ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਵਾਂ ਯੁੱਗ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ.ਮਾਹਿਰ ਡਾਕਟਰਾਂ ਨੇ 220 ਬੰਦੀਆਂ ਦੀ ਮੈਡੀਕਲ ਜਾਂਚ ਕੀਤੀਅਮਰੀਕ ਸਿੰਘ ਗੁਰਦਾਸਪੁਰ, 1 ਅਕਤੂਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਿਨ ਕੀਤਾ ਗਿਆ। ਇਹ ਮੈਡੀਕਲ ਕੈਂਪ ਨਵਾਂ ਯੁੱਗ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਦੇ ਚੇਅਰਮੈਨ ਨੀਰਜ ਮਹਾਜਨ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਹਵਾਲਾਤੀਆਂ ਅਤੇ ਕੈਦੀਆਂ ਨੂੰ ਚੈੱਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਸੀਆਂ ਦਿੱਤੀਆਂ ਗਈਆਂ।ਇਸ ਮੈਡੀਕਲ ਕੈਂਪ ਵਿੱਚ ਡਾਕਟਰ ਬਜਾਜ ਥਾਪਾ, ਡਾ. ਦਿਨੇਸ਼ ਚੰਬਿਆਲ, ਡਾ. ਮੁਸ਼ਦੀਕ ਸਈਦ, ਡਾ. ਭੂਮਿਕਾ ਅਤੇ ਡਾ. ਯੋਗੇਸ਼ ਪੁਰੀ ਆਦਿ ਮੌਜੂਦ ਸਨ। ਮਾਹਿਰ ਡਾਕਟਰਾਂ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਲਗਭਗ 220 ਬੰਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਕੈਂਪ ਵਿੱਚ ਜੇਲ੍ਹ ਸੁਪਰਡੈਂਟ ਸ੍ਰੀ ਆਰ.ਐੱਸ. ਹੁੰਦਲ ਅਤੇ ਡਿਪਟੀ ਸੁਪਰਡੈਂਟ ਨਵਇੰਦਰ ਸਿੰਘ ਤੋਂ ਇਲਾਵਾ ਜੇਲ੍ਹ ਦਾ ਸਟਾਫ਼ ਵੀ ਮੌਜੂਦ ਸੀ।