Breaking News

ਜੂਨ 1984 ‘ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ




ਜੂਨ 1984 ‘ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ


ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਅਜ ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਵੱਡੀ ਗਿਣਤੀ ਚ ਸੰਗਤਾਂ ਨੇ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਕੀਤੇ ਦਰਸ਼ਨ


ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।ਜਿਸ ਦੇ ਚਲਦਿਆਂ ਚ ਵੱਡੀ ਗਿਣਤੀ ਚ ਸੰਗਤਾਂ ਗੁਰਦੁਆਰਾ ਗੁਰਬਖ਼ਸ਼ ਸਿੰਘ ਵਿਖੇ ਪਹੁੰਚ ਕੇ ਜ਼ਖ਼ਮੀ ਸਰੂਪਾਂ ਦੇ ਦਰਸ਼ਨ ਕਰ ਰਹੀਆਂ ਹਨ ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤ ਨੂੰ ਦਰਸ਼ਨ ਕਰਵਾਏ ਗਏ ਸਨ।


ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ ਅੱਜ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਇਸ ਪਾਵਨ ਸਰੂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਮਾਨ ਇਸ ਪਾਵਨ ਸਰੂਪ ‘ਚ ਦੱਖਣੀ ਬਾਹੀ ਰਾਹੀਂ ਗੋਲੀ ਲੱਗੀ ਸੀ। ਉਨ੍ਹਾਂ ਸੰਗਤਾਂ ਨੂੰ ਮਸ਼ੀਨਗੰਨ ਦੀ ਉਸ ਗੋਲੀ ਦਾ ਸਿੱਕਾ ਵੀ ਦਿਖਾਇਆ, ਜੋ ਪਾਵਨ ਸਰੂਪ ‘ਚ ਲੱਗਾ ਸੀ। ਉਨ੍ਹਾਂ ਦੱਸਿਆ ਕਿ ਸੰਗਤਾਂ 2 ਜੂਨ ਤੋਂ 5 ਜੂਨ ਤੱਕ ਸਵੇਰੇ 8 ਤੋਂ ਲੈ ਕੇ ਸ਼ਾਮੀਂ 7 ਵਜੇ ਤੱਕ ਇਨ੍ਹਾਂ ਸਰੂਪਾਂ ਦੇ ਦਰਸ਼ਨ ਕਰ ਸਕਦੀਆਂ ਹਨ।

ਬਾਈਟ : ਪਲਵਿੰਦਰ ਕੌਰ ਸੰਗਤ

ਬਾਈਟ : ਨਿਸ਼ਾਨ ਸਿੰਘ ਗਰੰਥੀ ਗੁਰਦੁਆਰਾ ਬਾਬਾ ਗੁਰਬਖਸ ਸਿੰਘ

ਜਸਕਰਨ ਸਿੰਘ ਅੰਮ੍ਰਿਤਸਰ

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *