Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਡਲ ਕੈਰੀਅਰ ਸੈਂਟਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ
415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਡਲ ਕੈਰੀਅਰ ਸੈਂਟਰ ਵਿਖੇ ਵਿਸ਼ਾਲ ਰੋਜ਼ਗਾਰ ਮੇਲਾ
415 ਵਿਦਿਆਰਥੀਆਂ ਨੂੰ ਮਿਲੀਆਂ ਨੌਕਰੀਆਂ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 21 ਦਸੰਬਰ,
)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਾਡਲ ਕੈਰੀਅਰ ਸੈਂਟਰ ਅਧੀਨ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੈਗਾ ਜੌਬ ਫੇਅਰ ਵਿੱਚ ਬੈਂਕਿੰਗ, ਇੰਸ਼ੋਰੈਂਸ, ਆਈ.ਟੀ., ਹੈਲਥ ਕੇਅਰ, ਲੌਜਿਸਟਿਕਸ, ਆਪ੍ਰੇਸ਼ਨ ਅਤੇ ਬਿਜ਼ਨਸ ਡਿਵੈਲਪਮੈਂਟ ਤੋਂ ਵੱਖ-ਵੱਖ ਸੈਕਟਰਾਂ ਦੀਆਂ 27 ਕੰਪਨੀਆਂ ਨੇ ਭਾਗ ਲਿਆ। ਇਨ੍ਹਾਂ ਕੰਪਨੀਆਂ ਵਿੱਚ +2, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਵਰਗੇ ਵੱਖ-ਵੱਖ ਪਿਛੋਕੜ ਵਾਲੇ ਵਿਦਿਆਰਥੀਆਂ ਸ਼ਾਮਿਲ ਸਨ। ਨੌਕਰੀ ਮੇਲੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਵੱਡੀ ਗਿਣਤੀ ਵਿੱਚ ਭਾਗ ਲਿਆ। ਕੁੱਲ ਮਿਲਾ ਕੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ 1387 ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਵਿੱਚੋਂ 415 ਵਿਦਿਆਰਥੀਆਂ ਨੂੰ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਤਨਖਾਹ ਪੈਕੇਜਾਂ ’ਤੇ ਚੁਣਿਆ ਗਿਆ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ ਨੌਕਰੀ ਮੇਲੇ ਦੀ ਸਫ਼ਲਤਾ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਭਾਗ ਦੀ ਪ੍ਰਸੰਸਾ ਕੀਤੀ। ਸ਼੍ਰੀ ਸੁਰਿੰਦਰ ਸਿੰਘ (ਪੀ.ਸੀ.ਐਸ.), ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਨੌਕਰੀ ਮੇਲੇ ਦਾ ਦੌਰਾ ਕੀਤਾ ਅਤੇ ਕੰਪਨੀ ਦੇ ਅਧਿਕਾਰੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਆਯੋਜਨ ਵਿੱਚ ਜ਼ਿਲਾ ਰੋਜ਼ਗਾਰ ਅਤੇ ਉੱਦਮ ਬਿਊਰੋ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਦੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਬੀ.ਐਸ. ਬਾਜਵਾ, ਪ੍ਰੋ.ਇੰਚਾਰਜ (ਪਲੇਸਮੈਂਟ) ਨੇ ਕਿਹਾ ਕਿ ਅਸੀਂ ਭਵਿੱਖ ਵਿੱਚ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ੂ ਕੈਂਪਸ ਵਿੱਚ ਅਜਿਹੇ ਨੌਕਰੀ ਮੇਲੇ ਲਗਾਉਂਦੇ ਰਹਾਂਗੇ। ਅਮਿਤ ਚੋਪੜਾ, ਸਹਾਇਕ ਡਾ. ਪਲੇਸਮੈਂਟ ਅਫਸਰ ਨੇ ਦੱਸਿਆ ਕਿ ਮਾਡਲ ਕੈਰੀਅਰ ਸੈਂਟਰ ਦੀ ਸਥਾਪਨਾ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਅਧੀਨ ਯੂਨੀਵਰਸਿਟੀ ਵਿਖੇ ਡਾਇਰੈਕਟੋਰੇਟ ਆਫ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਵੱਲੋਂ ਕੀਤੀ ਗਈ ਹੈ। ਇਹ ਕੇਂਦਰ ਇਸ ਖੇਤਰ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਅਤੇ ਰੋਜ਼ਗਾਰ ਮੇਲੇ ਦੇ ਆਯੋਜਨਾਂ ਲਈ ਕੰਮ ਕਰਦਾ ਰਹੇਗਾ। 

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …