Breaking News

ਜਿਲਾਪ੍ਰਸਾਸ਼ਨਵੱਲੋਂਪਟਾਖੇਵੇਚਣਵਾਲਿਆਂਦੇਕੱਢੇਗਏਡਰਾਅਪਾਰਦਰਸ਼ੀਢੰਗਨਾਲਪਟਾਖਾਵਪਾਰੀਆਂਦੇਡਰਾਅਕੱਢੇਗਏ-ਵਧੀਕਕਮਿਸ਼ਨਰਗਰੀਨਪਟਾਖੇਹੀਵੇਚੇਜਾਣਗੇ

ਜਿਲਾਪ੍ਰਸਾਸ਼ਨਵੱਲੋਂਪਟਾਖੇਵੇਚਣਵਾਲਿਆਂਦੇਕੱਢੇਗਏਡਰਾਅ
ਪਾਰਦਰਸ਼ੀਢੰਗਨਾਲਪਟਾਖਾਵਪਾਰੀਆਂਦੇਡਰਾਅਕੱਢੇਗਏ-ਵਧੀਕਕਮਿਸ਼ਨਰ
ਗਰੀਨਪਟਾਖੇਹੀਵੇਚੇਜਾਣਗੇ


ਅਮਰੀਕ ਸਿੰਘ 
ਅੰਮ੍ਰਿਤਸਰ, 12 ਅਕਤੂਬਰ:
ਅੱਜ ਜਿਲਾ ਪ੍ਰਬੰਧਕੀ ਕੰਪਲੈਕਸ  ਦੇ ਮੀਟਿੰਗ ਹਾਲ ਵਿੱਚ ਵਧੀਕ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾ  ਸ੍ਰੀ ਸਚਿਨ ਪਾਠਕ, ਏ:ਡੀ:ਸੀ:ਪੀ ਸ੍ਰੀ ਅਜੈ  ਗਾਂਧੀ, ਏ:ਸੀ:ਪੀ ਸਰਬਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ।
                    ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 2063 ਬਿਨੈਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 10 ਡਰਾਅ ਕੱਢੇ ਗਏ ਹਨ।  ਉਨਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਕੇਵਲ ਗਰੀਨ ਪਟਾਖੇ ਜੋ ਕਿ ਸੀ:ਐਸ:ਆਈ:ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ ਉਹੀ ਵੇਚੇ ਜਾਣਗੇ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੈਂਸਾਂ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਸਿਵਲ ਰਿਟ ਪਟੀਸ਼ਨ ਨੰਸਰ 23548 ਆਫ 2017 ਦੀਆਂ ਹਦਾਇਤਾਂ ਮੁਤਾਬਿਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਖੇ ਵੇਚਣ ਦੀ ਹੀ ਇਜਾਜਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ ਉਹੀ ਵਪਾਰੀ ਪਟਾਖੇ ਵੇਚ ਸਕਣਗੇ।
 ਸਹਾਇਕ ਕਮਿਸ਼ਨਰ ਸ੍ਰੀਮਤੀ ਹਰਨੂਰ ਕੋਰ ਨੇ  ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗਾਂ ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।       ਇਸ ਮੌਕੇ ਸ੍ਰੀ ਅਜੈ ਗਾਂਧੀ ਏ:ਡੀ:ਸੀ:ਪੀ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗਾਂ ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।  ਉਨਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
 
 
 

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …