Breaking News

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਇਕੁਬੇਸ਼ਨ ਸੈਂਟਰ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਇਕੁਬੇਸ਼ਨ ਸੈਂਟਰ ਸਬੰਧੀ ਮੀਟਿੰਗ

ਅਮਰੀਕ ਸਿੰਘ

          ਗੁਰਦਾਸਪੁਰ,10 ਜੂਨ               

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਆਪਣੇ ਦਫਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਖੋਲ੍ਹੇ ਜਾ ਰਹੇ ਇਕੁਬੇਸ਼ਨ ਸੈਂਟਰ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੌਕੇ ਡਾ: ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ, ਹਰਪਾਲ ਸਿੰਘ  ਸੰਧਾਵਾਲੀਆਂ ਜਿਲ੍ਹਾ ਸਿੱਖਿਆ ਅਫਸਰ (ਸ) ਤੇ ਮੋਹਿਤ ਮਹਾਜਨ ਚੇਅਰਮੈਨ ਗੋਲਡਨ ਗਰੁੱਪ ਆਫ ਇੰਸਟੀਚਿਊਟ ਵੀ ਹਾਜ਼ਰ ਸਨ

            ਮੀਟਿੰਗ ਵਿਚ  ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਨੁਮਾਇੰਦੇ ਵਲੋਂ ਦੱਸਿਆ ਗਿਆ ਕਿ ਇਹ ਸਪੈਸ਼ਲ ਗੁਰਦਾਸਪੁਰ ਦੇ ਹਰੇਕ ਯੂਥ ਲਈ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਕਿਸੇ ਵੀ ਕਿਸਮ ਦੇ Entreprenuership establish   ਕਰਨ  ਲਈ ਨੌਜਵਾਨਾਂ ਨੂੰ ਇੱਕ ਪਲੇਟਫਾਰਮ ਦਿੱਤਾ ਜਾ ਰਿਹਾ ਹੈਜਿਸ ਵਿੱਚ ਉਹਨਾਂ ਦੇ Idea  share  ਕੀਤੇ ਜਾਣਗੇ ਅਤੇ ਸਵੈ ਰੋਜਗਾਰ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ ।

            ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਮੈਬਰਾਂ ਨੂੰ ਹਦਾਇਤ ਕੀਤੀ ਗਈ ਕਿ ਆਈ.ਆਈ.ਟੀ ਰੋਪੜ ਅਤੇ ਹੋਰ ਕਿਸੇ ਸੰਸਥਾ ਵਿਖੇ ਪਹਿਲਾਂ ਤੋਂ ਸਥਾਪਤ ਇੰਕੁਬੇਸ਼ਨ ਸੈਂਟਰ ਦੀ ਵਿਜਟ ਕੀਤੀ ਜਾਵੇ ਅਤੇ ਉਸਦਾ ਪ੍ਰੋਪੋਜਲ ਤਿਆਰ  ਕਰਕੇ ਅਗਲੇ ਹਫਤੇ ਵਿੱਚ ਪੇਸ਼ ਕੀਤਾ ਜਾਵੇ ।  ਮੀਟਿੰਗ ਵਿੱਚ ਜੀ.ਐਮ. ਡੀ.ਆਈ.ਸੀ ਬਟਾਲਾਡੀ.ਈ.ੳ ਗੁਰਦਾਸਪੁਰ ਸਕਿੱਲ ਡਿਵੈਲਪਮੈਂਟ ਮੈਨੇਜਰ ਹਾਜਰ ਸਨ।

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *