Breaking News

ਪਿੰਡ ਮੇਹਲੀ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ,ਮੌਕੇ ਤੇ ਪੁਲਸ ਦੇ ਆਲਾ ਅਧਿਕਾਰੀ ਪੁੱਜੇ


From–Nawanshahr
ਹੈਡਲਾਇਨ—ਪਿੰਡ ਮੇਹਲੀ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ,ਮੌਕੇ ਤੇ ਪੁਲਸ ਦੇ ਆਲਾ ਅਧਿਕਾਰੀ ਪੁੱਜੇ

ਐਂਕਰ–ਜਿਲ੍ਹਾ ਨਵਾਂਸ਼ਹਿਰ ਦੇ ਥਾਣਾ ਬਹਿਰਾਮ ਅਧੀਨ ਪੈਂਦੇ ਪਿੰਡ ਮੇਹਲੀ ਵਿੱਚ ਫਗਵਾੜਾ
ਬਾਈਪਾਸ ਪੁਲ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ।ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੇਹਲੀ ਬਾਈਪਾਸ ਪੁਲ ਦੇ ਨਜ਼ਦੀਕ ਗੁਟਕਾ ਸਾਹਿਬ ਦੇ ਅੰਗ ਮਿਲਣ ਉਪਰੰਤ ਪੁਲਿਸ ਦੇ ਉੱਚ ਅਧਿਕਾਰੀ ਐਸ ਪੀ ਸਰਬਜੀਤ ਸਿੰਘ ਬਾਹੀਆ ਅਤੇ ਐਸ ਐਚ ਓ ਬਹਿਰਾਮ ਗੁਰਦਿਆਲ ਸਿੰਘ ਏ ਐਸ ਆਈ ਸੰਦੀਪ ਕੁਮਾਰ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕਰਦੇ ਹੋਏ ਨਜ਼ਦੀਕ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਅਤੇ ਪੁਲਸ ਵਲੋਂ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਭਾਈ ਹਰਪਾਲ ਸਿੰਘ, ਰਿਪਨਜੀਤ ਸਿੰਘ, ਜਥੇਦਾਰ ਸੁਖਵੰਤ ਸਿੰਘ, ਇੰਦਰਪ੍ਰੀਤ ਸਿੰਘ, ਪ੍ਰਭਜੀਤ ਸਿੰਘ ਅਤੇ ਜਥੇਬੰਦੀਆਂ ਮੌਕੇ ਤੇ ਪਹੁੰਚੀਆਂ। ਫਿਲਹਾਲ ਪੁਲਿਸ ਇਸ ਮਾਮਲੇ ਉੱਤੇ ਕੁੱਝ ਵੀ ਬੋਲਣਾ ਨੂੰ ਤਿਆਰ ਨਹੀਂ ਹੈ।ਉੱਥੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਪੰਜਾਬ ਸਰਕਾਰ ਤੋਂ ਇੰਸਾਫ ਦੀ ਗੁਹਾਰ ਲਗਾਈ ਹੈ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ।
ਬਾਈਟ –ਭਾਈ ਹਰਪਾਲ ਸਿੰਘ

About Punjab Bolda-Television

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *