Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦਾਏ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਹਰ ਘੜੀ ਖਿੜੇ ਮੱਥੇ ਤੇ ਖੁਸ਼ ਰਹਿਣਾ ਜ਼ਿੰਦਗੀ ਜੀਣ ਦੀ ਨਿਸ਼ਾਨੀ: ਪ੍ਰੋ. ਅਨੀਸ਼ ਦੂਆ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਹਰ ਘੜੀ ਖਿੜੇ ਮੱਥੇ ਤੇ ਖੁਸ਼ ਰਹਿਣਾ ਜ਼ਿੰਦਗੀ ਜੀਣ ਦੀ ਨਿਸ਼ਾਨੀ: ਪ੍ਰੋ. ਅਨੀਸ਼ ਦੂਆ

ਅਮਰੀਕ ਸਿੰਘ 
ਅੰਮ੍ਰਿਤਸਰ, 31 ਅਕਤੂਬਰ

 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਨੇ ਕਿਹਾ ਹੈ ਕਿ ਹਰ ਘੜੀ ਖਿੜੇ ਮੱਥੇ ਅਤੇ ਖੁਸ਼ ਰਹਿਣਾ ਜ਼ਿੰਦਗੀ ਨੂੰ ਸਹੀ ਮਾਈਨੇ ਵਿਚ ਜੀਣ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਉਮੰਗ ਵਿਚ ਰਹਿੰਦੇ ਅੱਗੇ ਵਧਦੇ ਰਹਿਣਾ ਅਤੇ ਜ਼ਿੰਦਗੀ ਵਿਚ ਹੋਣ ਦੇ ਸੁਆਲ ਨੂੰ ਲੱਭਣਾ ਜ਼ਿੰਦਗੀ ਨੂੰ ਖੂਬਸੂਰਤ ਬਣਾ ਦਿੰਦਾ ਹੈ। ਜੇਕਰ ਸਾਡੇ ਪਾਸ ਆਂਤਰਿਕ ਸਫਰ ਦੀ ਪ੍ਰਵਿਰਤੀ ਹੈ ਤਾਂ ਜ਼ਿੰਦਗੀ ਕਦੇ ਵੀ ਨੀਰਸ ਨਹੀਂ ਜਾਪੇਗੀ ਅਤੇ ਸਹੀ ਅਰਥਾਂ ਵਿਚ ਜ਼ਿੰਦਗੀ ਸਮਝਣ ਦੇ ਪ੍ਰਮਾਣਿਕ ਸੁਆਲਾਂ ਦੀ ਤਲਾਸ਼ ਸਾਨੂੰ ਜ਼ਿੰਦਗੀ ਵਿਚ ਚੜ੍ਹਦੀਕਲਾ ਦੀ ਬਖਸ਼ਿਸ਼ ਕਰ ਸਕਦੀ ਹੈ।
ਉਹ ਅੱਜ ਅੰਮ੍ਰਿਤਸਰ ਜ਼ਿਲੇ ਦੇ ਕਾਲਜਾਂ ਦੇ ਸ਼ੁਰੂ ਹੋਏ `ਏ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਵਿਦਿਆਰਥੀ-ਕਲਾਕਾਰਾਂ ਅਤੇ ਸਰੋਤਿਆਂ ਨੂੰ ਸੰਬੋਧਨ ਹੋ ਰਹੇ ਸਨ। ਇਸ ਯੁਵਕ ਮੇਲੇ ਦਾ ਉਦਘਾਟਨ ਪ੍ਰੋ. ਅਨੀਸ਼ ਦੂਆ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ।
ਯੁਵਕ ਮੇਲੇ ਦੇ ਕਨਵੀਨਰ, ਡਾ. ਤੇਜਵੰਤ ਸਿੰਘ ਕੰਗ ਨੇ ਦੱਸਿਆ ਕਿ  ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ। ਇਹ ਮੇਲਾ 02 ਨਵੰਬਰ ਤਕ ਚੱਲੇਗਾ। ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਖੇ ਆਯੋਜਤ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿਚ ਭੰਗੜੇ ਤੋਂ ਇਲਾਵਾ ਅੱਜ ਹੋਏ ਮੁਕਾਬਲਿਆਂ ਵਿਚ ਸਮੂਹ ਸ਼ਬਦ/ਭਜਨ, ਸਮੂਹ ਗਾਇਨ (ਭਾਰਤੀ), ਲੋਕ ਸਾਜ਼ ਦੇ ਮੁਕਾਬਲੇ ਹੋਏ। ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਸੰਗੀਤ ਵੋਕਲ ਸੋਲੋ ਦੇ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਹੋਏ। ਆਰਕੀਟੈਕਚਰ ਸਟੇਜ `ਤੇ ਪੇਂਟਿੰਗ ਆਨ ਦ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਆਨ ਦ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਹੋਏ। ਕੁਇਜ਼ ਮੁਕਾਬਲੇ ਡੀਨ ਵਿਦਿਆਰਥੀ ਭਲਾਏ ਵਿਭਾਗ ਵਿਚ ਆਯੋਜਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ 01 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਵਾਰ ਗਾਇਨ, ਕਵਿਸ਼ਰੀ, ਗੀਤ/ਗਜ਼ਲ, ਲੋਕ ਗੀਤ, ਲੋਕ ਸਾਜ਼ ਦੇ ਮੁਕਾਬਲੇ ਹੋਣਗੇ। ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਸਿੰਪੋਜ਼ੀਅਮ, ਇਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਹੋਣਗੇ। 02 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਜਨਰਲ ਡਾਂਸ, ਗਿੱਧਾ ਅਤੇ ਗੁਰੂ ਨਾਨਕ ਭਵਨ ਵਿਚ ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ ਸੋਲੋ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਤੋਂ ਬਾਅਦ ਦਸਮੇਸ਼ ਆਡੀਟੋਰੀਅਮ ਵਿਚ ਇਨਾਮ ਵੰਡ ਸਮਾਗਮ ਹੋਵੇਗਾ। ਫੈਸਟੀਵਲ ਦੇ ਆਯੋਜਨ ਵਿਚ ਵਿਦਿਆਰਥੀ ਦੀ ਟੀਮ ਤੋਂ ਇਲਾਵਾ ਅਧਿਆਪਕ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਫ਼ਤ ਪ੍ਰਬੰਧਨ ਅਤੇ ਵਾਤਾਵਰਨ ਜਾਗਰੂਕਤਾ ਬਾਰੇ ਕੋਰਸ ਦਾ ਉਦਘਾਟਨ
ਅੰਮ੍ਰਿਤਸਰ, 31 ਅਕਤੂਬਰ, 2022 ( ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿੱਚ ਆਫ਼ਤ ਪ੍ਰਬੰਧਨ ਅਤੇ ਵਾਤਾਵਰਨ ਜਾਗਰੂਕਤਾ ਬਾਰੇ ਇੱਕ ਹਫ਼ਤੇ ਦੇ ਔਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਕੀਤਾ ਗਿਆ। 4 ਨਵੰਬਰ ਤਕ ਚੱਲਣ ਵਾਲੇ ਇਸ ਕੋਰਸ ਦੇ ਆਯੋਜਨ ਦਾ ਮੁੱਖ ਉਦੇਸ਼ ਆਫ਼ਤਾਂ ਦੇ ਸਰੋਤਾਂ, ਨਤੀਜਿਆਂ, ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਵਰਗੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣਾ ਹੈ ।ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਫੈਕਲਟੀ ਮੈਂਬਰ ਅਤੇ ਰਿਸਰਚ ਸਕਾਲਰ ਭਾਗ ਲੈ ਰਹੇ ਹਨ।
ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਓ.ਐਸ.ਡੀ. ਟੂ ਵਾਈਸ ਚਾਂਸਲਰ ਪ੍ਰੋ.(ਡਾ.) ਹਰਦੀਪ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਕੁਦਰਤੀ ਆਫਤਾਂ ਤੇ ਮਨੁੱਖੀ ਕਾਰਨਾਂ ਕਰਕੇ ਸਿਹੇੜੀਆਂ ਆਫ਼ਤਾਂ ਅਤੇ ਵੱਖ-ਵੱਖ ਵਾਤਾਵਰਣ ਸੰਬੰਧੀ ਮੁੱਦਿਆਂ ਅਤੇ ਇਸ ਸਬੰਧੀ ਵਧਦੀਆਂ ਚਿੰਤਾਵਾਂ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਵੱਖ ਵੱਖ ਰਣਨੀਤੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵਾਤਾਵਰਨ ਸਿੱਖਿਆ ਲਾਜ਼ਮੀ ਹੈ।
ਪ੍ਰੋ. ਸੁਧਾ ਜਿਤੇਂਦਰ, ਡਾਇਰੈਕਟਰ ਨੇ ਮਹਿਮਾਨਾਂ ਅਤੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਕੇਂਦਰ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਜਤਿੰਦਰ ਕੌਰ, ਕੋਰਸ ਕੋਆਰਡੀਨੇਟਰ ਅਤੇ ਡਾ. ਇੰਦਰਪ੍ਰੀਤ ਕੌਰ, ਕੋਰਸ ਕੋਆਰਡੀਨੇਟਰ ਨੇ ਕੋਰਸ ਦੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਦਘਾਟਨੀ ਸੈਸ਼ਨ ਤੋਂ ਬਾਅਦ ਖੋਜ ਨਿਰਦੇਸ਼ਕ ਪ੍ਰੋ. ਡਾ. ਰੇਣੂ ਭਾਰਦਵਾਜ ਨੇ ਈਕੋਸਿਸਟਮ ਰੀਸਟੋਰੇਸ਼ਨ `ਤੇ ਭਾਸ਼ਣ ਦਿੰਦਿਆਂ ਇਸ ਨਾਲ ਸਬੰਧਤ ਵੱਖ ਵੱਖ ਮਸ਼ਕਿਲਾਂ ਅਤੇ ਉਨਾਂ ਦੇ ਹੱਲ `ਤੇ ਚਰਚਾ ਕੀਤੀ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਨੇ ਪ੍ਰੋਗਰਾਮ ਦੀ ਸਫਲਤਾਪੂਰਵਕ ਸ਼ੁਰੂਆਤ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕੋਰਸ ਦੇ ਸਫਲਤਾਪੂਰਵਕ ਸੰਪੰਨ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …