Breaking News

ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਪ੍ਰਦਾਨ ਕਰੇਗਾ ਸਹਾਇਤਾ ਕੇਂਦਰ-ਐਡਵੋਕੇਟ ਧਾਮੀ

ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਸਬੰਧੀ ਜਾਣਕਾਰੀ ਪ੍ਰਦਾਨ ਕਰੇਗਾ ਸਹਾਇਤਾ ਕੇਂਦਰ-ਐਡਵੋਕੇਟ ਧਾਮੀ

ਅਮਰੀਕ ਸਿੰਘ   ਅਤੇ  ਗੁਰਸ਼ਰਨ  ਸੰਧੂ 
ਅਮ੍ਰਿਤਸਾ  30 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ’ਤੇ ਬਣਾਏ ਗਏ ਸਹਾਇਤਾ ਕੇਂਦਰ ਦਾ ਉਦਘਾਟਨ ਕੀਤਾ। ਇਹ ਕੇਂਦਰ ਮੁੱਖ ਪ੍ਰਵੇਸ਼ ਦੁਆਰ ਗੋਲਡਨ ਟੈਂਪਲ ਘੰਟਾ ਘਰ ਦੇ ਨੇੜੇ ਬਣਾਇਆ ਗਿਆ ਹੈ।
. ਇੱਥੇ ਤਾਇਨਾਤ ਮੁਲਾਜ਼ਮ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਅਤੇ ਰਿਹਾਇਸ਼ੀ ਸਥਾਨਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦੇਣਗੇ।
ਸਹਾਇਤਾ ਕੇਂਦਰ ਦੇ ਉਦਘਾਟਨ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੀ ਦੁਨੀਆ ਦੇ ਲੋਕਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੇ ਦਰਸ਼ਨਾਂ ਲਈ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਲੋਕ ਆਉਂਦੇ ਹਨ। ਇੱਥੇ ਮੱਥਾ ਟੇਕਣ ਲਈ। ਪੰਜਾਬ ਤੋਂ ਬਾਹਰ ਸੰਗਤਾਂ ਨੂੰ ਕਈ ਵਾਰ ਜਾਣਕਾਰੀ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਮੱਦੇਨਜ਼ਰ ਇਹ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦਾ ਸੂਚਨਾ ਕੇਂਦਰ ਪਹਿਲਾਂ ਹੀ ਯੋਜਨਾਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਪਰ ਸਮੇਂ ਦੀ ਲੋੜ ਅਨੁਸਾਰ ਜਨਤਕ ਥਾਵਾਂ ’ਤੇ ਵੱਖ-ਵੱਖ ਸੂਚਨਾ ਕੇਂਦਰ ਸਥਾਪਤ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੇਂ ਬਣੇ ਸਹਾਇਤਾ ਕੇਂਦਰ ਵਿੱਚ ਸੇਵਾ ਨਿਭਾਅ ਰਹੇ ਕਰਮਚਾਰੀ ਲੋਕਾਂ ਨੂੰ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਸੰਗਤਾਂ ਲਈ ਧਾਰਮਿਕ ਸਾਹਿਤ ਵੀ ਉਪਲਬਧ ਹੋਵੇਗਾ, ਜਿਸ ਵਿੱਚ ਸਿੱਖ ਧਰਮ ਬਾਰੇ ਜਾਣਕਾਰੀ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਰਿਆਦਾ ਨੂੰ ਦਰਸਾਉਂਦੀਆਂ ਕਿਤਾਬਚੇ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇੱਥੇ ਮੁਹੱਈਆ ਕਰਵਾਇਆ ਗਿਆ ਧਾਰਮਿਕ ਸਾਹਿਤ ਵੀ ਵੱਖ-ਵੱਖ ਭਾਸ਼ਾਵਾਂ ਵਿੱਚ ਹੋਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਫਿਲਹਾਲ ਇੱਕ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਦਕਿ ਭਵਿੱਖ ਵਿੱਚ ਲੰਗਰ ਘਰ ਵਾਲੇ ਪਾਸੇ ਇੱਕ ਹੋਰ ਕੇਂਦਰ ਖੋਲ੍ਹਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਰਜਿੰਦਰ ਸਿੰਘ ਮਹਿਤਾ, ਸ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸਕੱਤਰ ਸ: ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਉਪ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਗੁਰਚਰਨ ਸਿੰਘ ਕੁਹਾਲਾ, ਸ. ਸਤਨਾਮ ਸਿੰਘ ਮੰਗਸਰਾਏ, ਸ. ਕੁਲਦੀਪ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਆਦਿ ਹਾਜ਼ਰ ਸਨ।


___

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *