Breaking News

ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਨੇ  ਕਈ ਹੁਕਮ ਜਾਰੀ ਕੀਤੇ ਹਨ

ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਨੇ  ਕਈ ਹੁਕਮ ਜਾਰੀ ਕੀਤੇ ਹਨ 

ਗੁਰਸ਼ਰਨ ਸਿੰਘ ਸੰਧੂ 
ਗੁਰਦਾਸਪੁਰ, 3 ਜਨਵਰੀ
 ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ  ਵੱਧ ਵਿਆਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀ ਹੋਵੇਗਾ ਅਤੇ ਨਾ ਹੀ ਉਨਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮਨਿਆ ਜਾਵੇਗਾ। ਇਹ ਹੁਕਮ ਉਨਾਂ ਮੀਟਿੰਗਾਂ ਜਾਂ ਜਲਸਿਆ ’ਤੇ ਵੀ ਨਹੀ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮੰਜੂਰੀ ਲਈ ਹੋਵੇਗੀ। ਪਾਬੰਦੀ ਦਾ ਇਹ ਹੁਕਮ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ। ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਜਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗੈਰਾ) ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ।

 ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖਾਂ, ਲਾਠੀਆਂ, ਛਵੀਆਂ ਅਤੇ ਧਮਾਕਾਖੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ।

ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨਾਂ ਪਾਸ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮੰਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਪਾਬੰਦੀ ਦਾ ਇਹ ਹੁਕਮ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ।
ਅੰਤਰਾਰਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ
 ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿਥੇ ਕੰਡਿਆਲੀ ਤਾਰ ਨਹੀਂ ਲੱਗੀ ਉਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ।
 ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ
 ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੱਚਿਆਂ/ਵਿਦਿਆਰਥੀਆਂ ਨੂੰ ਸਿਰਫ ਸਕੂਲ ਹਦੂਦ ਅੰਦਰ ਹੀ ਉਤਾਰਿਆ ਤੇ ਚੜਾਇਆ ਜਾਵੇ। ਸਕੂਲ ਵੱਲੋਂ ਇਸ ਮੰਤਵ ਲਈ ਬੱਚਿਆਂ/ਵਿਦਿਆਰਥੀਆਂ ਨੂੰ ਚੜਾਉਣ ਤੇ ਉਤਾਰਨ ਲਈ ਢੁੱਕਵੀਂ ਜਗਾ ਤੇ ਪਾਰਕਿੰਗ ਦਾ ਪ੍ਰਬੰਧ ਹਦੂਦ ਅੰਦਰ ਕੀਤਾ ਜਾਵੇ। ਕੋਈ ਗੱਡੀ, ਮੋਟਰਸਾਈਕਲ ਆਦਿ ਸਕੂਲ ਬਾਹਰ ਖੜਾ ਨਾ ਹੋਵੇ। ਸਕੂਲ ਵੱਲੋਂ ਟਰੈਫਿਕ ਮਾਰਸ਼ਲ ਲਗਾ ਕੇ ਟਰੈਫਿਕ ਨੂੰ ਸਕੂਲ ਹਦੂਦ ਦੇ ਅੰਦਰ ਅਤੇ ਬਾਹਰ ਗੇਟ ਦੇ ਸਾਹਮਣੇ ਟ੍ਰੈਫਿਕ ਕੰਟਰੋਲ ਕਰਨ ਦੀ ਜਿੰਮੇਵਾਰੀ ਸਕੂਲ ਪਿ੍ਰੰਸੀਪਲ ਦੀ ਹੋਵੇਗੀ। ਇਹ ਹੁਕਮ ਮਿਤੀ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ।
* ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ੀਹਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਇਹ ਹੁਕਮ ਮਿਤੀ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹੇਗਾ।
**********



   

About Gursharan Singh Sandhu

Check Also

ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ ਭਾਰਤ ਦੇ ਨਾਲ ਦੀਵਾਲੀ” ਪ੍ਰੋਗਰਾਮ

Amritsar Crime Latest News National Politics Punjab Uncategorized World ਨਹਿਰੂ ਯੁਵਾ ਕੇਂਦਰ ਦੁਆਰਾ ਆਯੋਜਿਤ “ਮੇਰੇ …