ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਫਸਲੀ ਵਿਭਿੰਨਤਾਅਤੇ ਮਿਰਚ ਦੀ ਕਾਸ਼ਤ ਦਾ ਰਕਬਾ ਵਧਾਉਣ ਸਬੰਧੀ ਬਾਗਬਾਨੀ ਵਿਭਾਗ ਅਤੇ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਬੈਠਕ
ਅਮਰੀਕ ਸਿੰਘ
ਫਿਰੋਜ਼ਪੁਰ, 10 ਜੂਨ:
ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿੰਤ ਸਿੰਘ, ਵੱਲੋਂ ਜ਼ਿਲ੍ਹੇ ਅੰਦਰ ਫਸਲੀ ਵਿਭਿੰਨਤਾਅਤੇ ਮਿਰਚ ਦੀ ਕਾਸ਼ਤ ਦਾ ਰਕਬਾ ਵਧਾਉਣ ਸਬੰਧੀ ਬਾਗਬਾਨੀ ਵਿਭਾਗ ਅਤੇ ਸਬੰਧਤ ਵਿਭਾਗਾਂ ਨਾਲ ਸ਼ੁੱਕਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਲਛਮਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਫਿਰੋਜ਼ਪੁਰ ਵੱਲੋਂ ਜਿਲ੍ਹੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਅਤੇ ਮਿਰਚ ਅਧੀਨ ਰਕਬਾ ਵਧਾਉਣ ਲਈ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਡਿਪਟੀ ਕਮਿਸ਼ਨਰ ਜੀ ਨੂੰ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਉਮੇਸ਼ ਕੁਮਾਰ, ਜੁਆਇੰਟ ਰਜਿਸਟਰਾਰ, ਸਹਿਕਾਰਤਾ ਵਿਭਾਗ ਨੇ ਕਿਸਾਨਾਂ ਵੱਲੋਂ ਐਫ.ਪੀ.ਓ. ਬਣਾਉਣ ਉਪਰੰਤ ਸਬਜੀਆਂ ਖਾਸ ਤੌਰ ‘ਤੇ ਮਿਰਚ ਦੀ ਪ੍ਰੋਸੈਸਿੰਗ ਅਤੇ ਮਾਰਕਿਟਿੰਗ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਿਟਿਡ ਦੇ ਗੁਰਦੇਵ ਸਿੰਘ, ਡੀ.ਆਰ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਫੂਡ ਪ੍ਰੋਸੈਸਿੰਗ ਨਾਲ ਸਬੰਧਤ ਯੁਨਿਟ ਸਥਾਪਿਤ ਕਰਨ ਉਪਰੰਤ ਪੀ.ਐਮ.ਐਫ.ਐਮ.ਈ. ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 35 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਗੁਰਵੰਤ ਸਿੰਘ ਵੱਲੋਂ ਆਤਮਾ ਸਕੀਮ ਅਧੀਨ ਰਜਿਸਟਰਡ ਸੈਲਫ ਹੈਲਪ ਗਰੁੱਪਾਂ ਦੁਆਰਾ ਵੱਖ-ਵੱਖ ਫਸਲਾਂ ਤੋਂ ਤਿਆਰ ਉਤਪਾਦਾਂ ਦੇ ਕੀਤੇ ਜਾਂਦੇ ਸਵੈ–ਮੰਡੀਕਰਣ ਬਾਰੇ ਦੱਸਿਆ ਗਿਆ। ਇਸ ਉਪਰੰਤ ਜ਼ਿਲ੍ਹੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਸਬੰਧਤ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ/ਕੰਮਾਂ ਬਾਰੇ ਨਿਰਦੇਸ਼ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬਜੀ ਕਾਸ਼ਤਕਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਅਤੇ ਮਿਰਚ ਫਸਲ ਅਧੀਨ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਮਿਰਚ ਕਾਸ਼ਤਕਾਰਾਂ ਨੂੰ ਖਾਸ ਤਰਜੀਹ ਦਿੱਤੀ ਜਾਵੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਵਿਸੇ਼ਸ਼ ਤੌਰ ‘ਤੇ ਹਦਾਇਤ ਕੀਤੀ ਗਈ ਕਿ ਜ਼ਿਮੀਂਦਾਰਾਂ/ਕਿਸਾਨਾਂ ਨੂੰ ਫਸਲੀ ਵਿਭਿੰਨਤਾ ਨਾਲ ਸਬੰਧਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਸਬਜੀਆਂ/ਮਿਰਚਾਂ ਦੀ ਖੇਤੀ ਅੰਦਰ ਰਕਬਾ ਵਧਾਇਆ ਜਾ ਸਕੇ।
—-