ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ 6 ਜੂਨ ਨੂੰ ਲੈ ਕੇ ਕੱਢਿਆ ਗਿਆ ਮਾਰਚ
ਨਾਵਲਟੀ ਚੌਂਕ ਤੋ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਕੱਢਿਆ ਜਾਏਗਾ ਆਜ਼ਾਦੀ ਮਾਰਚ ਫਿਰ ਕੀਤੀ ਜਾਏਗੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਅਰਦਾਸ
ਐਂਕਰ : ਸਿੱਖਾਂ ਦੀ ਨਸਲਕੁਸ਼ੀ ਨੂੰ ਦੇਖਦੇ ਹੋਏ ਘੱਲੂਘਾਰਾ ਦਿਵਸ 6 ਜੂਨ ਨੂੰ ਮਨਾਇਆ ਜਾਂਦਾ ਹੈ ਉੱਥੇ ਹੀ ਅੱਜ ਇੱਕ ਵਾਰ ਫਿਰ ਤੋਂ ਦਲ ਖਾਲਸਾ ਵੱਲੋਂ 5 ਤਰੀਕ ਨੂੰ ਹੀ ਇੱਕ ਵਿਸ਼ਾਲ ਮਾਰਚ ਅੰਮ੍ਰਿਤਸਰ ਅਲੱਗ ਅਲੱਗ ਸਥਾਨਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਉੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਬੇਨਤੀ ਵੀ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
ਉਹਨਾਂ ਕਿਹਾ ਕਿ 6 ਜੂਨ ਘੱਲੂਘਾਰੇ ਵਾਲੇ ਦਿਨ ਵੀ ਦਿੱਲੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਅਰਦਾਸ ਵੀ ਕੀਤੀ ਜਾਵੇਗੀ ਉਥੇ ਹੀ ਜਦੋਂ ਪਲਵਿੰਦਰ ਸਿੰਘ ਤਲਵਾੜਾ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਵਲੋਂ ਪੁਹੰਚੇ ਉਥੇ ਦੂਸਰੇ ਪਾਸੇ ਦਲ ਖਾਲਸਾ ਦੇ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਵੱਲੋਂ ਅੱਜ ਇਕ ਵਾਰ ਫਿਰ ਤੋਂ ਸਿੱਖ ਮਾਰਚ ਕੱਢਿਆ ਹੈ ਜੋ ਕਿ ਅੰਮ੍ਰਿਤਸਰ ਦੇ ਅਲੱਗ ਅਲੱਗ ਥਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾ ਕੇ ਸੰਪੰਨ ਹੋਵੇਗਾ ਅਤੇ ਉਥੇ ਜਾ ਕੇ ਹੀ ਅਰਦਾਸ ਕੀਤੀ ਜਾਵੇਗੀ ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ 38 ਸਾਲ ਬੀਤ ਜਾਣ ਦੇ ਬਾਅਦ ਵੀ ਹੱਦ ਤਕ ਇਨਸਾਫ਼ ਦੀ ਉਮੀਦ ਸਾਨੂੰ ਨਹੀਂ ਮਿਲ ਪਾ ਰਹੀ ਅਤੇ ਨਾ ਹੀ ਸਿੱਖਾਂ ਦੇ ਕਾਤਲ ਦੋਸ਼ੀ ਹੱਦ ਤਕ ਜੇਲ੍ਹਾਂ ਪਿੱਛੇ ਭੇਜੇ ਗਏ ਹਨ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕੱਲ੍ਹ ਵੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ ਜਾਵੇਗਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ
Bite: ਪਲਵਿੰਦਰ ਸਿੰਘ ਤਲਵਾੜਾ
Bite: ਹਰਪਾਲ ਸਿੰਘ ਚੀਮਾ
ਜਸਕਰਨ ਸਿੰਘ ਅੰਮ੍ਰਿਤਸਰ