Breaking News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

222 ਹਵਾਲਾਤੀਆਂ ਅਤੇ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ

222 ਹਵਾਲਾਤੀਆਂ ਅਤੇ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ

AMRIK SINGH AND GURSHARAN SINGH SANDHU

ਗੁਰਦਾਸਪੁਰ, 18 ਅਗਸਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ., ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਿਨ ਕੀਤਾ ਗਿਆ।

ਇਹ ਮੈਡੀਕਲ ਕੈਂਪ ਜੇਲ ਸੁਪਰਡੈਂਟ, ਆਰ.ਐੱਸ. ਹੁੰਦਲ ਅਤੇ ਸਿਵਲ ਸਰਜਨ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਸਪੈਸ਼ਲਿਸ਼ਟ ਡਾਕਟਰ ਜਿਵੇਂ ਕਿ ਡਾ. ਪ੍ਰੇਮਜੋਤੀ, ਮੈਡੀਕਲ ਸਪੈਸ਼ਲਿਸਟ, ਡਾ. ਪ੍ਰਿੰਸ ਅਜੇਪਾਲ ਸਿੰਘ, ਆਰਥੋਪੈਡਿਕ, ਡਾ. ਅੰਕਿਤ ਰਤਨ, ਅੱਖਾਂ ਦੇ ਮਾਹਿਰ, ਡਾ. ਮਨਜਿੰਦਰ ਕੌਰ, ਗਾਇਨੋਕੋਲੋਜਿਸਟ, ਡਾ. ਭਾਸਕਰ ਸ਼ਰਮਾ, ਪੀਡੀਆਟ੍ਰਿਕ, ਡਾ. ਸਰੋਜਨੀ ਰਾਏ, ਡੈਂਟਲ ਮੈਡੀਕਲ ਅਫ਼ਸਰ ਅਤੇ ਡਾ. ਵਰਿੰਦਰ ਕੌਰ, ਸਕਿਨ ਅਤੇ ਵੀ.ਡੀ ਆਦਿ ਡਾਕਟਰ ਦੁਆਰਾ ਕੇਂਦਰੀ ਜੇਲ ਗੁਰਦਾਸਪੁਰ ਵਿੱਚ 222 ਹਵਾਲਾਤੀਆਂ ਅਤੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਜੇਲ ਸੁਪਰਡੈਂਟ ਸ੍ਰੀ ਆਰ.ਐੱਸ. ਹੁੰਦਲ ਅਤੇ ਡਿਪਟੀ ਸੁਪਰਡੈਂਟ ਸ੍ਰੀ ਨਵਇੰਦਰ ਸਿੰਘ ਤੋਂ ਇਲਾਵਾ ਜੇਲ ਦਾ ਸਾਰਾ ਸਟਾਫ਼ ਵੀ ਮੌਜੂਦ ਸੀ।

ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ. ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਅੱਜ ਦਾ ਮੈਡੀਕਲ ਕੈਂਪ ਬੇਹੱਦ ਸਫ਼ਲ ਰਿਹਾ ਹੈ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *