Breaking News

ਨੈਸ਼ਨਲ ਲੋਕ ਅਦਾਲਤ ਚ ਹੋਇਆ 8775 ਕੇਸਾਂ ਦਾ ਨਿਪਟਾਰਾ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਨੈਸ਼ਨਲ ਲੋਕ ਅਦਾਲਤ ਚ ਹੋਇਆ 8775 ਕੇਸਾਂ ਦਾ ਨਿਪਟਾਰਾ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਸ਼ਰਨ ਸਿੰਘ ਸੰਧੂ 
ਅੰਮ੍ਰਿਤਸਰ 12 ਨਵੰਬਰ 2022–
            ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।
ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 35 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 3 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
            ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 26288 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 8775 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
            ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …