Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾਬੀਜ਼ੋਨ ਯੁਵਕ ਮੇਲਾ ਸੰਪੰਨ ਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ  ਨੇਤੇਬੀਡਿਵੀਜ਼ਨ ਟਰਾਫੀਆਂਤੇ ਜਮਾਇਆ ਕਬਜਾ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਯੁਵਕ ਮੇਲਾ ਸੰਪੰਨ
ਐਸ ਐਸ ਐਮ ਕਾਲਜ ਦੀਨਾਨਗਰ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ  ਨੇ `ਏ` ਤੇ `ਬੀ` ਡਿਵੀਜ਼ਨ ਟਰਾਫੀਆਂ `ਤੇ ਜਮਾਇਆ ਕਬਜਾ


ਗੁਰਸ਼ਰਨ ਸੰਧੂ
ਅੰਮ੍ਰਿਤਸਰ, 28 ਅਕਤੂਬਰ
 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋਇਆ ਜਿਸ ਦੇ `ਏ` ਡਿਵੀਜ਼ਨ ਦੀ ਚੈਂਪੀਅਨ ਟਰਾਫੀ ਐਸ ਐਸ ਐਮ ਕਾਲਜ ਦੀਨਾਨਗਰ ਨੇ ਪ੍ਰਾਪਤ ਕੀਤੀ ਜਦੋਂਕਿ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਸ਼ਾਂਤੀ ਦੇਵੀ ਅਰਿਆ ਮਹਿਲਾ ਕਾਲਜ ਦੀਨਾ ਨਗਰ ਕਾਮਯਾਬ ਰਿਹਾ। ਤੀਜਾ ਸਥਾਨ ਬੀ ਯੂ ਸੀ ਕਾਲਜ, ਬਟਾਲਾ ਨੇ ਪ੍ਰਾਪਤ ਕੀਤਾ। ਵਰਗ `ਬੀ` ਡਿਵੀਜ਼ਨ ਵਿਚ   ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ  ਨੇ ਪਹਿਲਾ, ਐਸ ਐਨ ਕਾਲਜ ਕਾਦੀਆਂ ਨੇ ਦੂਜਾ ਅਤੇ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ  ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਜਿਤ ਦਰਜ ਕੀਤੀ। 
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਜੇਤੂ ਵਿਦਿਆਰਥੀ ਕਲਾਕਾਰਾਂ ਨੇ ਨਚਦਿਆਂ ਅਤੇ ਖੁਸ਼ੀਆਂ ਮਨਾਉਂਦਿਆਂ ਟਰਾਫੀਆਂ ਪ੍ਰਾਪਤ ਕੀਤੀਆਂ। ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ ਜਿਨ੍ਹਾਂ ਨੂੰ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਪ੍ਰੋ ਦੂਆ ਨੇ ਟਰਾਫੀਆਂ ਪ੍ਰਦਾਨ ਕੀਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਤੇਜਵੰਤ ਸਿੰਘ ਕੰਗ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।
ਉਨ੍ਹਾਂ  ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਜੇਤੂ ਵਿਦਿਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਲਾ ਦੀ ਪ੍ਰਸੰਸਾ ਕੀਤੀ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਅਜੇਤੂ ਰਹੇ ਵਿਦਿਆਰਥੀਆਂ ਕਲਾਕਾਰਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਉਹ ਅਗਲੇ ਮੁਕਾਮਾਂ `ਤੇ ਕਾਮਯਾਬੀ ਹਾਸਲ ਕਰਨ।
ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਸੁਯੋਗ ਅਗਵਾਈ ਵਿਚ ਯੁਵਕ ਮੇਲਿਆਂ ਦਾ ਆਯੋਜਨ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀ-ਵਲੰਟੀਅਰਾਂ ਦੀ ਟੀਮ ਵੱਲੋਂ ਡੀਨ, ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਦੀ ਦੇਖ ਰੇਖ ਹੇਠ ਕੀਤਾ ਜਾਂਦਾ ਹੈ।  
ਡਾ. ਤੇਜਵੰਤ ਸਿੰਘ ਕੰਗ, ਕਨਵੀਨਰ ਨੇ ਦੱਸਿਆ ਕਿ 31 ਅਕਤੂਬਰ ਤੋਂ 2 ਨਵੰਬਰ 2022 ਤਕ ਆਯੋਜਿਤ ਹੋਣ ਵਾਲੇ `ਏ` ਜ਼ੋਨ ਯੁਵਕ ਮੇਲੇ ਵਿਚ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦੀਆਂ ਟੀਮਾਂ ਭਾਗ ਲੈਣਗੀਆਂ।

About Punjab Bolda-Television

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …