Breaking News

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 17ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਨਾ ਸਿਰਫ਼ ਪੰਜਾਬ ਦੇ ਕਾਰੋਬਾਰੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ ਬਲਕਿ ਇਹ ਸਮਾਗਮ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰਦਾ ਹੈ।

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 17ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਨਾ ਸਿਰਫ਼ ਪੰਜਾਬ ਦੇ ਕਾਰੋਬਾਰੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ ਬਲਕਿ ਇਹ ਸਮਾਗਮ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਦੌਰਾ  ,ਕਈ ਦੇਸ਼ਾਂ ਦੇ ਨੁਮਾਇੰਦੇ ਆਉਣਗੇ ਅੰਮ੍ਰਿਤਸਰ

ਅਮਰੀਕ ਸਿੰਘ 

ਅੰਮ੍ਰਿਤਸਰ, 6 ਦਸੰਬਰ

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 17ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਨਾ ਸਿਰਫ਼ ਪੰਜਾਬ ਦੇ ਕਾਰੋਬਾਰੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ ਬਲਕਿ ਇਹ ਸਮਾਗਮ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹਿਤ ਕਰਦਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਸਮਾਗਮ ਵਾਲੀ ਥਾਂ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਖੁਸ਼ਹਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। ਜਿਸ ਲਈ ਉਦਯੋਗ, ਸੈਰ ਸਪਾਟਾ ਵਿਕਾਸ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਅੰਮ੍ਰਿਤਸਰ ਸਿਰਫ਼ ਪੰਜਾਬ ਲਈ ਹੀ ਨਹੀਂ ਸਗੋਂ ਦੁਨੀਆਂ ਭਰ ’ਚ ਵਸਦੇ ਲੋਕਾਂ ਲਈ ਇੱਕ ਵਿਸ਼ੇਸ਼ ਸੈਰ ਸਪਾਟਾ ਸਥਾਨ ਹੈ। ਪਿਛਲੇ 16 ਸਾਲਾਂ ਤੋਂ ਪਾਈਟੈਕਸ ਵਿੱਚ ਆਉਣ ਵਾਲੇ ਵੱਖ-ਵੱਖ ਦੇਸ਼ਾਂ ਦੇ ਕਾਰੋਬਾਰੀਆਂ ਦੀ ਬਦੌਲਤ ਇਸ ਪੰਜ ਦਿਨਾਂ ਸਮਾਗਮ ਨੇ ਹੁਣ ਸੱਤ ਸਮੁੰਦਰੋਂ ਪਾਰ ਆਪਣੀ ਵੱਖਰੀ ਪਛਾਣ ਬਣਾਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕ ਪਾਈਟੈਕਸ ਦੀ ਬੜੀ ਬੇਸਬਰੀ ਨਾਲ ਉਡੀਕ ਕਰਦੇ ਹਨ। ਜਿੱਥੇ ਉਨ੍ਹਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਉਤਪਾਦ ਮਿਲਣਗੇ ਅਤੇ ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਉੱਚਾ ਹੋਵੇਗਾ। ਇਹ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰ ਆਰ. ਐਸ. ਸਚਦੇਵਾ ਨੇ ਦੱਸਿਆ ਕਿ 7 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ 17ਵੇਂ ਪਾਈਟੈਕਸ ਦਾ ਰਸਮੀ ਉਦਘਾਟਨ ਕਰਨਗੇ। ਇਸ ਦੌਰਾਨ ਸ਼ਾਮ ਨੂੰ ਬਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਪਾਈਟੈਕਸ ਵਿਖੇ ਕਾਰੋਬਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕਰਨਗੇ।

8 ਦਸੰਬਰ ਨੂੰ ਪਾਈਟੈਕਸ ਪੰਜਾਬ ’ਚ ਸੈਰ-ਸਪਾਟੇ ਨੂੰ ਸਮਰਪਿਤ ਹੋਵੇਗਾ। ਇਸ ਦਿਨ ਸਵੇਰ ਦੀ ਸਭਾ ਵਿੱਚ ਇੰਡਸਟਰੀ ਗੋਲਟੇਬਲ ਆਨ ਬਾਰਡਰ ਐਂਡ ਹੈਰੀਟੇਜ ਟੂਰਿਜ਼ਮ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੈਸ਼ਨ ਵਿੱਚ ਫਿਜੀ ਦੇ ਹਾਈ ਕਮਿਸ਼ਨਰ ਨੀਲੇਸ਼ ਰੋਨਿਲ ਕੁਮਾਰ, ਕਿਰਗਿਸਤਾਨ ਦੇ ਰਾਜਦੂਤ ਅਕੈਪ ਆਸਕਰ ਬੇਸ਼ਿਮੋਵ, ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਮੁਹੰਮਦ ਮੁਸਤਫਿਜ਼ੁਰ ਰਹਿਮਾਨ, ਉਜ਼ਬੇਕਿਸਤਾਨ ਦੇ ਵਪਾਰਕ ਆਰਥਿਕ ਸਲਾਹਕਾਰ ਖੁਰਸ਼ੀਦਬੇਕ ਸਮੀਵ, ਇੰਡੋਨੇਸ਼ੀਆ ਦੇ ਵਪਾਰਕ ਅਤਾਚੇ ਬੋਨਾ ਕੁਸੁਆ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।

ਇਸੇ ਦਿਨ ਸ਼ਾਮ ਦੇ ਸੈਸ਼ਨ ਵਿੱਚ ਐਕਸਪੋਰਟ ਕਨਕਲੇਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸੰਮੇਲਨ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਅਧਿਕਾਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਸਚਦੇਵਾ ਨੇ ਦੱਸਿਆ ਕਿ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਪੀਐਚਡੀ ਚੈਂਬਰ ਆਫ ਕਾਮਰਸ ਵੱਲੋਂ ਪਹਿਲੀ ਵਾਰ ਪਾਈਟੈਕਸ ਵਿੱਚ 9 ਅਤੇ 10 ਦਸੰਬਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ 9 ਦਸੰਬਰ ਦੀ ਸ਼ਾਮ ਨੂੰ ਪੀ. ਐਚ. ਡੀ. ਸੀ. ਸੀ. ਆਈ. ਦੇ ਮਹਿਲਾ ਵਿੰਗ ਸ਼ੀ ਫੋਰਮ ਵਲੋਂ ਪਾਈਟੈਕਸ ਵਿੱਚ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਭਾਗ ਲੈ ਰਹੀਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। 10 ਦਸੰਬਰ ਨੂੰ ਪੀ.ਐਚ.ਡੀ.ਸੀ.ਸੀ.ਆਈ ਪੰਜਾਬ ਸਰਕਾਰ ਨੂੰ ਉਦਯੋਗਿਕ ਖੇਤਰ ਵਿੱਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਇੱਕ ਕਿਤਾਬ ਜਾਰੀ ਕੀਤੀ ਜਾਵੇਗੀ, ਜਿਸ ਨੂੰ ਪੰਜਾਬ ਸਰਕਾਰ ਅਤੇ ਉਦਯੋਗ ਵਿਭਾਗ ਨਾਲ ਸਾਂਝਾ ਕੀਤਾ ਜਾਵੇਗਾ।

ਇਸ ਮੌਕੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਦੇ ਸਹਾਇਕ ਜਨਰਲ ਸਕੱਤਰ ਨਵੀਨ ਸੇਠ ਨੇ ਦੱਸਿਆ ਕਿ ਪਾਈਟੈਕਸ ਵਿੱਚ ਦੇਸ਼ ਭਰ ਤੋਂ 450 ਦੇ ਕਰੀਬ ਕਾਰੋਬਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ, ਅਫਗਾਨਿਸਤਾਨ, ਈਜਿਪਟ, ਈਰਾਨ, ਥਾਈਲੈਂਡ ਅਤੇ ਤੁਰਕੀ ਤੋਂ ਵਪਾਰੀ ਆਪਣੇ ਉਤਪਾਦ ਲੈ ਕੇ ਪਹੁੰਚੇ ਹਨ। ਭਾਰਤ ਵਿੱਚ ਜੰਮੂ-ਕਸ਼ਮੀਰ, ਗੁਜਰਾਤ, ਝਾਰਖੰਡ, ਕਰਨਾਟਕ, ਰਾਜਸਥਾਨ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਰਾਜ ਭਾਗ ਲੈ ਰਹੇ ਹਨ। ਸੇਠ ਨੇ ਦੱਸਿਆ ਕਿ ਪੰਜਾਬ ਦੇ ਕਈ ਨਾਮੀ ਉਦਯੋਗਾਂ ਤੋਂ ਇਲਾਵਾ ਸਿਡਬੀ, ਨੈਸ਼ਨਲ ਜੂਟ ਬੋਰਡ, ਜੰਮੂ-ਕਸ਼ਮੀਰ ਡਰੈਡ ਪ੍ਰਮੋਸ਼ਨਲ ਆਰਗੇਨਾਈਜ਼ੇਸ਼ਨ, ਕੇ.ਵੀ.ਆਈ.ਸੀ., ਨਾਬਾਰਡ, ਟੈਕਸਟਾਈਲ ਮੈਨੂਫੈਕਚਰਿੰਗ ਐਸੋਸੀਏਸ਼ਨ ਆਫ ਇੰਡੀਆ, ਸ਼ਾਲ ਕਲੱਬ, ਐੱਮ.ਐੱਸ.ਐੱਮ.ਈ. ਮੰਤਰਾਲੇ ਭਾਗ ਲੈ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਫੋਂ ਇਸ ਵਾਰ ਪਾਈਟੈਕਸ ਵਿੱਚ ਮਾਰਕਫੈੱਡ, ਮਿਲਫੈਡ, ਪੇਡਾ, ਅੰਮ੍ਰਿਤਸਰ ਵਿਕਾਸ ਅਥਾਰਟੀ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਨਿਗਮ, ਪੰਜਾਬ ਸੈਰ ਸਪਾਟਾ ਵਿਭਾਗ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਪੰਜਾਬ ਸਮਾਲ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਭਾਗ ਲੈ ਰਹੇ ਹਨ।

ਇਸ ਮੌਕੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਨੇ ਦੱਸਿਆ ਕਿ ਜਦੋਂ ਸਾਲ 2005 ’ਚ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਹੋਈ ਸੀ ਤਾਂ ਇਸ ਵਿੱਚ 150 ਦੇ ਕਰੀਬ ਕਾਰੋਬਾਰੀਆਂ ਨੇ ਭਾਗ ਲਿਆ ਸੀ ਅਤੇ ਇੱਥੇ ਸਿਰਫ਼ 50 ਹਜ਼ਾਰ ਲੋਕ ਹੀ ਆਏ ਸਨ। ਪਿਛਲੇ ਸਾਲ ਲਗਭਗ 2.5 ਲੱਖ ਲੋਕ ਇੱਥੇ ਆਏ ਸਨ। ਇਸ ਵਾਰ ਇਹ ਗਿਣਤੀ ਵਧਣ ਦੀ ਉਮੀਦ ਹੈ। ਇਸ ਮੌਕੇ ਪੀ. ਐਚ. ਡੀ. ਸੀ. ਸੀ. ਆਈ. ਪੰਜਾਬ ਚੈਪਟਰ ਦੇ ਕੋ-ਚੇਅਰ ਕਰਨ ਗਿਲਹੋਤਰਾ, ਸੰਜੀਵ ਸੇਠੀ, ਸ਼ੀ ਫੋਰਮ ਦੇ ਸਥਾਨਕ ਕਨਵੀਨਰ ਜੈਦੀਪ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।

===–

About Gursharan Singh Sandhu

Check Also

ਦਿਨੇਸ਼ ਬੱਸੀ ਪੂਰਬੀ ਹਲਕਾ ਵਾਸੀਆਂ ਦੇ ਪਰਿਵਾਰਾਂ ਨਾਲ ਦੀਵਾਲੀ ਮਨਾਉਣ ਪਹੁੰਚੇ

ਦੀਵੇ ਵੰਡੇ, ਪਟਾਕੇ ਚਲਾਏ ਅਤੇ ਦੀਵਾਲੀ ਦੀ ਵਧਾਈ ਦਿੱਤੀ। Amritsar Crime Latest News National Politics Punjab …