Breaking News

ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਵਿਸ਼ੇਸ਼ ਕੈਂਪ ਵਿੱਚ 485 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ

ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਵਿਸ਼ੇਸ਼ ਕੈਂਪ ਵਿੱਚ 485 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰਸ਼ਰਨ ਸਿੰਘ ਸੰਧੂ 
ਗੁਰਦਾਸਪੁਰ, 22 ਦਸੰਬਰ
 ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਅੱਜ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡੇਰਾ ਬਾਬਾ ਨਾਨਾਕ ਕਸਬੇ ਤੋਂ ਇਲਾਵਾ ਸਰਹੱਦੀ ਪਿੰਡ ਭਗਤਾਨਾ, ਬੋਹੜਵਾਲਾ, ਭਗਤਾਨਾ ਤੁਲੀਆਂ, ਹਰੂਵਾਲ, ਘਣੀਏ-ਕੇ-ਬੇਟ, ਗੋਲਾ-ਢੋਲਾ, ਖਾਸਾਂਵਾਲੀ, ਮੇਤਲਾ ਅਤੇ ਪਾਲਾ ਨੰਗਲ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕੈਂਪ ਦੌਰਾਨ ਸਰਹੱਦੀ 10 ਸਰਹੱਦੀ ਪਿੰਡਾਂ ਦੇ 485 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਨੂੰ ਯੋਜਨਾਵਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਬੀ.ਐੱਸ.ਐੱਫ, ਪੰਜਾਬ ਪੁਲਿਸ, ਭਾਰਤੀ ਫੌਜ ਅਤੇ ਹੋਰ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਗਿਆ। ਬੀ.ਐੱਸ.ਐੱਫ ਵੱਲੋਂ ਕੈਂਪ ਦੌਰਾਨ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ਅਬਾਦ ਤਹਿਤ ਲੱਗੇ ਕੈਂਪ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਦਾ ਮੁੱਖ ਮਕਸਦ ਸਰਹੱਦੀ ਪਿੰਡਾਂ ਦਾ ਸਰਬਪੱਖੀ ਵਿਕਾਸ ਹੈ। ਉਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕਾਂ ਤੱਕ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਸਰਹੱਦੀ ਪਿੰਡ ਵਿਕਾਸ ਪੱਖੋਂ ਕਿਸੇ ਵੀ ਤਰਾਂ ਘੱਟ ਨਾ ਹੋਣ, ਇਸ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ‘ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ’ ਮਿਸ਼ਨ (ਅਬਾਦ) ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਬਾਦ ਕੈਂਪਾਂ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਹੱਦੀ ਪਿੰਡ ਕਵਰ ਕੀਤੇ ਜਾਣਗੇ ਅਤੇ ਇਨ੍ਹਾਂ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਬਕਾਇਦਾ ਪੈਰਵੀ ਵੀ ਕੀਤੀ ਜਾਂਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ।

ਸਰਹੱਦੀ ਪਿੰਡਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਪਣੇ ਦੇਸ਼ ਨੂੰ ਗੁਆਂਢੀ ਮੁਲਕ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ ਦੇ ਨਾਲ ਸਰਹੱਦੀ ਲੋਕਾਂ ਦੀ ਵੀ ਅਹਿਮ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਡਰੋਨ ਗਤੀਵਿਧੀਆਂ ਪ੍ਰਤੀ ਸਰਹੱਦੀ ਲੋਕਾਂ ਨੂੰ ਵਿਸ਼ੇਸ਼ ਚੌਕਸੀ ਵਰਤਣੀ ਚਾਹੀਦੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਗਲਤ ਗਤੀਵਿਧੀ ਦਾ ਪਤਾ ਚੱਲਣ ’ਤੇ ਬੀ.ਐੱਸ.ਐੱਫ ਤੇ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕੈਂਪ ਵਿੱਚ ਪਹੁੰਚੇ ਸਕੂਲ ਦੇ ਵਿਦਿਆਰਥੀਆਂ ਅਤੇ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਅੱਗੇ ਆ ਕੇ ਆਪਣੇ ਫਰਜ ਨਿਭਾਉਣ ਲਈ ਪ੍ਰੇਰਿਤ ਕੀਤਾ।
ਸਰਹੱਦੀ ਇਲਾਕੇ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਕੈਂਪ ਲਗਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਉਨ੍ਹਾਂ ਨੂੰ ਬਹੁਤ ਲਾਭ ਮਿਲਿਆ ਹੈ। ਪਿੰਡ ਸਹਿਜ਼ਾਦਾ ਕਲਾਂ ਦੇ ਵਸਨੀਕ ਮੰਗਲ ਸਿੰਘ ਨੇ ਕਿਹਾ ਕਿ ਜਿਹੜੇ ਕੰਮਾਂ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਣਾ ਸੀ ਉਹ ਅੱਜ ਇਥੇ ਹੀ ਹੋ ਗਏ ਹਨ। ਇਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬਚਤ ਹੋਈ ਹੈ।
ਅਬਾਦ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀਮਤੀ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਬੀ.ਐੱਸ.ਐੱਫ ਦੀ 113 ਬਟਾਲੀਅਨ ਦੇ ਅਸਿਟੈਂਟ ਕਮਾਂਡੇਟ ਸ੍ਰੀ ਭਗਤ ਸਿੰਘ, ਨਾਇਬ ਤਹਿਸੀਲਦਾਰ ਸੰਦੀਪ, ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਡਾ. ਰੋਮੀ ਰਾਜਾ, ਡੀ.ਈ.ਓ ਸ. ਹਰਪਾਲ ਸਿੰਘ ਸੰਧਾਵਾਲੀਆ, ਡੀ.ਈ.ਓ. ਐਲੀਮੈਂਟਰੀ ਸ. ਅਮਰਜੀਤ ਸਿੰਘ ਭਾਟੀਆ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ, ਐਕਸੀਅਨ ਜਤਿੰਦਰ ਮੋਹਨ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਬੀ.ਡੀ.ਪੀ.ਓ. ਪਰਮਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

    

About Gursharan Singh Sandhu

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਮਨਾਇਆ ਗ੍ਰੀਨ ਗਲੋ ਫੈਸਟ ਮਨਾਇਆ ‘ਦੀਵਾਲੀ ਤਿਉਹਾਰਅਮਰੀਕ   ਸਿੰਘ ਅੰਮ੍ਰਿਤਸਰ, …