Breaking News

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ

https://we.tl/t-0OhOIMoh7f

ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ

Anchor : 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਇਕ ਪਾਸੇ ਸ਼ਹਿਰ ਦੀ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ 24 ਘੰਟੇ ਨਾਕਿਆਂ ’ਤੇ ਰਹਿਣ ਤੋਂ ਇਲਾਵਾ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਦੇ ਨਾਲ-ਨਾਲ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ।
ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸ਼ਹਿਰ ਦੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਤਪਰ ਰਹਿਣ ਲਈ ਕਿਹਾ। ਗਲਿਆਰਾ ਇਲਾਕੇ ਦੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ। ਸਾਰਿਆਂ ਨੂੰ ਰਿਸੈਪਸ਼ਨ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਵੀ ਨਿਰਦੇਸ਼ ਹਨ, ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਹੋਟਲ ਵਿਚ ਰੁਕ ਕੇ ਆਪਣੇ ਕਿਸੇ ਵੀ ਮਨਸੂਬੇ ਨੂੰ ਅੰਜਾਮ ਨਾ ਦੇ ਸਕੇ।

Bite : ਲਵਦੀਪ ਸਿੰਘ ਗਿੱਲ (ਐਸਐਚਓ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ )

ਜਸਕਰਨ

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *