Breaking News

ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਗੋਲਡਨ ਜੁਬਲੀ
ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ: ਸਥਾਨਕ ਸਰਕਾਰਾਂ ਬਾਰੇ ਮੰਤਰੀ

ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਗੋਲਡਨ ਜੁਬਲੀ
ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ: ਸਥਾਨਕ ਸਰਕਾਰਾਂ ਬਾਰੇ ਮੰਤਰੀ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 19 ਦਸੰਬਰ 
 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਗੋਲਡਨ ਜੁਬਲੀ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ਼ਹਿਰੀ ਨੀਤੀ ਘਾੜਿਆਂ ਨੂੰ ਸਮਾਜ ਦੇ ਭਲੇ ਅਤੇ ਉੱਨਤੀ ਲਈ ਪੰਜਾਬ ਰਾਜ ਦੇ ਸ਼ਹਿਰੀ ਅਤੇ ਖੇਤਰੀ ਵਿਕਾਸ ਵਿੱਚ ਹੋਰ ਯੋਗਦਾਨ ਪਾਉਣ ਲਈ ਜ਼ੋਰ ਦਿੱਤਾ। ਉਹ ਇੱਥੇ ਇਸ ਗੋਲਡਨ ਜੁਬਲੀ ਸਮਾੋਰਹ ਦੀ ਪ੍ਰਧਾਨਗੀ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਜਨਾਕਾਰਾਂ ਨੂੰ ਸ਼ਹਿਰੀਕਰਨ ਨੀਤੀ ਤਿਆਰ ਕਰਨ ਅਤੇ ਸ਼ਹਿਰਾਂ ਵਿੱਚ ਮਿਆਰੀ ਜੀਵਨ ਲਈ ਯੋਜਨਾ ਬਣਾਉਣ ਵਿੱਚ ਸਰਗਰਮੀ ਨਾਲ ਸ਼ਾਮਲ ਹੋਣਾ ਚਾਹੀਦਾ ਹੈ। ਡਾ. ਨਿੱਝਰ ਨੇ ਯੋਜਨਾਕਾਰੀ ਸਬੰਧੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਅਤੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ `ਤੇ ਸ਼ਹਿਰੀ ਸਮੱਸਿਆਵਾਂ ਅਤੇ ਯੋਗ ਹੱਲ ਲੱਭਣ ਦੀ ਜ਼ਰੂਰਤ ਲਈ ਆਪਣੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਯੂਨੀਵਰਸਿਟੀ ਵਿਚ ਵੱਖ-ਵੱਖ ਥਾਵਾਂ `ਤੇ ਸਮਾਗਮਾਂ ਦੀ ਲੜੀ ਦਾ ਆਯੋਜਨ ਵੀ ਕੀਤਾ ਗਿਆ।
ਗੋਲਡਨ ਜੁਬਲੀ ਜਸ਼ਨਾਂ ਦੀ ਸ਼ੁਰੂਆਤ `ਯੋਜਨਾ ਸਿੱਖਿਆ` `ਤੇ ਰਾਸ਼ਟਰੀ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਨਾਲ ਹੋਈ ਜਿਸ ਦੀ ਪ੍ਰਧਾਨਗੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੀਤੀ।ਇੰਡੀਅਨ ਇੰਸਟੀਚਿਊਟ ਆਫ਼ ਪਲਾਨਰਜ਼ ਦੇ ਸਾਬਕਾ ਪ੍ਰਧਾਨ ਡਾ. ਮੇਸ਼ਰਾਮ ਇਸ ਮੌਕੇ ਵਿਸ਼ੇਸ਼ ਮਹਿਮਾਨ ਅਤੇ ਸ੍ਰੀ ਪੰਕਜ ਬਾਵਾ, ਚੀਫ਼ ਟਾਊਨ ਪਲਾਨਰ, ਪੰਜਾਬ ਅਤੇ ਦੇਸ਼ ਦੇ ਪਹਿਲੇ ਚੀਫ਼ ਟਾਊਨ ਪਲਾਨਰ, ਵੀ ਡਾਇਸ `ਤੇ ਮੌਜੂਦ ਪਤਵੰਤਿਆਂ ਵਿੱਚੋਂ ਇੱਕ ਸਨ।
ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸ੍ਰੀ ਪੰਕਜ ਬਾਵਾ, ਡਾ. ਮੇਸ਼ਰਾਮ, ਡਾ. ਪ੍ਰਦੀਪ ਕਪੂਰ ਅਤੇ ਡਾ. ਜੀਤ ਕੁਮਾਰ ਗੁਪਤਾ ਨੇ ਹਾਜ਼ਰ ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਭੂਮਿਕਾ ਦੇ ਨਾਲ-ਨਾਲ ਖੇਤਰੀ ਅਤੇ ਰਾਸ਼ਟਰੀ ਵਿਕਾਸ ਵਿੱਚ ਇਸ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ।
ਡਾ. ਡੀ ਐਸ ਮੇਸ਼ਰਾਮ ਨੇ ਸਕੂਲ ਦੇ ਸੰਸਥਾਪਕ ਅਧਿਆਪਕ ਵਜੋਂ ਆਪਣੇ ਸਫ਼ਰ ਅਤੇ ਵਿਭਾਗ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਕੂਲ ਨੂੰ ਸਿਖਿਆ ਨੀਤੀ 2020 ਦੇ ਅਨੁਸਾਰ ਵੱਖ-ਵੱਖ ਪ੍ਰੋਗਰਾਮਾਂ ਲਈ ਆਪਣੇ ਕੋਰਸ ਪਾਠਕ੍ਰਮ ਦੀ ਮੁੜ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਭਾਰਤ ਵਿੱਚ ਸ਼ਹਿਰੀ ਯੋਜਨਾਬੰਦੀ ਸਮਰੱਥਾ ਵਿੱਚ ਸੁਧਾਰਾਂ ਬਾਰੇ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਸ੍ਰੀ ਪੰਕਜ ਬਾਵਾ ਨੇ ਭਵਿੱਖ ਦੀ ਯੋਜਨਾਬੰਦੀ ਦੀਆਂ ਲੋੜਾਂ ਅਨੁਸਾਰ ਕੋਰਸ ਦੇ ਪਾਠਕ੍ਰਮ ਨੂੰ ਸੁਧਾਰਨ ਲਈ ਢੁਕਵੇਂ ਸੁਝਾਆਂ ਬਾਰੇ ਦੱਸਿਆ।
ਤਕਨੀਕੀ ਅਕਾਦਮਿਕ ਸੈਸ਼ਨ ਵਿੱਚ ਮੁੱਖ ਬੁਲਾਰਿਆਂ ਤੋਂ ਇਲਾਵਾ ਹਾਜ਼ਰ ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਡਾ ਹਰਜਿੰਦਰ ਸਿੰਘ, ਸ਼੍ਰੀ ਪ੍ਰਦੀਪ ਕਪੂਰ ਅਤੇ ਪ੍ਰੋ. ਸਰੂਪ ਸਿੰਘ ਨੇ ਸਿੱਖਿਆ ਦੀ ਯੋਜਨਾਬੰਦੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭਵਿੱਖ ਦੀਆਂ ਲੋੜਾਂ ਨੂੰ ਨਵੀਨਤਾਕਾਰੀ ਢੰਗ ਤਰੀਕਿਆਂ ਤੋਂ ਸਮਝਣ ਦੀ ਲੋੜ `ਤੇ ਜ਼ੋਰ ਦਿੱਤਾ।
    

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …