Breaking News

ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ

G

ਪੀ.ਸੀ.ਪੀ.ਐਨ.ਡੀ.ਟੀ. ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ

GURSHARAN SANDHU
ਫਿਰੋਜ਼ਪੁਰ, 22 ਅਗਸਤ
        ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਅਨਿਲ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਜਾਰੀ ਹਨ। ਇਸੇ ਸਿਲਸਿਲੇ ਵਿੱਚ ਜ਼ਿਲਾ ਪੀ.ਸੀ.ਪੀ.ਐਨ.ਡੀ.ਟੀ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ: ਅਨਿਲ  ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਨਿਰਧਾਰਤ ਏਜੰਡੇ ਤੇ ਚਰਚਾ ਕੀਤੀ ਗਈ ਅਤੇ ਢੁਕਵੇਂ ਫੈਸਲੇ ਲਏ ਗਏ। ਸਿਵਲ ਸਰਜਨ ਡਾ:ਅਨਿਲ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਪੀ.ਸੀ.ਪੀ..ਐਨ.ਡੀ.ਟੀ ਐਕਟ ਲਾਗੂ ਕਰਵਾਉਣ ਲਈ ਰਜਿਸਟਰਡ ਅਲਟਰਾ ਸਾਊਂਡ ਸੈਟਰਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਮੀਟਿੰਗ ਵਿੱਚ ਜੱਚਾ ਬੱਚਾ ਰੋਗ ਮਾਹਿਰ ਅਤੇ ਕਾਰਜਕਾਰੀ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਪੂਜਾ, ਏ.ਡੀ.ਏ ਟੀਨਾ, ਸਖੀ ਵਨ ਸਟਾਪ ਸੈਂਟਰ ਦੇ ਮਨਜਿੰਦਰ ਕੌਰ, ਡਾ: ਰਿਚਾ ਧਵਨ, ਸਮਾਜ ਸੇਵੀ ਨਵੀਨ ਸ਼ਰਮਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ ਅਤੇ ਸੁਰਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।

About Gursharan Singh Sandhu

Check Also

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ ਨੂੰ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕਰਨਾ ਚਾਹੀਦਾ ਸੀ ਤਾਂ ਜੋ ਦੇਸ਼ ਦੀ ਖਾਦ ਸੁਰੱਖਿਆ ਵਿਚ ਮਦਦ ਮਿਲਦੀ

ਇਸ ਕਦਮ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਇਸ ਪਾਬੰਦੀ ਦੀ ਥਾਂ ਸਰਕਾਰ …

Leave a Reply

Your email address will not be published. Required fields are marked *