾਰਤ ਦੀ ਉੱਭਰ ਰਹੀ ਮਜ਼ਬੂਤ ਆਰਥਿਕਤਾ ਦੇ ਪੱਖ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਵਰਤਮਾਨ ਸਮੇਂ ਭਾਰਤ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਸਾਕਾਰਾਤਮਕ ਦਿਸ਼ਾ ਵਿੱਚ ਉੱਭਰ ਰਿਹਾ ਹੈ। ਇਸ ਲਈ ਇਸ ਵਿਕਸਤ ਹੋ ਰਹੇ ਗਿਆਨ ਨੂੰ ਲੋਕ ਭਾਸ਼ਾ ਰਾਹੀਂ ਸੰਚਾਰਿਤ ਕਰਦਿਆਂ ਸਥਾਨਿਕਤਾ ਨਾਲ ਜੋੜਨਾ ਅਨਿਵਾਰੀ ਹੈ। ਇਸ ਮੌਕੇ ਵਰਕਸ਼ਾਪ ਦੇ ਕੋਆਰਡੀਨੇਟਰ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਵਰਕਸ਼ਾਪ ਵਿੱਚ ਪਹੁੰਚੇ ਮਾਹਿਰ ਵਿਦਵਾਨਾਂ  ਦਾ ਸੁਆਗਤ ਕੀਤਾ ਅਤੇ ਇਸ ਵਿਸ਼ੇ ਸਬੰਧੀ ਯੂਨੀਵਰਸਿਟੀ ਵਿੱਚ ਪਹਿਲਾਂ ਹੋ ਚੁੱਕੀਆਂ ਵਰਕਸ਼ਾਪਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ  ਕਰਵਾਇਆ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਯੋਜਨਾਬੱਧ ਵਿਕਾਸ ਕਰਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਮੁੱਖ ਉਦੇਸ਼ਾਂ ਵਿਚੋਂ ਇਕ ਹੈ ਅਤੇ ਇਹ ਵਰਕਸ਼ਾਪ ਇਸ ਦਿਸ਼ਾ ਵਿਚ ਅਹਿਮ ਉਪਰਾਲਾ ਹੈ। ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਦੇ ਅਸਿਸਟੈਂਟ ਡਾਇਰੈਕਟਰ ਸ੍ਰੀ ਅਸ਼ੋਕ ਸਿਲਵਟਕਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਤ ਵਿਸ਼ਿਆਂ ਦੀ ਉੱਚ ਵਿੱਦਿਆ ਭਾਰਤੀ ਭਾਸ਼ਾਵਾਂ ਵਿਚ ਪ੍ਰਦਾਨ ਕਰਨ ਹਿਤ ਸਰੋਤ ਸਮੱਗਰੀ ਦਾ ਨਿਰਮਾਣ ਕਰਨਾ ਸੀ ਐਸ ਟੀ ਟੀ ਦਾ ਮੁੱਖ ਉਦੇਸ਼ ਹੈ। ਇਸੇ ਉਦੇਸ਼ ਦੀ ਪੂਰਤੀ ਹਿਤ ਇਹ ਵਰਕਸ਼ਾਪ ਆਯੋਜਤ ਕੀਤੀ ਗਈ ਹੈ। ਵਰਕਸ਼ਾਪ ਦੇ ਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ, ਅਸਿਸਟੈਂਟ ਪ੍ਰੋਫ਼ੈਸਰ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਪਰੋਕਤ ਵਿਸ਼ੇ ਸਬੰਧੀ ਆਯੋਜਿਤ ਕੀਤੀ ਜਾਣ ਵਾਲੀ ਇਹ ਤੀਜੀ ਵਰਕਸ਼ਾਪ ਹੈ। ਪਹਿਲੀ ਵਰਕਸ਼ਾਪ ਵਿਚ ਇੰਜੀਨੀਅਰਿੰਗ ਵਿਸ਼ੇ ਨਾਲ ਸਬੰਧਤ ਪੰਜ ਹਜ਼ਾਰ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿਚ ਨਿਰਮਾਣ ਕੀਤਾ ਗਿਆ ਸੀ;  ਦੂਜੀ ਵਰਕਸ਼ਾਪ ਵਿੱਚ ਸੱਤ ਹਜ਼ਾਰ ਸ਼ਬਦ ਬਣਾਏ ਗਏ ਸਨ ਅਤੇ ਇਸ ਤੀਜੀ ਵਰਕਸ਼ਾਪ ਵਿਚ ਇੰਜੀਨੀਅਰਿੰਗ ਵਿਸ਼ੇ ਨਾਲ ਸਬੰਧਤ ਦਸ ਹਜ਼ਾਰ ਤਕਨੀਕੀ ਸ਼ਬਦਾਂ ਦੇ ਪੰਜਾਬੀ ਵਿਚ ਨਿਰਮਾਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਪਰੰਤ ਡਾ. ਰਵਿੰਦਰ ਕੁਮਾਰ ਨੇ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਵਿਚ ਵਿੱਚ ਪਹੁੰਚੀਆਂ ਵੱਖ ਵੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਵਰਕਸ਼ਾਪ ਦੇ ਉਦਘਾਟਨੀ ਸਮਾਗਮ ਦਾ ਮੰਚ-ਸੰਚਾਲਨ ਡਾ ਹਰਿੰਦਰ ਕਰ ਸੋਹਲ ਦੁਆਰਾ ਕੀਤਾ ਗਿਆ। ਇਸ  ਮੌਕੇ ਡਾ. ਰਾਜਵਿੰਦਰ ਸਿੰਘ (ਪੰਜਾਬੀ ਯੂਨੀਵਰਸਿਟੀ ਪਟਿਆਲਾ), ਡਾ. ਜ਼ਮੀਰਪਾਲ ਕੌਰ (ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ), ਡਾ. ਰਮਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਕੰਵਲਦੀਪ ਕੌਰ, ਡਾ. ਕੰਵਲਜੀਤ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਬੁੱਟਰ ਤੋਂ ਇਲਾਵਾ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨ ਹਾਜ਼ਰ ਸਨ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *