Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਡਾ. ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
ਡਾ. ਅੰਬੇਡਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ: ਪ੍ਰੋ. (ਡਾ.) ਰੌਣਕੀ ਰਾਮ

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾ. ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
ਡਾ. ਅੰਬੇਡਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਜਾਤ ਪਾਤ ਦਾ ਬੋਲਬਾਲਾ: ਪ੍ਰੋ. (ਡਾ.) ਰੌਣਕੀ ਰਾਮ


ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ, 23 ਫਰਵਰੀ,
– ਡਾ.ਬੀ.ਆਰ.ਅੰਬੇਦਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤੀ ਸੰਵਿਧਾਨ ਦੇ ਬਦਲਦੇ ਰੂਪਾਂ ਵਿਸ਼ੇ `ਤੇ ਇੱਕ ਰੋਜ਼ਾ ਕੌਮੀ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ.ਬੀ.ਆਰ.ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ।
ਇਸ ਮੌਕੇ ਮੁੱਖ ਬੁਲਾਰੇ ਦੇ ਤੌਰ `ਤੇ ਪਹੁੰਚੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. (ਡਾ.) ਰੌਣਕੀ ਰਾਮ, ਪ੍ਰੋਫੈਸਰ, ਸ਼ਹੀਦ ਭਗਤ ਸਿੰਘ ਚੇਅਰ ਨੇ ਡਾ.ਬੀ.ਆਰ. ਅੰਬੇਦਕਰ ਦੀਆਂ ਲਿਖਤਾਂ ਬਾਰੇ ਗੱਲ ਕਰਦਿਆਂ ਸਮਾਜਿਕ ਲੋਕਤੰਤਰ ਦੇ ਸੰਕਲਪ ਵਿਸ਼ੇ `ਤੇ ਵਿਸਥਾਰ ਦਿੱਤਾ। ਉਨ੍ਹਾਂ ਡਾ. ਅੰਬੇਡਕਰ ਦੀਆਂ ਪ੍ਰਕਾਸ਼ਨ ਪ੍ਰਸਿੱਧ ਕਿਤਾਬਾਂ `ਕਾਸਟ ਇਨ ਇੰਡੀਆ: ਦਿਅਰ ਮੇਕੇਨਿਜ਼ਮ, ਜੈਨੇਸਿਸ ਐਂਡ ਡਿਵੈਲਪਮੈਂਟ` ਅਤੇ `ਐਨੀਹਿਲੇਸ਼ਨ ਆਫ਼ ਕਾਸਟ` `ਤੇ ਚਰਚਾ ਕੀਤੀ। ਉਨ੍ਹਾਂ ਨੇ ਡਾ. ਅੰਬੇਦਕਰ ਦੁਆਰਾ ਧਰਮ ਪਰਿਵਰਤਨ ਘਟਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਸਮਾਜ ਵਿੱਚ ਜਾਤ-ਪਾਤ ਦੀ ਪ੍ਰਥਾ ਅਜੇ ਵੀ ਕਾਇਮ ਹੈ। ਸੈਮੀਨਾਰ ਦੇ ਚਾਰ ਤਕਨੀਕੀ ਸੈਸ਼ਨਾਂ ਵਿਚ 40 ਤੋਂ ਵੱਧ ਪੇਪਰ ਪੇਸ਼ ਕੀਤੇ ਗਏ।
ਇਸ ਤੋਂ ਪਹਿਲਾਂ ਡਾ.ਬੀ.ਆਰ.ਅੰਬੇਦਕਰ ਚੇਅਰ ਦੇ ਪ੍ਰੋਫੈਸਰ ਅਤੇ ਸੈਮੀਨਾਰ ਦੇ ਡਾਇਰੈਕਟਰ, ਡਾ. ਕੁਲਦੀਪ ਕੌਰ ਨੇ ਵਿਦਵਾਨਾਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੈਮੀਨਾਰ ਦੇ ਵਿਸ਼ੇ ਬਾਰੇ ਜਾਣੂ ਕਰਵਾਇਆ।
ਖ਼ਾਲਸਾ ਕਾਲਜ ਆਫ਼ ਲਾਅ, ਅੰਮ੍ਰਿਤਸਰ ਦੇ ਪ੍ਰਿੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਨੇ ਆਪਣੇ ਸਮਾਪਤੀ ਭਾਸ਼ਣ ਵਿੱਚ ਡਾ.ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਦੇ ਵੱਖ ਵੱਖ ਸੰਕਲਪਾਂ ਨੂੰ ਉਜਾਗਰ ਕਰਦਿਆਂ ਡਾ. ਅੰਬੇਡਕਰ ਦੇ ਦ੍ਰਿਸ਼ਟੀਕੋਣ ਤੋਂ ਮੁਦਰਾ ਅਰਥ ਸ਼ਾਸਤਰ ਉੱਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਕੁਲਦੀਪ ਕੌਰ ਵੱਲੋਂ ਸੰਪਾਦਿਤ ਪੁਸਤਕ ਵੀ ਰਿਲੀਜ਼ ਕੀਤੀ ਗਈ।ਕਾਨੂੰਨ ਵਿਭਾਗ ਦੇ ਮੁਖੀ ਅਤੇ ਸੈਮੀਨਾਰ ਦੇ ਕੋ-ਡਾਇਰੈਕਟਰ ਪ੍ਰੋਫੈਸਰ ਡਾ. ਪਵਨ ਕੁਮਾਰ ਨੇ ਉਦਘਾਟਨੀ ਸੈਸ਼ਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਡਾ. ਬਿਮਲਦੀਪ ਸਿੰਘ, ਐਸੋਸੀਏਟ ਪ੍ਰੋਫੈਸਰ ਨੇ ਸਮਾਪਤੀ ਸੈਸ਼ਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ। .    
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ.ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ, 2023 ( )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ `ਖੇਤੀ ਭਾਰਤ ਦਾ ਦੂਜਾ ਵਿਕਾਸ ਇੰਜਣ` ਵਿਸ਼ੇ ‘ਤੇ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਲੜੀ ਤਹਿਤ 7ਵਾਂ ਲੈਕਚਰ ਕਰਵਾਇਆ ਗਿਆ। ਇਸ ਭਾਸ਼ਣ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਪੱਛੜੇ ਹੋਣ ਲਈ ਜ਼ਿੰਮੇਵਾਰ ਕਾਰਕਾਂ `ਤੇ ਚਾਨਣਾ ਪਾਇਆ।
ਪ੍ਰਸਿੱਧ ਖੁਰਾਕ ਅਤੇ ਵਪਾਰ ਨੀਤੀ ਵਿਸ਼ਲੇਸ਼ਕ, ਡਾ. ਦਵਿੰਦਰ ਸ਼ਰਮਾ ਨੇ ਇਹ ਭਾਸ਼ਣ ਦਿੰਦਿਆਂ ਖੇਤੀਬਾੜੀ ਰਾਹੀਂ ਭਾਰਤ ਦੀਆਂ ਆਰਥਿਕ ਨੂੰ ਹੋਰ ਚੁੱਕਾ ਚੁੱਕਣ ਬਾਰੇ ਵਿਸਥਾਰ ਵਿਚ ਨੁਕਤੇ ਪੇਸ਼ ਕੀਤੇ। ਇਸ ਸਮਾਗਮ ਦੀ ਪ੍ਰਧਾਨਗੀ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਬੇਦੀ ਅਤੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਰੇਣੂ ਭਾਰਦਵਾਜ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਆਫ਼ ਸੋਸ਼ਲ ਸਾਇੰਸਜ਼ ਦੇ ਮੁਖੀ ਡਾ. ਅੰਜਲੀ ਮਹਿਰਾ ਵੱਲੋਂ ਸ਼ਾਰਿਆਂ ਦਾ ਸਵਾਗਤ ਕਰਦਿਆਂ ਵਿਸ਼ੇ `ਤੇ ਬਾਰੇ ਦੱਸਿਆ।
ਡਾ. ਸ਼ਰਮਾ ਨੇ ਖੇਤੀਬਾੜੀ ਸਬੰਧੀ ਵੱਖ ਵੱਖ ਉਦਾਹਰਣਾਂ ਨਾਲ ਕਿਸਾਨਾਂ ਦੀ ਸਥਿਤੀ ਬਾਰੇ ਚਾਨਣਾ ਪਾਇਆ ਅਤੇ ਖੇਤੀਬਾੜੀ ਦੀ ਉਨਤੀ ਲਈ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਵਿਸ਼ਵ ਭਰ ਵਿੱਚ ਖੇਤੀਬਾੜੀ ਨਾਲ ਸਬੰਧਤ ਮੁੱਖ ਸੰਕਲਪਾਂ ਬਾਰੇ ਗੱਲਬਾਤ ਕਰਦਿਆਂ ਪਹੁੰਚ ਵਿਧੀਆਂ, ਮਾਡਲਾਂ ਅਤੇ ਸਿਧਾਂਤਕ ਨਿਰਮਾਣਾਂ ਬਾਰੇ ਆਲੋਚਨਾਤਮਕ  ਟਿੱਪਣੀਆਂ ਕੀਤੀਆਂ ਅਤੇ ਖੇਤੀਬਾੜੀ ਨੂੰ ਉਚੇਰੇ ਪੱਧਰ ਦਾ ਕਿੱਤਾ ਦੱਸਿਆ। ਇਸ ਮੌਕੇ ਉਨ੍ਹਾਂ ਵੱਲੋਂ ਖੇਤੀਬਾੜੀ ਨੂੰ ਭਾਰਤੀ ਅਰਥਵਿਵਸਥਾ ਲਈ ਵਿਕਾਸ ਦਾ ਦੂਜਾ ਇੰਜਣ ਬਣਾਉਣ ਲਈ ਵੱਖ-ਵੱਖ ਸੁਝਾਅ ਦਿੱਤੇ ਗਏ। ਉਨ੍ਹਾਂ ਵੱਲੋਂ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ।
_____________________

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …