Breaking News

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ।
ਨਿਹੰਗ ਸਿੰਘਾਂ ਦੇ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਙਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ।
ਨਿਹੰਗ ਸਿੰਘਾਂ ਦੇ ਸੱਜੇ ਹੋਏ ਹਾਥੀਆਂ, ਨੱਚਦਿਆਂ ਘੋੜਿਆਂ, ਢੋਲ ਨਗਾਰਿਆਂ ਤੇ ਨਰਸਿੰਙਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਅਮਰੀਕ ਸਿੰਘ 
ਅੰਮ੍ਰਿਤਸਰ 25 ਅਕਤੂਬਰ

 ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਪਾਤਸ਼ਾਹ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ ਸਾਹਿਬ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਸੰਤ ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ, ਬਾਬਾ ਸੁਖਵਿੰਦਰ ਸਿੰਘ ਮੌਰ ਆਦਿ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਬਾਬਾ ਇੰਦਰ ਸਿੰਘ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਨੇ ਬੁੱਢਾ ਦਲ ਦੇ ਇਤਿਹਾਸ ਅਤੇ ਨਿਹੰਗ ਸਿੰਘਾਂ ਦੇ ਜੀਵਨ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ ।ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸੁੰਦਰ ਫੁਲਹਾਰਾਂ ਨਾਲ ਸਿੰਗਾਰਿਆਂ ਗਿਆ ਸੀ।ਮਹੱਲੇ ਵਿਚ ਸ਼ਾਮਲ ਹੋਣ ਲਈ ਪੁਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘ ਫੌਜਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੌੜੀ ਨੇ ਸਾਰੀਆਂ ਆਈਆਂ ਸੰਗਤਾਂ ਸਮੇਤ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ। ਇਸ ਸਮੇਂ ਅਮਰੀਕਾ ਤੋਂ ਬੁੱਢਾ ਦਲ ਦੇ ਇੰਚਾਰਜ਼ ਬਾਬਾ ਜਸਵਿੰਦਰ ਸਿੰਘ ਜੱਸੀ, ਸ੍ਰ. ਜਸਪਾਲ ਸਿੰਘ ਵਾਲੀਆ, ਸ੍ਰ. ਐਸ.ਪੀ. ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਗੁ: ਮੱਲ ਅਖਾੜਾ ਸਾਹਿਬ ਤੋਂ ਮਹੱਲਾ ਅਰੰਭ ਹੋਣ ਸਮੇਂ ਹਾਥੀਆਂ, ਬੈਂਡਾ ਵਾਜਿਆ ਨੇ ਸਲਾਮੀ ਦਿੱਤੀ।    ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜੁਆਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ। ਸਰਕਾਰਾਂ ਅੱਖਾਂ ਮੇਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਨੂੰ ਰੱਧ ਫੈਸਲਾ ਕੁੰਨ ਲੜਾਈ ਲੜਨ, ਨੌਜਵਾਨ ਧਰਮੀ ਬਨਣ ਤੇ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿੱਚ ਸ਼ਾਮਲ ਹੋਏ। ਸਵਾ ਲੱਖ ਨਿਹੰਗ ਸਿੰਘ ਵੱਲੋਂ ਇੱਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਦੀ ਸਵਾਰੀ ਕਰ ਕੇ ਘੋੜ ਦੌੜ ਅਤੇ ਕਿਲੇ੍ਹ ਪੁੱਟਣ ਦੇ ਜੌਹਰ ਦਿਖਾਏ। ਨਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ। 
         ਮਹੱਲੇ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਪੰਜਵਾਂ ਤਖ਼ਤ ਚਲਦਾਵਹੀਰ ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਲੋਂ ਬਾਬਾ ਨਾਗਰ ਸਿੰਘ , ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਵਾਲੇ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਕਰਮਜੀਤ ਸਿੰਘ ਯੁਮਨਾ ਨਗਰ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ  ਵਾਲੇ, ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਜਥੇਦਾਰ ਇਕਬਾਲ ਸਿੰਘ ਪਟਨੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਸੇਵਾ ਪੰਥੀ ਸੰਪਰਦਾ ਦੇ ਮੁਖੀ ਮਹੰਤ ਕਰਮਜੀਤ ਸਿੰਘ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਪਿਆਰਾ ਸਿੰਘ, ਭਾਈ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ ਲੱਖੀ ਜੰਗਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਨੌਰੰਗ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ ਆਦਿ ਸ਼ਾਮਲ ਸਨ।
ਲੰਗਰ:- ਦਿਵਾਲੀ ਬੰਦੀ ਛੋੜ ਦਿਹਾੜੇ ਤੇ ਬੁੱਢਾ ਦਲ ਵਲੋਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਗੁਰਪਿੰਦਰ ਸਿੰਘ, ਬਾਬਾ ਇੰਦਰਬੀਰ ਸਿੰਘ ਗੁਰਸਰ ਸਤਲਾਣੀ ਵਾਲਿਆਂ ਵਲੋਂ ਤਿੰਨ ਰੋਜ਼ਾ ਲੰਗਰਾਂ ਦੀ ਸੇਵਾ ਕੀਤੀ ਗਈ। ਲੰਗਰਾਂ ਵਿੱਚ ਗਰਮ ਦੁੱਧ, ਚਾਹ, ਕੌਫੀ, ਪਕੋੜੇ, ਫੁੱਲਵੜੀਆਂ, ਵੱਖ-ਵੱਖ ਮਠਿਆਈਆਂ ਵਰਤਾਈਆਂ ਗਈਆਂ। ਸੰਗਤਾਂ ਨੇ ਖੂਬ ਅਨੰਦ ਲਿਆ।
amrik Singh Correspondent punjabnewsexpress
com

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …