fbpx
Breaking News

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅਜਨਾਲਾ ਦੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ।

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅਜਨਾਲਾ ਦੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ।  

 ਅਮਰੀਕ    ਸਿੰਘ 
ਅਜਨਾਲਾ  27 ਅਪ੍ਰੈਲ 

 ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅਜਨਾਲਾ ਦੇ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ।  ਉਨ੍ਹਾਂ ਸਰਬੱਤ ਦੇ ਭਲੇ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਰੂਪ ਲਾਲ ਨੇ ਸਨਮਾਨਿਤ ਕੀਤਾ ਇਸ ਮੌਕੇ ਉਨ੍ਹਾਂ ਨਾਲ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ, ਪ੍ਰਧਾਨ ਰਾਮ ਸ਼ਰਨ, ਸਤਿੰਦਰ ਸਿੰਘ ਮਾਲੋਵਾਲ, ਪ੍ਰਧਾਨ ਬਿਕਰਮ ਬੇਦੀ, ਸੋਰਵ ਸਰੀਨ, ਡਾ. ਦੀਪਕ , ਦੀਪੂ, ਪ੍ਰਦੀਪ ਬੰਟਾ, ਰਕੇਸ਼ ਬੇਦੀ ਵੀ ਮੌਜੂਦ ਸਨ।
ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿੱਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਨਾਲ ਸਾਡੀ ਸੰਸਕ੍ਰਿਤੀ ਪੂਰੇ ਜ਼ੋਰ ਨਾਲ ਮੁੜ ਸੁਰਜੀਤ ਹੋਈ ਹੈ। ਉਨ੍ਹਾਂ ਕਿਹਾ ਕਿ ਯਕੀਨੀ ਤੌਰ ’ਤੇ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਵੀ ਚੁਣਨਗੇ ਤਾਂ ਜੋ ਉਹ ਆਪਣੇ ਕੰਮ ਨੂੰ ਸਮਰਪਣ ਦੀ ਭਾਵਨਾ ਨਾਲ ਜਾਰੀ ਰੱਖ ਸਕਣ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੇ ਲੋਕ ਵੀ ਅਜਿਹਾ ਚਾਹੁੰਦੇ ਹਨ।
ਸ. ਤਰਨਜੀਤ ਸਿੰਘ ਸੰਧੂ ਇਸ ਮੌਕੇ ਬਾਹਰ ਦੁਕਾਨਦਾਰਾਂ ਨੂੰ ਵੀ ਮਿਲੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਿਆਸੀ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਇੰਨੇ ਭ੍ਰਿਸ਼ਟ, ਸੁਆਰਥੀ, ਹਉਮੈਵਾਦੀ ਅਤੇ ਅਸਫਲ ਸਿਆਸਤਦਾਨ ਕਿਸੇ ਸਾਂਝੀ ਵਿਚਾਰਧਾਰਾ ਜਾਂ ਰਾਸ਼ਟਰ ਸੇਵਾ ਲਈ ਨਹੀਂ, ਸਗੋਂ ਇੱਕ ਅਜਿਹੇ ਵਿਅਕਤੀ ਨੂੰ ਹੇਠਾਂ ਲਿਆਉਣ ਲਈ ਹੱਥ ਪੈਰ ਮਿਲਾ ਰਹੇ ਹਨ ਜਿਸ ਤੋਂ ਉਹ ਡਰਦੇ ਹਨ ਕਿ ਉਹ ਉਨ੍ਹਾਂ ਨੂੰ ਖ਼ਾਕ ਬਣਾ ਦੇਵੇਗਾ, ਜੇਕਰ ਮੋਦੀ ਮੁੜ ਸੱਤਾ ‘ਚ ਆਉਂਦੇ ਹਨ ਤਾਂ ਉਹਨਾਂ ਨੂੰ ਆਪਣੇ ਮਾੜੇ ਕੰਮਾਂ ਲਈ ਲੋਕਾਂ ਨੂੰ ਜਵਾਬਦੇਹ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਉਦੇਸ਼ ਵਿਰੋਧ ਕਰਨਾ ਹੀ ਨਹੀਂ ਸਗੋਂ ਵਿਕਾਸ ਦੇ ਸਾਰੇ ਰਸਤੇ ਬੰਦ ਕਰਕੇ ਅਗਾਂਹਵਧੂ ਭਾਰਤੀ ਰਾਸ਼ਟਰ ਨੂੰ ਮੱਧਕਾਲੀ ਯੁੱਗ ਵਿੱਚ ਵਾਪਸ ਲਿਜਾਣ ਲਈ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਪ੍ਰਾਪਤੀਆਂ ਦੇ ਸਨਮੁਖ ਅੱਜ ਪੰਜਾਬ ਦੀ ਵਾਗਡੋਰ ਉਸ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੈ ਜਿਸ ਦਾ ਸੂਰਜ ਕੌਮੀ ਰਾਜਨੀਤੀ ਵਿਚ ਚੜ੍ਹਨ ਤੋਂ ਪਹਿਲਾਂ ਹੀ ਅਸੱਤ ਹੋ ਚੁਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗ਼ਰੀਬਾਂ, ਹਾਸ਼ੀਏ ‘ਤੇ ਪਏ ਲੋਕਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਦੀ ਜਗਾ ਆਪਣੀ ਮਸ਼ਹੂਰੀ ਨੂੰ ਮੁੱਖ ਰੱਖ ਕੇ ਪੈਸਾ ਖ਼ਰਚ ਕਰ ਰਹੀ ਹੈ। ਸਿਹਤ ਅਤੇ ਪੇਂਡੂ ਵਿਕਾਸ ਲਈ ਕੇਂਦਰੀ ਫ਼ੰਡ ਨੂੰ ਆਮ ਆਦਮੀ ਕਲੀਨਿਕ ਵਰਗਿਆਂ ’ਤੇ ਹੋਰ ਉਦੇਸ਼ਾਂ ਲਈ ਖ਼ਰਚਿਆ ਗਿਆ। ਆਪ ਸਰਕਾਰ ਕਈ ਮਾਮਲਿਆਂ ’ਚ ਕੇਂਦਰ ਨਾਲ ਟਕਰਾਓ ਦੀ ਸਥਿਤੀ ਪੈਦਾ ਕੀਤੀ । ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਲਈ ਭਾਜਪਾ ਉਮੀਦਵਾਰ ਨੂੰ ਕਮਲ ਦੇ ਫੁੱਲ ’ਤੇ ਮੋਹਰਾਂ ਲਾਕੇ ਕਾਮਯਾਬ ਕਰਨ ਦੀ ਅਪੀਲ ਕੀਤੀ

About Gursharan Singh Sandhu

Check Also

ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਅਕਾਲੀ ਦਲ ਦਾ ਪਟਿਆਲਾ ਉਮੀਦਵਾਰ ਜ਼ਮੀਨ ਨਾਲ ਜੁੜਿਆ ਜਿਸਦਾ ਸਮਾਜ ਸੇਵਾ ’ਚ ਵੱਡਾ …

Translate »