Breaking News

ਡਿਪਟੀ ਕਮਿਸ਼ਨਰ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ 

ਡਿਪਟੀ ਕਮਿਸ਼ਨਰ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ 
ਧਰਨਾਕਾਰੀਆਂ ਨੂੰ ਧਰਨਾ ਖਤਮ ਕਰਨ ਦੀ ਕੀਤੀ ਅਪੀਲ
ਫੈਕਟਰੀ ਅੰਦਰ ਆਉਣ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨੂੰ ਨਾ ਰੋਕਿਆ ਜਾਵੇ -ਡਿਪਟੀ ਕਮਿਸ਼ਨਰ
GURSHARAN SINGH SANDHU
  
ਜ਼ੀਰਾ/ਫਿਰੋਜ਼ਪੁਰ 9 ਦਸੰਬਰ 2022. 
          ਜ਼ੀਰਾ ਵਿਖੇ ਸਥਿਤ ਮਾਲਬਰੋਸ ਸ਼ਰਾਬ ਦੀ ਫੈਕਟਰੀ ਵਿਖੇ  ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਫੈਕਟਰੀ ਅੱਗੇ ਲੱਗੇ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਨੂੰ ਫੈਕਟਰੀ ਅੱਗੇ ਲਗਾਏ ਗਏ ਧਰਨੇ ਨੂੰ ਖਤਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਆਈ.ਜੀ. ਸ. ਰਣਜੀਤ ਸਿੰਘ ਵੀ ਹਾਜ਼ਰ ਸਨ।
          ਇਸ ਦੌਰਾਨ ਡਿਪਟੀ ਕਮਿਸ਼ਨਰ ਨੇ  ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਾਈ ਕੋਰਟ ਦੇ ਆਰਡਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਆਪਣਾ ਧਰਨਾ ਫ਼ੈਕਟਰੀ ਦੇ 300 ਮੀਟਰ ਦਾਇਰੇ ਤੋ  ਬਾਹਰ ਲਗਾਉਣ । ਉਨ੍ਹਾਂ ਧਰਨਾਕਾਰੀਆਂ ਨੂੰ ਇਹ ਵੀ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕੋਰਟ ਦਾ ਫੈਸਲਾ ਮਨਜ਼ੂਰ ਨਹੀਂ ਹੈ ਤਾਂ ਉਹ ਕੋਰਟ ਵਿੱਚ ਕਾਨੂੰਨੀ ਤੌਰ ਤੇ ਅਪੀਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਜਾਂ ਹੋਰ ਆਵਾਜਾਈ ਨਾ ਰੋਕਣ।  ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਦੇ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕੀਤੀ ਪਰ ਧਰਨਾਕਾਰੀਆਂ ਵੱਲੋਂ ਧਰਨਾ ਖਤਮ ਕਰਨ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।
          ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਐਸ.ਪੀ. ਸ. ਗੁਰਮੀਤ ਸਿੰਘ ਚੀਮਾ, ਡੀ.ਐਸ.ਪੀ. ਜ਼ੀਰਾ ਸ੍ਰੀ ਪਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਨੋਦ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਸ੍ਰੀ ਪ੍ਰਦੀਪ ਗੁਪਤਾ, ਵਾਤਾਵਰਨ ਇੰਜੀਨੀਅਰ ਸ੍ਰੀ ਗੁਨੀਤ ਸੇਫੀ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …