Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਚੋਣ ਕਮਿਸ਼ਨਰ ਨਿਯੁਕਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਚੋਣ ਕਮਿਸ਼ਨਰ ਨਿਯੁਕਤ

ਅਮਰੀਕ ਸਿੰਘ 
ਅੰਮ੍ਰਿਤਸਰ, 15 ਮਾਰਚ, 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੁਖਬੀਰ ਸਿੰਘ ਸੰਧੂ ਨੂੰ ਨਵੇਂ ਚੋਣ ਕਮਿਸ਼ਨਰ ਨਿਯੁਕਤ ਹੋਣ ‘ਤੇ ਉਨ੍ਹਾਂ ਦੇ ਸ਼ਾਨਦਾਰ ਕੈਰੀਅਰ ਵਿਚ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਡਾ. ਸੰਧੂ, ਜਿਨ੍ਹਾਂ ਨੇ ਐਮ.ਬੀ.ਬੀ.ਐਸ. ਦੀ ਡਿਗਰੀ ਕਰਨ ਉੁਪਰੰਤ ਐਲ.ਐਲ.ਬੀ ਅਤੇ ਇਤਿਹਾਸ ਵਿੱਚ ਮਾਸਟਰ ਦੀ ਡਿਗਰੀ ਸਮੇਤ ਵਿਿਭੰਨ ਪ੍ਰਕਾਰ ਦੀ ਵਿਿਦਆ ਪ੍ਰਾਪਤ ਕੀਤੀ।
ਉੱਤਰਾਖੰਡ ਕੇਡਰ ਤੋਂ ਆਈ.ਏ.ਐਸ. ਦੇ 1988 ਬੈਚ ਦੇ ਮੈਂਬਰ, ਡਾ. ਸੰਧੂ ਨੇ ਆਪਣੇ ਪੂਰੇ ਕੈਰੀਅਰ ਦੌਰਾਨ ਉੱਤਰਾਖੰਡ ਅਤੇ ਪੰਜਾਬ ਦੇ ਵਿਚਕਾਰ ਕੈਰੀਅਰ ਯਾਤਰਾ ਕੀਤੀ ਹੈ। ਪੰਜਾਬ ਵਿੱਚ ਆਪਣੇ ਕਾਰਜਕਾਲ ਦੌਰਾਨ, ਉਹ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਅਤੇ ਪੰਜਾਬ ਇਨਫਰਾਸਟਰਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਵਰਗੇ ਅਹਿਮ ਅਹੁਦਿਆਂ ‘ਤੇ ਰਹੇ। ਅਕਤੂਬਰ 2014 ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ, ਟੈਕਨੀਕਲ ਦੇ ਤੌਰ ‘ਤੇ ਕੰਮ ਕਰਦੇ ਹੋਏ ਮੁਹਾਰਤ ਨੂੰ ਅੱਗੇ ਵਧਾਇਆ ।
ਯੂਨਵਿਰਸਿਟੀ ਦੇ ਬਹੁਤ ਸਾਰੇ ਸਾਬਕਾ ਵਿਿਦਆਰਥੀ ਪੂਰੇ ਵਿਸ਼ਵ ਵਿਚ ਮਾਣਮੱਤੇ ਅਹੁਦਿਆਂ ‘ਤੇ ਨਿਯੁਕਤ ਅਤੇ ਯੂਨਵਿਰਸਿਟੀ ਦਾ ਨਾਂ ਰੌਸ਼ਨਾ ਰਹੇ ਹਨ। ਇਸੇ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਡਾ. ਸੰਧੂ ਦੀ ਵੱਕਾਰੀ ਅਹੁਦੇ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨਾ ਸਿਰਫ਼ ਉਨ੍ਹਾਂ ਦੀਆਂ ਵਿਅਕਤੀਗਤ ਪ੍ਰਾਪਤੀਆਂ ਦਾ ਸਨਮਾਨ ਹੈ, ਸਗੋਂ ਇਸ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਾਂ ਵੀ ਰੌਸ਼ਨ ਹੋਇਆ ਹੈ। ਯੂਨੀਵਰਸਿਟੀ ਭਾਈਚਾਰੇ ਨੇ ਡਾ. ਸੰਧੂ ਨੂੰ ਚੋਣ ਪ੍ਰਕਿਿਰਆ ਦੇ ਅੰਦਰ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਦੇ ਸਮਰਪਣ ਅਤੇ ਮਿਸਾਲੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਹਾਰਦਿਕ ਵਧਾਈ ਦਿੱਤੀ ਹੈ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …