ਦਮਦਮੀ ਟਕਸਾਲ ਦੇ ਮੁਖੀ ਨੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ।ਬੰਦੀ ਛੋੜ ਦਿਵਸ ’ਤੇ ਸਿੱਖ ਸਿਆਸੀ ਕੈਦੀਆਂ ਨੂੰ ਛੱਡਿਆ ਜਾਣਾ ਚਾਹੀਦਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। ਅਮਰੀਕ ਸਿੰਘ ਅੰਮ੍ਰਿਤਸਰ 23 ਅਕਤੂਬਰ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰੋਪਵੇਅ ਤਿਆਰ ਕਰਨ ਲਈ ਕੀਤੇ ਯਤਨਾਂ ਲਈ ਧੰਨਵਾਦ ਕੀਤਾ ਹੈ ।ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਜੋ ਵੀ ਵਿਅਕਤੀ ਪੰਥ ਲਈ ਚੰਗਾ ਕੰਮ ਕਰਦਾ ਹੈ, ਉਸ ਦੀ ਹੌਸਲਾ ਅਫਜਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਪੰਥ ’ਚ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪੂਰਬਲੇ ਜਨਮ ਦੇ ਬੇਹੱਦ ਸੁੰਦਰ ਅਤੇ ਰਮਣੀਕ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਅਹਿਮੀਅਤ ਨੂੰ ਪਛਾਣਿਆ ਹੈ। ਇਸ ਅਸਥਾਨ ਪ੍ਰਤੀ ਸਿੱਖ ਸੰਗਤਾਂ ਵਿਚ ਬੜੀ ਭਾਰੀ ਸ਼ਰਧਾ ਅਤੇ ਆਸਥਾ ਹੈ। ਰੋਪਵੇਅ ਦੇ ਮੁਕੰਮਲ ਹੋਣ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਤੀ ਸੰਗਤਾਂ ਦਾ ਉਤਸ਼ਾਹ ਵਧੇਗਾ, ਉਥੇ ਹੀ ਉਨ੍ਹਾਂ ਵਿਅਕਤੀਆਂ ਲਈ ਇਹ ਯਾਤਰਾ ਬਹੁਤ ਸੁਖਾਲਾ ਹੋ ਜਾਵੇਗਾ ਜੋ ਪੈਦਲ ਜਾਂ ਘੋੜਿਆਂ ਦੀ ਸਵਾਰੀ ਕਰਨ ’ਚ ਅਸਮਰਥ ਹਨ।ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ, ਵੀਰ ਬਾਲ ਦਿਵਸ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਲਈ ਵੰਦੇ ਭਾਰਤ ਰੇਲਗੱਡੀ ਉਪਰੰਤ ਇਹ ਰੋਪਵੇਅ ਪ੍ਰਧਾਨ ਮੰਤਰੀ ਮੋਦੀ ਦਾ ਸਿੱਖ ਕੌਮ ਨੂੰ ਇਕ ਹੋਰ ਇਤਿਹਾਸਕ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਤਰਾਂ ਸਿਆਸੀ ਫ਼ੈਸਲਾ ਲੈਣ ਦੀ ਸਮਰੱਥਾ ਰੱਖਦੇ ਹਨ, ਜੇਕਰ ਉਹ ਪੰਜਾਬ ਅਤੇ ਸਿੱਖ ਪੰਥ ਦੀਆਂ ਚਿਰੋਕਣੀ ਮੰਗਾਂ ਨੂੰ ਹੱਲ ਕਰਨ ਲਈ ਅੱਗੇ ਆਉਂਦੇ ਹਨ ਤਾਂ ਸਿੱਖ ਪੰਥ ਉਸ ਦਿਲ ਖੋਲ੍ਹ ਕੇ ਸਵਾਗਤ ਕਰੇਗਾ । ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਬੰਦੀ ਛੇੜ ਦਿਵਸ ਮੌਕੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਂਦਾ।